ਪੰਜਾਬ ਬਚਾਓ ਰੈਲੀ ਨਾਲ ਬਸੀ ਪਠਾਣਾਂ ਹਲਕੇ ’ਚ ਅਕਾਲੀ ਵਰਕਰਾਂ ਨੂੰ ਮਿਲੀ ਨਵੀਂ ਤਾਕਤ- ਜਥੇ. ਕਲੌੜ
ਬਸੀ ਪਠਾਣਾਂ, 10 ਸਤੰਬਰ (ਰਾਜਿੰਦਰ ਸ਼ਰਮਾ)- ਪੰਜਾਬ ਬਚਾਓ ਰੈਲੀ ਨੇ ਬਸੀ ਪਠਾਣਾਂ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਅਤੇ ਆਗੂਆਂ ’ਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਕੀਤਾ ਹੈ ਅਤੇ ਰੈਲੀ ’ਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨਾਲ ਜੁੜ ਰਹੇ ਹਨ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ ਨੇ ਗੱਲਬਾਤ ਕਰਦਿਆਂ ਕੀਤਾ।
ਬਸੀ ਪਠਾਣਾਂ, 10 ਸਤੰਬਰ (ਰਾਜਿੰਦਰ ਸ਼ਰਮਾ)- ਪੰਜਾਬ ਬਚਾਓ ਰੈਲੀ ਨੇ ਬਸੀ ਪਠਾਣਾਂ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਅਤੇ ਆਗੂਆਂ ’ਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਕੀਤਾ ਹੈ ਅਤੇ ਰੈਲੀ ’ਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨਾਲ ਜੁੜ ਰਹੇ ਹਨ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਬਚਾਓ ਰੈਲੀ ਨੇ ਅਕਾਲੀ ਵਰਕਰਾਂ ’ਚ ਨਵੀਂ ਊਰਜਾ ਭਰਨ ਦੇ ਨਾਲ-ਨਾਲ ਪਾਰਟੀ ਦੀ ਜਥੇਬੰਦਕ ਤਾਕਤ ਨੂੰ ਵੀ ਹੋਰ ਮਜ਼ਬੂਤ ਕੀਤਾ ਹੈ। ਜਥੇਦਾਰ ਕਲੌੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿਤਾਂ ਦੀ ਪਹਿਰੇਦਾਰੀ ਕਰਦਾ ਆਇਆ ਹੈ। ਪਾਰਟੀ ਦੀ ਲੰਬੀ ਸਿਆਸੀ ਵਿਰਾਸਤ ਅਤੇ ਪੰਜਾਬ ਦੇ ਲੋਕਾਂ ਨਾਲ ਮਜ਼ਬੂਤ ਰਿਸ਼ਤਾ ਅੱਜ ਵੀ ਕਾਇਮ ਹੈ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ਪੂਰੇ ਜੋਸ਼ ਨਾਲ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਿਆਸੀ ਹਾਲਾਤ ਨੂੰ ਬਾਰੀਕੀ ਨਾਲ ਦੇਖ ਰਹੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੱਡਾ ਫ਼ਤਵਾ ਦੇਣਗੇ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗਾ। ਉਨ੍ਹਾਂ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ, ਮਿਹਨਤ ਅਤੇ ਅਨੁਸ਼ਾਸਨ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਡਟ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਲਈ ਬੇਹੱਦ ਮਹੱਤਵਪੂਰਨ ਹੈ ਅਤੇ ਪਾਰਟੀ ਦੀ ਮਜ਼ਬੂਤ ਜਥੇਬੰਦੀ ਹੀ ਵੱਡੀ ਜਿੱਤ ਦਾ ਆਧਾਰ ਬਣੇਗੀ।