14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਵਿਚ ਡਿਵਾਈਨ ਲਾਈਟ ਸਕੂਲ ਦੇ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿਚ ਤਗਮੇ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਬਲਾਕ ਪੱਧਰੀ ਖੇਡਾਂ ਦੌਰਾਨ ਉਮਰ ਵਰਗ-14 ਦੀ 60 ਮੀਟਰ ਦੌੜ ਵਿਚ ਛੇਵੀਂ ਦੇ ਖਿਡਾਰੀ ਕਰਨਦੀਪ ਸਿੰਘ ਨੇ ਪਹਿਲਾ, ਅੱਠਵੀਂ ਦੇ ਤੇਗਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਕ੍ਰਮਵਾਰ ਸੋਨ ਤੇ ਕਾਂਸੇ ਦਾ ਤਗਮਾ ਆਪਣੇ ਨਾਮ ਕੀਤਾ।

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੇ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੇ ਖਿਡਾਰੀ। ਤਸਵੀਰ: ਕਰਨ 14-09-2026
ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿਚ ਤਗਮੇ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਬਲਾਕ ਪੱਧਰੀ ਖੇਡਾਂ ਦੌਰਾਨ ਉਮਰ ਵਰਗ-14 ਦੀ 60 ਮੀਟਰ ਦੌੜ ਵਿਚ ਛੇਵੀਂ ਦੇ ਖਿਡਾਰੀ ਕਰਨਦੀਪ ਸਿੰਘ ਨੇ ਪਹਿਲਾ, ਅੱਠਵੀਂ ਦੇ ਤੇਗਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਕ੍ਰਮਵਾਰ ਸੋਨ ਤੇ ਕਾਂਸੇ ਦਾ ਤਗਮਾ ਆਪਣੇ ਨਾਮ ਕੀਤਾ। ਅੰਡਰ 17 ਦੀ 200 ਮੀਟਰ ਦੌੜ ਵਿਚ ਵਿਕਰਮ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਵਰਗ-21 ਦੀ 3000 ਮੀਟਰ ਦੌੜ ਵਿਚ ਭਵਯਾ ਸ਼ਰਮਾ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ, ਜਦਕਿ ਜਮਾਤ ਬਾਰ੍ਹਵੀਂ ਦੇ ਬਿਕਰਮ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਲੰਬੀ ਛਾਲ ਦੇ ਮੁਕਾਬਲਿਆਂ 14 ਸਾਲ ਵਿਚ ਛੇਵੀਂ ਦੇ ਕਰਨਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ। ਵਰਗ-21 ਦੇ ਲੰਬੀ ਛਾਲ ਮੁਕਾਬਲੇ ਵਿਚ ਸਹਿਜਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਉਮਰ ਵਰਗ-17 ਵਿਚ ਗਿਆਰ੍ਹਵੀਂ ਮੈਡੀਕਲ ਦੀ ਖੁਸ਼ਦੀਪ ਕੌਰ ਨੇ ਦੂਜਾ, ਗਿਆਰ੍ਹਵੀਂ ਹਿਊਮੈਨਿਟੀਜ਼ ਦੀ ਏਕਮਪ੍ਰੀਤ ਕੌਰ ਨੇ ਤੀਜਾ ਸਥਾਨ ਕੀਤਾ। ਸ਼ਾਟ ਪੁੱਟ ਦੇ ਉਮਰ ਵਰਗ- 21 ਮੁਕਾਬਲੇ ਵਿਚ ਬਾਰ੍ਹਵੀਂ ਦੇ ਯੁਵਰਾਜ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ ਜਿੱਤਿਆ। ਅਥਲੈਟਿਕਸ ਤੋਂ ਇਲਾਵਾ ਸਕੂਲ ਦੀ ਵਾਲੀਬਾਲ ਟੀਮ ਨੇ ਬਲਾਕ ਪੱਧਰੀ ਖੇਡਾਂ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਕ੍ਰਿਕਟ ਟੀਮ ਨੇ ਵੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਟਰਾਫ਼ੀ ਜਿੱਤੀ। ਖ਼ਾਸ ਗੱਲ ਇਹ ਰਹੀ ਕਿ ਬਲਾਕ ਪੱਧਰੀ ਖੇਡਾਂ ਵਿਚ ਪਹਿਲੀ ਵਾਰ ਕ੍ਰਿਕਟ ਨੂੰ ਸ਼ਾਮਲ ਕੀਤਾ ਗਿਆ, ਜਿਸ ਵਿਚ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਸਬੂਤ ਦਿੱਤਾ। ਇਸ ਮੌਕੇ ਸਕੂਲ ਦੀ ਸੈਕਟਰੀ-ਕਮ-ਖਜ਼ਾਨਚੀ ਪ੍ਰਿਆ ਅਰੋੜਾ ਤੇ ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਸਾਰੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਦੇ ਖੇਡ ਵਿਭਾਗ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਵਿਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਅਤੇ ਉਨ੍ਹਾਂ ਨੂੰ ਸਹੀ ਮੌਕਾ ਮਿਲਣ ਨਾਲ ਉਹ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ ਅਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਸਕੂਲ ਦੇ ਡੀ.ਪੀ.ਈ. ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਹ ਸਫਲਤਾ ਖਿਡਾਰੀਆਂ ਦੀ ਲਗਾਤਾਰ ਮਿਹਨਤ, ਅਭਿਆਸ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ, ਡੀ.ਪੀ.ਈ., ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਖਿਡਾਰੀ ਆਉਣ ਵਾਲੇ ਸਮੇਂ ਵਿਚ ਵੀ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦੇ ਦਮ ’ਤੇ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ’ਤੇ ਸਕੂਲ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ।
ਪਿਛਲੀ ਖ਼ਬਰ ਰਿਬਾਕੀਨਾ ਯੂ.ਐਸ. ਓਪਨ ਦੀ ਨਵੀਂ ਚੈਂਪੀਅਨ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਵਿਸ਼ੇਸ਼ ਭਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।