16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਰਿਮਟ ਸਕੂਲ ਆਫ਼ ਐਜੂਕੇਸ਼ਨ ’ਚ ਹਿੰਦੀ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)-ਰਿਮਟ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵਿਭਾਗ ਵਲੋਂ ਹਿੰਦੀ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਅ, ਸਕੂਲ ਆਫ਼ ਐਜੂਕੇਸ਼ਨ ਦੇ ਵੱਖ-ਵੱਖ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਇਸ ਮੌਕੇ ਵਿਭਾਗ ਮੁਖੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਸ਼ਾ ਪ੍ਰਤੀ ਆਪਣਾ ਜੁੜਾਅ ਬਣਾਈ ਰੱਖਣ ਤੇ ਵੱਖ-ਵੱਖ ਭਾਸ਼ਾਵਾਂ ਦੀ ਸੰਭਾਲ ਤੇ ਉਨ੍ਹਾਂ ਦੀ ਹੋਂਦ ਨੂੰ ਕਾਇਮ ਰੱਖਣ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 16-09-2026
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)-ਰਿਮਟ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵਿਭਾਗ ਵਲੋਂ ਹਿੰਦੀ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਅ, ਸਕੂਲ ਆਫ਼ ਐਜੂਕੇਸ਼ਨ ਦੇ ਵੱਖ-ਵੱਖ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਇਸ ਮੌਕੇ ਵਿਭਾਗ ਮੁਖੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਸ਼ਾ ਪ੍ਰਤੀ ਆਪਣਾ ਜੁੜਾਅ ਬਣਾਈ ਰੱਖਣ ਤੇ ਵੱਖ-ਵੱਖ ਭਾਸ਼ਾਵਾਂ ਦੀ ਸੰਭਾਲ ਤੇ ਉਨ੍ਹਾਂ ਦੀ ਹੋਂਦ ਨੂੰ ਕਾਇਮ ਰੱਖਣ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਾਸ਼ਾਈ ਵਿਭਿੰਨਤਾ ਦਾ ਸਨਮਾਨ ਕਰਨ ਅਤੇ ਆਪਣੀ ਮਾਤ੍ਰਭਾਸ਼ਾ ਸਮੇਤ ਹੋਰ ਭਾਰਤੀ ਭਾਸ਼ਾਵਾਂ ਪ੍ਰਤੀ ਸਕਾਰਾਤਮਿਕ ਦ੍ਰਿਸ਼ਟੀਕੋਣ ਵਿਕਸਿਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਹਿੰਦੀ ਵਿਸ਼ੇ ਦੀ ਅਧਿਆਪਕਾ, ਅਸਿਸਟੈਂਟ ਪ੍ਰੋਫੈਸਰ ਨੇ ਹਿੰਦੀ ਭਾਸ਼ਾ ਅਤੇ ਹਿੰਦੀ ਸਾਹਿੱਤ ਦੇ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਸੰਸਕ੍ਰਿਤ ਤੋਂ ਲੈ ਕੇ ਆਧੁਨਿਕ ਹਿੰਦੀ ਤੱਕ ਹਿੰਦੀ ਭਾਸ਼ਾ ਦੇ ਵਿਕਾਸ ਦੀ ਯਾਤਰਾ ਨੂੰ ਵਿਸਥਾਰ ਨਾਲ ਸਮਝਾਇਆ। ਸਮਾਗਮ ਦੇ ਅੰਤ ਵਿਚ ਕਵਿਤਾ ਉਚਾਰਨ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਆਫ਼ ਐਜੂਕੇਸ਼ਨ ਦੇ ਸਾਰੇ ਫੈਕਲਟੀ ਮੈਂਬਰ ਮੌਜੂਦ ਰਹੇ।
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ’ਚ 19 ਨੂੰ ਮਹਾਰਾਜਾ ਅਗਰਸੈਨ ਭਵਨ ਵਿਖੇ ਹੋਵੇਗੀ ‘ਡਾਂਡੀਆ ਨੀ ਰਾਤ’ ਅਗਲੀ ਖ਼ਬਰ ਸਿਵਲ ਸਰਜਨ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।