11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮਹਿਲਾ ਕਾਂਗਰਸ ਪ੍ਰਧਾਨ ਪਰਵੀਨ ਰਾਣਾ ਨੇ ਸਚਿਨ ਪਾਇਲਟ ਨੂੰ ਪੰਜਾਬ ਇੰਚਾਰਜ ਬਣਨ ’ਤੇ ਦਿੱਤੀ ਵਧਾਈ

ਖਮਾਣੋਂ, 9 ਸਤੰਬਰ (ਮਨਮੋਹਣ ਸਿੰਘ ਕਲੇਰ)- ਮਹਿਲਾ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਬੀਬੀ ਪਰਵੀਨ ਰਾਣਾ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ ਹੈ। ਪ੍ਰੈਸ ਬਿਆਨ ਵਿਚ ਪਰਵੀਨ ਰਾਣਾ ਨੇ ਕਿਹਾ ਕਿ ਸਚਿਨ ਪਾਇਲਟ ਇਕ ਨੌਜਵਾਨ, ਗਤੀਸ਼ੀਲ ਤੇ ਦੂਰਅੰਦੇਸ਼ੀ ਆਗੂ ਹਨ।

ਅਜੀਤ ਡੈਸਕ 10-09-2026
ਖਮਾਣੋਂ, 9 ਸਤੰਬਰ (ਮਨਮੋਹਣ ਸਿੰਘ ਕਲੇਰ)- ਮਹਿਲਾ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਬੀਬੀ ਪਰਵੀਨ ਰਾਣਾ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ ਹੈ। ਪ੍ਰੈਸ ਬਿਆਨ ਵਿਚ ਪਰਵੀਨ ਰਾਣਾ ਨੇ ਕਿਹਾ ਕਿ ਸਚਿਨ ਪਾਇਲਟ ਇਕ ਨੌਜਵਾਨ, ਗਤੀਸ਼ੀਲ ਤੇ ਦੂਰਅੰਦੇਸ਼ੀ ਆਗੂ ਹਨ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਇਕ ਨਵੀਂ ਊਰਜਾ ਮਿਲੇਗੀ ਤੇ ਸੰਗਠਨ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਹੋਵੇਗਾ। ਪਰਵੀਨ ਰਾਣਾ ਨੇ ਹਾਈਕਮਾਂਡ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਪਾਇਲਟ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਕੇਂਦਰ ਅਤੇ ਸੂਬਾ ਪੱਧਰ ’ਤੇ ਜ਼ੋਰ-ਸ਼ੋਰ ਨਾਲ ਚੁੱਕਣਗੇ। ਇਸ ਮੌਕੇ ਪੰਜਾਬ ਦੇ ਗੰਭੀਰ ਮਸਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਪਰਵੀਨ ਰਾਣਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਹੱਕ ਕਿਸਾਨਾਂ ਦਾ ਵੱਡਾ ਸੰਘਰਸ਼ ਅੱਜ ਸਭ ਤੋਂ ਅਹਿਮ ਮੁੱਦਾ ਬਣ ਚੁੱਕਾ ਹੈ। ਪੰਜਾਬ ਦੇ ਪਾਣੀ ਅਤੇ ਕਿਸਾਨੀ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਦੂਜੇ ਪਾਸੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਰਹੀ ਨਸ਼ਿਆਂ ਦੀ ਮਾਰ ਬਾਰੇ ਬੋਲਦਿਆਂ ਪਰਵੀਨ ਰਾਣਾ ਨੇ ਕਿਹਾ ਕਿ ਨਸ਼ਾ ਤਸਕਰਾਂ ’ਤੇ ਨੱਥ ਪਾਉਣ ਵਿਚ ਮੌਜੂਦਾ ਸਰਕਾਰ ਨਾਕਾਮ ਸਿੱਧ ਹੋਈ ਹੈ। ਉਨ੍ਹਾਂ ਸਚਿਨ ਪਾਇਲਟ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਇਨ੍ਹਾਂ ਸਾਰੇ ਭਖਦੇ ਮੁੱਦਿਆਂ ਕਿਸਾਨੀ, ਪਾਣੀ ਦੇ ਹੱਕ, ਬਿਜਲੀ ਸੰਕਟ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪਾਰਟੀ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਖ਼ੁਸ਼ਹਾਲ ਬਣਾਇਆ ਜਾ ਸਕੇ।
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੀ ਬਾਸਕਟਬਾਲ ਟੀਮ ਜ਼ਿਲ੍ਹੇ ’ਚੋਂ ਰਹੀ ਅੱਵਲ ਅਗਲੀ ਖ਼ਬਰ ਤਾਨਾਸ਼ਾਹੀ ’ਤੇ ਉੱਤਰੀ ‘ਆਪ’ ਸਰਕਾਰ, ਸਵਾਲ ਪੁੱਛਣ ਵਾਲਿਆਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ ਤੇ ਖ਼ੁਦਕੁਸ਼ੀ ਲਈ ਮਜਬੂਰ- ਡਾ. ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।