16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਿਵਲ ਸਰਜਨ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਵਲੋਂ ਜ਼ਿਲ੍ਹੇ ਅਧੀਨ ਹੋਟ ਸਪੋਟ ਏਰੀਆ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।

ਅਜੀਤ ਡੈਸਕ 16-09-2026
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਵਲੋਂ ਜ਼ਿਲ੍ਹੇ ਅਧੀਨ ਹੋਟ ਸਪੋਟ ਏਰੀਆ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਵਲੋਂ ਸਰਦਾਰ ਕਾਲੋਨੀ, ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਪ੍ਰਭਜੋਤ ਕੌਰ ਵਲੋਂ ਪ੍ਰੀਤਨਗਰ, ਸਰਹਿੰਦ ਨੇੜੇ ਆਮ ਖ਼ਾਸ ਬਾਗ਼, ਜ਼ਿਲ੍ਹਾ ਐਪੀਡਮੋਜਿਸਟ ਡਾ. ਸ਼ੁਭਮ ਸੂਰੀ ਵਲੋਂ ਹਿਮਾਯੂਪੁਰ ਨੇੜੇ ਸਰਹਿੰਦ ਰੇਲਵੇ ਸਟੇਸ਼ਨ, ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਵਲੋਂ ਜੱਟਪੁਰਾ ਮੁਹੱਲਾ ਸਰਹਿੰਦ ਨੇੜੇ ਗੁਰਦੁਆਰਾ ਸਿੰਘ ਸਭਾ ਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ-ਆਪਣੇ ਖੇਤਰਾਂ ਵਿਚ ਡੇਂਗੂ ਵਿਰੋਧੀ ਟੀਮਾਂ ਵਲੋਂ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ। ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ। ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਜਾਗਰੂਕ ਹੋਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਘਰਾਂ ਦੇ ਆਸ ਪਾਸ ਅਤੇ ਘਰਾਂ ਵਿਚ ਮੌਜੂਦ ਕੂਲਰਾਂ, ਗਮਲਿਆਂ, ਟੁੱਟੇ ਭੱਜੇ ਵਰਤਣਾ ਫ਼ਰਿਜ ਦੀਆਂ ਟਰੇਆਂ ਅਤੇ ਟਾਇਰਾਂ ਵਿਚ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ ਤੇ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇੇ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਿਹਤ ਸੁਪਰਵਾਈਜ਼ਰ ਰਸ਼ਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਤੇਜਿੰਦਰ ਸਿੰਘ, ਮਨਜਿੰਦਰ ਸਿੰਘ, ਹਰੀ ਸਿੰਘ, ਹਰਦੀਪ ਸਿੰਘ, ਕਰਮਜੀਤ ਸਿੰਘ, ਬਲਵਿੰਦਰ ਸਿੰਘ, ਇਨਸੈੱਟ ਕਲੈਕਟਰ ਮਨਦੀਪ ਕੌਰ, ਹਰਵਿੰਦਰ ਕੌਰ, ਬਰੀਡ ਚੈੱਕਰ ਹਰਦੀਪ ਸਿੰਘ ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਰਿਮਟ ਸਕੂਲ ਆਫ਼ ਐਜੂਕੇਸ਼ਨ ’ਚ ਹਿੰਦੀ ਦਿਵਸ ਮਨਾਇਆ ਅਗਲੀ ਖ਼ਬਰ ਕਾਂਗਰਸ ਦੇ ਚੰਡੀਗੜ੍ਹ ਧਰਨੇ ਲਈ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।