ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ 12 ਨੂੰ
ਖਮਾਣੋਂ, 10 ਸਤੰਬਰ (ਜੋਗਿੰਦਰ ਪਾਲ)- ਘੱਟ ਗਿਣਤੀ ਤੇ ਦਲਿਤ ਦਲ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਦੱਸਿਆ ਕਿ ਜਥੇਬੰਦੀ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ 12 ਸਤੰਬਰ, ਦਿਨ ਸ਼ਨਿਚਰਵਾਰ ਨੂੰ ਸਵੇਰੇ 10:30 ਵਜੇ ਜਥੇਬੰਦੀ ਦੇ ਮੁੱਖ ਦਫ਼ਤਰ, ਮੋਰਿੰਡਾ ਰੋਡ, ਬਸੀ ਪਠਾਣਾਂ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਦਲਿਤ ਸਮਾਜ, ਮਜ਼ਦੂਰਾਂ, ਮੁਲਾਜ਼ਮਾਂ ਤੇ ਕਿਸਾਨਾਂ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਤੋਂ ਇਲਾਵਾ ਪੰਜਾਬ ਅਤੇ ਪੰਥਕ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਖਮਾਣੋਂ, 10 ਸਤੰਬਰ (ਜੋਗਿੰਦਰ ਪਾਲ)- ਘੱਟ ਗਿਣਤੀ ਤੇ ਦਲਿਤ ਦਲ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਦੱਸਿਆ ਕਿ ਜਥੇਬੰਦੀ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ 12 ਸਤੰਬਰ, ਦਿਨ ਸ਼ਨਿਚਰਵਾਰ ਨੂੰ ਸਵੇਰੇ 10:30 ਵਜੇ ਜਥੇਬੰਦੀ ਦੇ ਮੁੱਖ ਦਫ਼ਤਰ, ਮੋਰਿੰਡਾ ਰੋਡ, ਬਸੀ ਪਠਾਣਾਂ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਦਲਿਤ ਸਮਾਜ, ਮਜ਼ਦੂਰਾਂ, ਮੁਲਾਜ਼ਮਾਂ ਤੇ ਕਿਸਾਨਾਂ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਤੋਂ ਇਲਾਵਾ ਪੰਜਾਬ ਅਤੇ ਪੰਥਕ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੀਟਿੰਗ ਵਿਚ ਜਥੇਬੰਦੀ ਦੀਆਂ ਭਵਿੱਖੀ ਗਤੀਵਿਧੀਆਂ ਅਤੇ ਲੋਕ ਮਸਲਿਆਂ ਨੂੰ ਲੈ ਕੇ ਅਗਲੀ ਰਣਨੀਤੀ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਹਰਵੇਲ ਸਿੰਘ ਮਾਧੋਪੁਰ ਨੇ ਘੱਟ ਗਿਣਤੀ ਤੇ ਦਲਿਤ ਦਲ ਦੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਮੀਟਿੰਗ ਵਿਚ ਸਮੇਂ ਸਿਰ ਪਹੁੰਚ ਕੇ ਆਪਣੇ ਵਿਚਾਰ ਅਤੇ ਸੁਝਾਅ ਦੇਣ, ਤਾਂ ਜੋ ਸਮਾਜ ਅਤੇ ਪੰਜਾਬ ਨਾਲ ਸਬੰਧਿਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕੇ।