14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਲੰਮੇਂ ਬਿਜਲੀ ਕੱਟਾਂ ਤੋਂ ਕਿਸਾਨ, ਉਦਯੋਗਪਤੀ ਤੇ ਸਮੁੱਚੇ ਲੋਕ ਡਾਢੇ ਪ੍ਰੇਸ਼ਾਨ-ਗੁਰੂ, ਰਿਆ, ਸਹਿਜਪ੍ਰੀਤ

ਖਮਾਣੋਂ, 13 ਸਤੰਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਵਿਚ ਲੱਗ ਰਹੇ ਲੰਮੇ-ਲੰਮੇ ਬਿਜਲੀ ਕੱਟਾਂ ਤੋਂ ਕਿਸਾਨ, ਉਦਯੋਗਪਤੀ ਅਤੇ ਸਮੁੱਚੇ ਲੋਕ ਡਾਢੇ ਪ੍ਰੇਸ਼ਾਨ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਬਸੀ ਪਠਾਣਾਂ ਦਰਬਾਰਾ ਸਿੰਘ ਗੁਰੂ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਹਿਜਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਐਸ.

ਅਜੀਤ ਡੈਸਕ 14-09-2026
ਖਮਾਣੋਂ, 13 ਸਤੰਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਵਿਚ ਲੱਗ ਰਹੇ ਲੰਮੇ-ਲੰਮੇ ਬਿਜਲੀ ਕੱਟਾਂ ਤੋਂ ਕਿਸਾਨ, ਉਦਯੋਗਪਤੀ ਅਤੇ ਸਮੁੱਚੇ ਲੋਕ ਡਾਢੇ ਪ੍ਰੇਸ਼ਾਨ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਬਸੀ ਪਠਾਣਾਂ ਦਰਬਾਰਾ ਸਿੰਘ ਗੁਰੂ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਹਿਜਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਓ.ਆਈ ਨੇ ਅੱਜ ਹਲਕੇ ਦੇ ਪਿੰਡਾਂ ਦੁੱਲਵਾਂ, ਹਰਗਣਾ, ਬੌੜ, ਬੁਰਜ ਅਤੇ ਲੁਹਾਰ ਮਾਜਰਾ ਖ਼ੁਰਦ ਵਿਖੇ ਵਰਕਰ ਮੀਟਿੰਗਾਂ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਖੇਤੀ ਖੇਤਰ ਨੂੰ ਸਿਰਫ਼ 3 ਤੋਂ 4 ਘੰਟੇ ਹੀ ਬਿਜਲੀ ਸਪਲਾਈ ਮਿਲ ਰਹੀ ਹੈ। ਝੋਨੇ ਦੀ ਬੱਲੀ ਨਿੱਸਰਨੀ ਸ਼ੁਰੂ ਹੋਣ ਨਾਲ ਫ਼ਸਲ ਦੇ ਪੱਕਣ ਦਾ ਸਮਾਂ ਨੇੜੇ ਆ ਚੁੱਕਿਆ ਹੈ ਪਰ ਫ਼ਸਲ ਨੂੰ ਪਾਣੀ ਨਾ ਮਿਲਣ ਕਾਰਨ ਜ਼ਮੀਨ ਸੁੱਕ ਰਹੀ ਹੈ, ਜਿਸ ਨਾਲ ਝਾੜ ਤੇ ਮਾੜਾ ਅਸਰ ਪਵੇਗਾ। ਕਿਸਾਨ ਹੁਣ ਡੀਜ਼ਲ ਤੇ ਨਿਰਭਰ ਕਰਨ ਲਈ ਮਜਬੂਰ ਹੋ ਰਹੇ ਹਨ ਜਿਸ ਨਾਲ ਲਾਗਤ ਵਿਚ ਵਾਧਾ ਹੋਣ ਕਰਕੇ ਕਿਸਾਨਾਂ ਨੂੰ ਦੋਹਰੀ ਮਾਰ ਪੈ ਰਹੀ ਹੈ ਅਤੇ ਕਿਸਾਨਾਂ ਵਿਚ ਰੋਹ ਵਧਦਾ ਜਾ ਰਿਹਾ ਹੈ। ਉਦਯੋਗਿਕ ਖੇਤਰ ਵਿਚ ਵੀ ਬਿਜਲੀ ਦੇ 4-4 ਘੰਟੇ ਦੇ ਕੱਟ ਲਾਏ ਜਾ ਰਹੇ ਹਨ। ਗੁਰੂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਅੱਜ ਕਿਸਾਨਾਂ ਤੇ ਉਦਯੋਗਪਤੀਆਂ ਨੂੰ ਤਬਾਹੀ ਦੇ ਕੰਢੇ ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਲੰਮੇ ਕੱਟਾਂ ਕਾਰਨ ਆਮ ਲੋਕਾਂ ਵੀ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰੂ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਆਪਣੇ ਕਾਰਜਕਾਲ ਦੌਰਾਨ ਪ੍ਰਾਈਵੇਟ ਸੈਕਟਰ ਵਿਚ ਥਰਮਲ ਪਲਾਂਟ ਬਣਾ ਕੇ ਸੂਬੇ ਵਿਚ ਬਿਜਲੀ ਸਰਪਲੱਸ ਕਰ ਦਿੱਤੀ ਸੀ ਪਰ ਮੌਜੂਦਾ ਸਰਕਾਰ ਵਲੋਂ ਆਪਣੇ ਸਿਆਸੀ ਹਿਤਾਂ ਲਈ ਪਾਵਰ ਕਾਰਪੋਰੇਸ਼ਨ ਦੇ ਕੀਤੇ ਵਿੱਤੀ ਘਾਣ ਅਤੇ ਮਾੜੇ ਪ੍ਰਬੰਧਾਂ ਕਾਰਨ ਅੱਜ ਪੰਜਾਬ ਨੂੰ ਇਸ ਮੋੜ ਤੇ ਲਿਆ ਖੜ੍ਹਾ ਕੀਤਾ ਹੈ। ਇਨ੍ਹਾਂ ਮੀਟਿੰਗਾਂ ਵਿਚ ਹਰਚੰਦ ਸਿੰਘ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਬਿੰਦੀ ਸਰਕਲ ਪ੍ਰਧਾਨ ਐਸ.ਸੀ ਵਿੰਗ, ਫ਼ਕੀਰ ਚੰਦ ਹਲਕਾ ਪ੍ਰਧਾਨ ਐਸ.ਸੀ ਵਿੰਗ, ਕਰਮਜੀਤ ਕੌਰ ਖਮਾਣੋਂ ਹਲਕਾ ਪ੍ਰਧਾਨ ਇਸਤਰੀ ਵਿੰਗ, ਬਲਕਾਰ ਸਿੰਘ ਹਲਕਾ ਪ੍ਰਧਾਨ ਐਸ.ਓ.ਆਈ, ਨਿਰਮਲ ਸਿੰਘ ਗੁਰੂ, ਬਿੰਦਰ ਸਿੰਘ, ਹਰਜੀਵਨ ਸਿੰਘ ਤੇ ਭਵਨਪ੍ਰੀਤ ਸਿੰਘ ਦੁੱਲਮਾ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਗੁਰਿੰਦਰ ਸਿੰਘ ਹਰਗਣਾ, ਬਲਜਿੰਦਰ ਸਿੰਘ ਬੌੜ ਸਾਬਕਾ ਚੇਅਰਮੈਨ ਤੇ ਜਸਵੀਰ ਸਿੰਘ ਸੇਖੋਂ ਬੌੜ, ਗੁਰਦੀਪ ਸਿੰਘ ਤੇ ਹਰਜੋਤ ਸਿੰਘ ਬੁਰਜ ਅਤੇ ਲਖਵੀਰ ਸਿੰਘ ਲੱਖੀ ਤੇ ਰਾਜਿੰਦਰ ਸਿੰਘ ਲੁਹਾਰ ਮਾਜਰਾ ਖ਼ੁਰਦ ਸਮੇਤ ਹੋਰ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਸਰਕਾਰ ਨੂੰ ਸਹਿਕਾਰੀ ਸਭਾਵਾਂ ਵੱਲ ਧਿਆਨ ਦੇਣ ਦੀ ਲੋੜ-ਧਤੌਂਦਾ ਅਗਲੀ ਖ਼ਬਰ 2027 ’ ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮਹਿਲਾਵਾਂ ਨੇ ਕਮਰਕੱਸੀ-ਬੀਬੀ ਕਿਰਨਦੀਪ ਕੌਰ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।