ਆਮ ਆਦਮੀ ਪਾਰਟੀ ਦੇ ਵਿਕਾਸ ਦੇ ਦਾਅਵੇ ਫੋਕੇ-ਬੀਬੀ ਜਸਮੀਤ ਕੌਰ ਛੀਨਾ
ਡਕਾਲਾ, 13 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਮਿਸਲ ਸਤਲੁਜ ਦੇ ਇਸਤਰੀ ਵਿੰਗ ਦੀ ਪ੍ਰਧਾਨ ਤੇ ਹਲਕਾ ਸਨੌਰ ਤੋਂ ਉਮੀਦਵਾਰ ਬੀਬੀ ਜਸਮੀਤ ਕੌਰ ਛੀਨਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਦੇ ਵਿਕਾਸ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ ਅਤੇ ਇਹ ਸਭ ਕੁਝ ਇਸ਼ਤਿਹਾਰਾਂ ਤੇ ਸੋਸ਼ਲ ਮੀਡੀਆ ਤੱਕ ਹੀ ਸੀਮਤ ਨਜ਼ਰ ਆ ਰਿਹਾ ਹੈ। ਬੀਬੀ ਛੀਨਾ ਨੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ।
ਡਕਾਲਾ, 13 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਮਿਸਲ ਸਤਲੁਜ ਦੇ ਇਸਤਰੀ ਵਿੰਗ ਦੀ ਪ੍ਰਧਾਨ ਤੇ ਹਲਕਾ ਸਨੌਰ ਤੋਂ ਉਮੀਦਵਾਰ ਬੀਬੀ ਜਸਮੀਤ ਕੌਰ ਛੀਨਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਦੇ ਵਿਕਾਸ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ ਅਤੇ ਇਹ ਸਭ ਕੁਝ ਇਸ਼ਤਿਹਾਰਾਂ ਤੇ ਸੋਸ਼ਲ ਮੀਡੀਆ ਤੱਕ ਹੀ ਸੀਮਤ ਨਜ਼ਰ ਆ ਰਿਹਾ ਹੈ। ਬੀਬੀ ਛੀਨਾ ਨੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਅਜੇ ਵੀ ਗੰਭੀਰ ਸਮੱਸਿਆ ਬਣੀ ਹੋਈ ਹੈ। ਕਈ ਥਾਵਾਂ ’ਤੇ ਸੜਕਾਂ ਦੀ ਹਾਲਤ ਖਸਤਾ ਹੈ, ਜਿਸ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਤੇ ਸਿਹਤ ਖੇਤਰ ਵਿਚ ਕ੍ਰਾਂਤੀ ਲਿਆਉਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਕਈ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਤੇ ਸਿਹਤ ਸੰਸਥਾਵਾਂ ਵਿਚ ਡਾਕਟਰਾਂ ਤੇ ਦਵਾਈਆਂ ਦੀ ਕਮੀ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਸੇ ਤਰ੍ਹਾਂ ਕਈ ਪਿੰਡਾਂ ਵਿਚ ਪੀਣ ਵਾਲੇ ਸਾਫ਼ ਪਾਣੀ ਦੀ ਸਮੱਸਿਆ ਵੀ ਹੱਲ ਨਹੀਂ ਹੋਈ। ਬੀਬੀ ਛੀਨਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਪਰ ਅੱਜ ਵੱਖ-ਵੱਖ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪ੍ਰਚਾਰ ਦੀ ਬਜਾਏ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸਰਕਾਰ ਦੇ ਕੰਮਾਂ ਦਾ ਹਿਸਾਬ ਜ਼ਰੂਰ ਲੈਣਗੇ।