16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਵੱਛਤਾ ਪ੍ਰਤੀ ਜਾਗਰੂਕਤਾ ਲਈ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਸਨੌਰ, 15 ਸਤੰਬਰ (ਸੋਖਲ)- ਸਵੱਛ ਭਾਰਤ ਅਭਿਆਨ ਤਹਿਤ ਸਨੌਰ ਦੇ ਲਾਗਲੇ ਪਿੰਡ ਫਤਿਹਪੁਰ ਰਾਜਪੂਤਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਕੂਲੀ ਬੱਚਿਆਂ ਤੇ ਸਮੂਹ ਸਟਾਫ਼ ਵਲੋਂ ਸਫ਼ਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਸੀਨੀਅਰ ‘ਆਪ’ ਆਗੂ ਕਪਿਲ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਰੈਲੀ ਦੀ ਪ੍ਰਧਾਨਗੀ ਕੀਤੀ।

ਅਜੀਤ ਡੈਸਕ 16-09-2026
ਸਨੌਰ, 15 ਸਤੰਬਰ (ਸੋਖਲ)- ਸਵੱਛ ਭਾਰਤ ਅਭਿਆਨ ਤਹਿਤ ਸਨੌਰ ਦੇ ਲਾਗਲੇ ਪਿੰਡ ਫਤਿਹਪੁਰ ਰਾਜਪੂਤਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਕੂਲੀ ਬੱਚਿਆਂ ਤੇ ਸਮੂਹ ਸਟਾਫ਼ ਵਲੋਂ ਸਫ਼ਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਸੀਨੀਅਰ ‘ਆਪ’ ਆਗੂ ਕਪਿਲ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਰੈਲੀ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਕਪਿਲ ਮਾਨ ਨੇ ‘ਸਵਸਥਤਾ ਪੰਦਰਵਾੜਾ’ ਤਹਿਤ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਨਿੱਜੀ ਸਫ਼ਾਈ ਦੇ ਨਾਲ-ਨਾਲ ਆਪਣੇ ਘਰਾਂ ਅਤੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਲਈ ਨਿੱਜੀ ਸਫ਼ਾਈ ਅਤੇ ਆਲੇ-ਦੁਆਲੇ ਦੀ ਸਫ਼ਾਈ ਬਹੁਤ ਜ਼ਰੂਰੀ ਹੈ। ਸਕੂਲ ਸਟਾਫ਼ ਵਲੋਂ ਇਸ ਜਾਗਰੂਕਤਾ ਮੁਹਿੰਮ ਵਿਚ ਸਹਿਯੋਗ ਦੇਣ ਲਈ ਕਪਿਲ ਮਾਨ ਅਤੇ ਸਕੂਲ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਸ਼ਮੀਰ ਸਿੰਘ, ਡਾ. ਸਤਪਾਲ ਸਿੰਘ ਚੇਅਰਮੈਨ, ਮਲੂਕ ਸਿੰਘ ਅਤੇ ਕਮੇਟੀ ਮੈਂਬਰ ਰਛਪਾਲ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਅਬਲੋਵਾਲ ਝੁੰਗੀਆਂ ਵਿਖੇ “ਟੈਲੈਂਟ ਆਫ਼ ਪੰਜਾਬ” ਕਰਵਾਇਆ ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।