11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੈਂਟਰਲ ਵਾਲਮੀਕਿ ਸਭਾ ਨੇ ਡੀ. ਸੀ ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਸੈਂਟਰਲ ਵਾਲਮੀਕਿ ਸਭਾ ਇੰਡੀਆ ਵਲੋਂ ਸੂਬਾ ਪ੍ਰਧਾਨ ਜਤਿੰਦਰ ਸਿੰਘ ਚਣੋ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਦੀ ਘਟਨਾ ਦੇ ਰੋਸ ਵਜੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ.

ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਆਗੂ ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਮੰਗ ਪੱਤਰ ਸੌਂਪਦੇ ਹੋਏ। ਤਸਵੀਰ: ਕਰਨ 11-09-2026
ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਸੈਂਟਰਲ ਵਾਲਮੀਕਿ ਸਭਾ ਇੰਡੀਆ ਵਲੋਂ ਸੂਬਾ ਪ੍ਰਧਾਨ ਜਤਿੰਦਰ ਸਿੰਘ ਚਣੋ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਦੀ ਘਟਨਾ ਦੇ ਰੋਸ ਵਜੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੂੰ ਮੰਗ ਪੱਤਰ ਸੌਂਪਿਆ ਗਿਆ। ਸਭਾ ਦੇ ਆਗੂਆਂ ਨੇ ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਵਾਉਣ ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਮੰਗ ਵੀ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਜਤਿੰਦਰ ਸਿੰਘ ਚਣੋ ਸਮੇਤ ਵੱਖ-ਵੱਖ ਬੁਲਾਰਿਆਂ ਨੇ ਲੁਧਿਆਣਾ ਵਿਚ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਡਾ. ਅੰਬੇਦਕਰ ਨੇ ਭਾਰਤ ਦੇ ਸੰਵਿਧਾਨ ਦੀ ਰਚਨਾ ਵਿਚ ਅਹਿਮ ਭੂਮਿਕਾ ਨਿਭਾਈ ਤੇ ਉਨ੍ਹਾਂ ਦੀ ਮੂਰਤੀ ਨਾਲ ਇਸ ਤਰ੍ਹਾਂ ਦੀ ਘਟਨਾ ਵਾਪਰਨਾ ਬੇਹੱਦ ਚਿੰਤਾਜਨਕ ਹੈ। ਅਜਿਹੀਆਂ ਘਟਨਾਵਾਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣੀਆਂ ਚਾਹੀਦੀਆਂ। ਸਭਾ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਫ਼ੇਲ੍ਹ ਹੋਣ ਕਾਰਨ ਜਾਤੀ ਆਧਾਰ ’ਤੇ ਹਿੰਸਾ ਫੈਲਾ ਕੇ ਪੰਜਾਬ ਨੂੰ ਤੋੜਨ ਦੀ ਮਨਸ਼ਾ ਰੱਖਣ ਵਾਲੀਆਂ ਤਾਕਤਾਂ ਨੂੰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਹੌਸਲਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸੂਬੇ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ ਅਤੇ ਲੋਕਾਂ ਵਿਚ ਰੋਸ ਪੈਦਾ ਹੋਣਾ ਸੁਭਾਵਿਕ ਹੈ। ਇਸ ਲਈ ਸਰਕਾਰ ਨੂੰ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਵਾ ਕੇ ਅਸਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣਾ ਚਾਹੀਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸੈਂਟਰ ਵਾਲਮੀਕੀ ਸਭਾ ਇੰਡੀਆ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਸੌਂਪੇ ਗਏ ਮੰਗ ਪੱਤਰ ਨੂੰ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮਨ ਸਿੰਘ ਢੀਂਡਸਾ ਸੂਬਾ ਪ੍ਰਧਾਨ ਜਨਰਲ ਵਰਗ, ਹਰਦੀਪ ਸਿੰਘ ਵਾਈਸ ਪ੍ਰਧਾਨ, ਅੰਮ੍ਰਿਤ ਸਿੰਘ, ਹਰਦੀਪ ਸਿੰਘ, ਕਰਨੈਲ ਸਿੰਘ, ਪਵਨ ਸਿੰਘ, ਦਿਲਬਾਗ ਸਿੰਘ ਹੁਸੈਨਪੁਰ ਤੇ ਅਮਰੀਕ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਏਪੁਰ ਮਾਡਲ ਟਾਊਨ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ ਅਗਲੀ ਖ਼ਬਰ ਚੰਦੂਮਾਜਰਾ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਜਲਦ ਫ਼ੈਸਲੇ ਦੇ ਆਸਾਰ-ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।