09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਿੰਡ ਵੀਰੋ ਮਾਜਰੀ ਤੋਂ ਪਿੰਡ ਪਵਾਲਾ ਨੂੰ ਜਾਂਦੀ ਸੜਕ ਨੂੰ ਪੱਕਾ ਕਰਨ ਦੀ ਮੰਗ ਸੰਬੰਧੀ ਏ.ਡੀ.ਸੀ ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਪਿੰਡ ਵੀਰੋ ਮਾਜਰੀ ਤੋਂ ਪਿੰਡ ਪਵਾਲਾ ਨੂੰ ਜਾਂਦੀ ਸੜਕ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੈ ਪਿੰਡ ਪਵਾਲਾ ਵਾਸੀਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸੁਰਿੰਦਰ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਨੇ ਦੱਸਿਆ ਕਿ ਪਿੰਡ ਵੀਰੋ ਮਾਜਰੀ ਤੋਂ ਪਵਾਲਾ ਨੂੰ ਜਾਂਦੀ ਸੜਕ ਬਹੁਤ ਹੀ ਖ਼ਸਤਾ ਹਾਲਤ ਵਿਚ ਹੈ, ਜਿਸ ਕਾਰਨ ਰਾਹਗੀਰਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 09-09-2026
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਪਿੰਡ ਵੀਰੋ ਮਾਜਰੀ ਤੋਂ ਪਿੰਡ ਪਵਾਲਾ ਨੂੰ ਜਾਂਦੀ ਸੜਕ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੈ ਪਿੰਡ ਪਵਾਲਾ ਵਾਸੀਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸੁਰਿੰਦਰ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਨੇ ਦੱਸਿਆ ਕਿ ਪਿੰਡ ਵੀਰੋ ਮਾਜਰੀ ਤੋਂ ਪਵਾਲਾ ਨੂੰ ਜਾਂਦੀ ਸੜਕ ਬਹੁਤ ਹੀ ਖ਼ਸਤਾ ਹਾਲਤ ਵਿਚ ਹੈ, ਜਿਸ ਕਾਰਨ ਰਾਹਗੀਰਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੜਕ ਤੇ ਲਗਭਗ 2 ਸਾਲ ਪਹਿਲਾਂ ਰੋੜਾ ਪਾਇਆ ਗਿਆ ਸੀ, ਪਰ ਉਸ ਉੱਤੇ ਲੁੱਕ ਨਾ ਪਾਏ ਜਾਣ ਕਾਰਨ ਇਹ ਸੜਕ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਬਰਾਸ ਤੋਂ ਪਿੰਡ ਬੀਬੀਪੁਰ ਤੱਕ ਸੜਕ ਵੀ ਬਹੁਤ ਖਸਤਾ ਹਾਲ ਵਿਚ ਹੈ। ਇਨ੍ਹਾਂ ਸੜਕਾਂ ਤੇ ਵੱਡੇ ਵੱਡੇ ਟੋਏ ਪਏ ਹੋਏ ਹਨ। ਜਿਸ ਕਾਰਨ ਕਈ ਵੱਡੇ ਸੜਕੀ ਹਾਦਸੇ ਵੀ ਵਾਪਰ ਚੁੱਕੇ ਹਨ। ਜ਼ਿਲ੍ਹਾ ਪਰਿਸ਼ਦ ਮੈਂਬਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਟੁੱਟੀਆਂ ਸੜਕਾਂ ਕਾਰਨ ਰਾਹਗੀਰਾਂ ਨੂੰ ਹੋਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਫ਼ੌਰੀ ਤੌਰ ’ਤੇ ਸੜਕਾਂ ਦੀ ਮੁਰੰਮਤ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ ਨੇ ਵਫ਼ਦ ਨੂੰ ਸੜਕੀ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ’ਤੇ ਵਫ਼ਦ ਵਿਚ ਤਰਸੇਮ ਸਿੰਘ, ਮਹਿੰਦਰ ਸਿੰਘ ਘੁੰਮਣ, ਤੇਜਿੰਦਰ ਸਿੰਘ ਹੈਪੀ, ਨੰਦ ਲਾਲ ਸ਼ਾਹੀ, ਸੰਦੀਪ ਸਿੰਘ ਬਰਾਸ, ਪ੍ਰਿੰਸ ਘੁੰਮਣ ਤੇ ਜੋਗਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੀ. ਪੀ. ਸੀ. ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਚੰਡੀਗੜ੍ਹ ਧਰਨੇ ਦੀ ਸਫਲਤਾ ’ਤੇ ਕਿਸਾਨਾਂ ਤੇ ਆਗੂਆਂ ਦਾ ਧੰਨਵਾਦ- ਕਸ਼ਮੀਰਾ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।