12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਖਮਾਣੋਂ ਵਿਖੇ ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਖ਼ਿਲਾਫ਼ ਚੈਕਿੰਗ

ਖਮਾਣੋਂ, 11 ਸਤੰਬਰ (ਜੋਗਿੰਦਰ ਪਾਲ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਪੰਚਾਇਤ ਖਮਾਣੋਂ ਦੀ ਸਾਂਝੀ ਟੀਮ ਵਲੋਂ ਸ਼ਹਿਰ ਵਿਚ ਪਾਬੰਦੀ ਸ਼ੁਦਾ ਪਲਾਸਟਿਕ ਲਿਫ਼ਾਫ਼ਿਆਂ ਤੇ ਹੋਰ ਪਲਾਸਟਿਕ ਵਸਤੂਆਂ ਦੀ ਵਰਤੋਂ ਨੂੰ ਰੋਕਣ ਲਈ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਗਈ। ਇਹ ਕਾਰਵਾਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਫ਼ਤਹਿਗੜ੍ਹ ਸਾਹਿਬ ਦੇ ਵਾਤਾਵਰਨ ਇੰਜੀਨੀਅਰ ਅਤੇ ਨਗਰ ਪੰਚਾਇਤ ਖਮਾਣੋਂ ਦੇ ਸਬੰਧਿਤ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ।

ਅਜੀਤ ਡੈਸਕ 12-09-2026
ਖਮਾਣੋਂ, 11 ਸਤੰਬਰ (ਜੋਗਿੰਦਰ ਪਾਲ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਪੰਚਾਇਤ ਖਮਾਣੋਂ ਦੀ ਸਾਂਝੀ ਟੀਮ ਵਲੋਂ ਸ਼ਹਿਰ ਵਿਚ ਪਾਬੰਦੀ ਸ਼ੁਦਾ ਪਲਾਸਟਿਕ ਲਿਫ਼ਾਫ਼ਿਆਂ ਤੇ ਹੋਰ ਪਲਾਸਟਿਕ ਵਸਤੂਆਂ ਦੀ ਵਰਤੋਂ ਨੂੰ ਰੋਕਣ ਲਈ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਗਈ। ਇਹ ਕਾਰਵਾਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਫ਼ਤਹਿਗੜ੍ਹ ਸਾਹਿਬ ਦੇ ਵਾਤਾਵਰਨ ਇੰਜੀਨੀਅਰ ਅਤੇ ਨਗਰ ਪੰਚਾਇਤ ਖਮਾਣੋਂ ਦੇ ਸਬੰਧਿਤ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਚੈਕਿੰਗ ਟੀਮ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੰਡੀ ਗੋਬਿੰਦਗੜ੍ਹ ਤੋਂ ਲਖਵੀਰ ਸਿੰਘ ਜੇ. ਈ., ਸੈਨੇਟਰੀ ਇੰਸਪੈਕਟਰ ਹਰਪ੍ਰੀਤ ਸਿੰਘ, ਰਵਦੀਪ ਸਿੰਘ ਕਲਰਕ ਸਮੇਤ ਦਫ਼ਤਰ ਦੇ ਹੋਰ ਕਰਮਚਾਰੀ ਸੁਖਚੈਨ ਸਿੰਘ ਅਤੇ ਨਿਰਮਲ ਸਿੰਘ ਸ਼ਾਮਲ ਸਨ। ਟੀਮ ਵਲੋਂ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਗਈ ਤੇ ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਤੇ ਹੋਰ ਵਸਤੂਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੁੱਲ 6000 ਰੁਪਏ ਦੇ ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਪਾਬੰਦੀ ਸ਼ੁਦਾ ਪਲਾਸਟਿਕ ਲਿਫ਼ਾਫ਼ੇ ਅਤੇ ਹੋਰ ਵਸਤੂਆਂ ਜ਼ਬਤ ਕੀਤੀਆਂ ਗਈਆਂ। ਟੀਮ ਵਲੋਂ ਦੁਕਾਨਦਾਰਾਂ ਨੂੰ ਅੱਗੇ ਤੋਂ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਵੀ ਕੀਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਲਈ ਅਜਿਹੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਪਿਛਲੀ ਖ਼ਬਰ ਵਿਆਹ ਦੀ 40ਵੀਂ ਵਰ੍ਹੇਗੰਢ ਵੱਖਰੇ ਢੰਗ ਮਨਾ ਕੇ ਚਰਨਜੀਤ ਕੌਰ ਬਾਗ਼ੀ ਨੇ ਦਿੱਤਾ ਮਾਨਵਤਾ ਪੱਖੀ ਸੁਨੇਹਾ ਅਗਲੀ ਖ਼ਬਰ ਐਡਵੋਕੇਟ ਸੁਨੀਲ ਕੁਮਾਰ ਗਰਗ ਚੋਣ ਜਿੱਤ ਕੇ ਬਣੇ ਬਾਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।