ਬੀ. ਜ਼ੈੱਡ. ਐਸ. ਐਫ਼. ਐਸ. ਸਕੂਲ ’ਚ ਮੌਕ ਡਰਿੱਲ ਕਰਵਾਈ
ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਵਲੋਂ ਫਾਇਰ ਸੁਰੱਖਿਆ ਸਬੰਧੀ ਮੌਕ ਡਰਿੱਲ ਕਰਵਾਈ ਗਈ। ਇਸ ਦੌਰਾਨ ਫਾਇਰ ਸੁਰੱਖਿਆ ਅਫ਼ਸਰ ਇੰਦਰਪਾਲ ਸਿੰਘ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਅੱਗ ਲੱਗਣ ਦੀ ਸੂਰਤ ਵਿਚ ਬਚਾਅ ਦੇ ਤਰੀਕਿਆਂ, ਅੱਗ ਬੁਝਾਊ ਯੰਤਰਾਂ ਦੀ ਵਰਤੋਂ ਤੇ ਸੁਰੱਖਿਅਤ ਤਰੀਕੇ ਨਾਲ ਇਮਾਰਤ ਖ਼ਾਲੀ ਕਰਨ ਬਾਰੇ ਜਾਣਕਾਰੀ ਦਿੱਤੀ।
ਸ
ਸਾਲਾਨਾ ਸੰਤ ਸਮਾਗਮ
ਧੰਨ-ਧੰਨ ਬਾਬਾ ਸ੍ਰੀਚੰਦ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸੰਤ ਸਮਾਗਮ ਉਦਾਸੀਨ ਧਰਮਸ਼ਾਲਾ ਮਹੰਤ ਜਾਤੀਦਾਸ ਨੰਦਪੁਰ (ਕਲੌਡ਼) ਵਿਖੇ ਕਰਵਾਇਆ ਜਾ ਰਿਹਾ ਹੈ।
11-09-2026
ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਵਲੋਂ ਫਾਇਰ ਸੁਰੱਖਿਆ ਸਬੰਧੀ ਮੌਕ ਡਰਿੱਲ ਕਰਵਾਈ ਗਈ। ਇਸ ਦੌਰਾਨ ਫਾਇਰ ਸੁਰੱਖਿਆ ਅਫ਼ਸਰ ਇੰਦਰਪਾਲ ਸਿੰਘ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਅੱਗ ਲੱਗਣ ਦੀ ਸੂਰਤ ਵਿਚ ਬਚਾਅ ਦੇ ਤਰੀਕਿਆਂ, ਅੱਗ ਬੁਝਾਊ ਯੰਤਰਾਂ ਦੀ ਵਰਤੋਂ ਤੇ ਸੁਰੱਖਿਅਤ ਤਰੀਕੇ ਨਾਲ ਇਮਾਰਤ ਖ਼ਾਲੀ ਕਰਨ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਿਨਾਂ ਵਿਦਿਆਰਥੀਆਂ ਨੂੰ ਬਿਨਾਂ ਘਬਰਾਏ ਕਤਾਰ ਵਿਚ ਬਾਹਰ ਨਿਕਲਣ ਤੇ ਐਮਰਜੈਂਸੀ ਨੰਬਰਾਂ ਤੇ ਸੰਪਰਕ ਕਰਨ ਬਾਰੇ ਵੀ ਦੱਸਿਆ। ਸਕੂਲ ਪ੍ਰਿੰਸੀਪਲ ਅਰਸ਼ਦੀਪ ਕੌਰ ਨੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਮੌਕ ਡਰਿੱਲਾਂ ਰਾਹੀਂ ਵਿਦਿਆਰਥੀਆਂ ਨੂੰ ਸੰਕਟ ਵਿਚ ਆਪਣਾ ਬਚਾਅ ਕਰਨ ਦੇ ਤਰੀਕਿਆਂ ਤੋਂ ਜਾਣੂ ਕਰਵਾਉਣ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਫਾਇਰ ਬ੍ਰਿਗੇਡ ਦੀ ਟੀਮ ਦਾ ਧੰਨਵਾਦ ਕੀਤਾ।