16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸੁਖਦੇਵ ਸਿੰਘ ਪਵਾਲਾ ਨੇ ਸ਼ਹੀਦ ਭਗਤ ਸਿੰਘ ਕਲੱਬ ਨੂੰ ਖੇਡ ਕਿੱਟ ਕੀਤੀ ਭੇਟ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸੁਖਦੇਵ ਸਿੰਘ ਪਵਾਲਾ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸ਼ਹੀਦ ਭਗਤ ਸਿੰਘ ਕਲੱਬ ਨੂੰ ਖੇਡ ਕਿੱਟਾਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਸਮਾਜ ਦਾ ਵਿਲੱਖਣ ਅਤੇ ਮਹੱਤਵਪੂਰਨ ਅੰਗ ਹਨ, ਜੋ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

drinking water
ਅਜੀਤ ਡੈਸਕ 16-09-2026
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸੁਖਦੇਵ ਸਿੰਘ ਪਵਾਲਾ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸ਼ਹੀਦ ਭਗਤ ਸਿੰਘ ਕਲੱਬ ਨੂੰ ਖੇਡ ਕਿੱਟਾਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਸਮਾਜ ਦਾ ਵਿਲੱਖਣ ਅਤੇ ਮਹੱਤਵਪੂਰਨ ਅੰਗ ਹਨ, ਜੋ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜਨ ਨਾਲ ਨੌਜਵਾਨ ਜਿੱਥੇ ਸਰੀਰਕ ਤੌਰ ’ਤੇ ਮਜ਼ਬੂਤ ਅਤੇ ਤੰਦਰੁਸਤ ਬਣਦੇ ਹਨ, ਉੱਥੇ ਹੀ ਉਨ੍ਹਾਂ ਅੰਦਰ ਅਨੁਸ਼ਾਸਨ, ਆਪਸੀ ਸਹਿਯੋਗ, ਟੀਮ ਭਾਵਨਾ ਅਤੇ ਅਗਵਾਈ ਕਰਨ ਦੀ ਸਮਰੱਥਾ ਵੀ ਪੈਦਾ ਹੁੰਦੀ ਹੈ। ਖੇਡਾਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਵੀ ਇਕ ਪ੍ਰਭਾਵਸ਼ਾਲੀ ਸਾਧਨ ਹਨ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਨਸ਼ਿਆਂ ਦਾ ਪ੍ਰਭਾਵ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਤੇ ਪਿੰਡਾਂ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੇ ਯਤਨ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਗੁਰਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਮਿਲਿਨ ਸਿੰਘ, ਜੀਤਾ, ਪ੍ਰਦੀਪ ਸਿੰਘ, ਨੂਰ, ਹਰਮਨ, ਸਮਰਾਟ, ਅਵੀ ਸੂਦ, ਰਾਜ, ਖੁਸ਼ੀ, ਪ੍ਰਭਜੋਤ, ਪ੍ਰਿੰਸ, ਪਾਲਾ, ਗੁਰਸੇਵਕ, ਲੱਕੀ, ਯੁਵਰਾਜ, ਅੰਮ੍ਰਿਤਪਾਲ, ਨੋਨਾ, ਸਮਰ, ਖਾਨ ਪਵਾਲਾ, ਅਨਮੋਲ, ਅਰਸ਼ਿਤ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਹਿੰਦ ਦੀ ਅਨਾਜ ਮੰਡੀ ਵਿਖੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼... ਅਗਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ 20 ਤੋਂ ਹੋਰ ਮਜ਼ਬੂਤੀ ਨਾਲ ਚਲਾਇਆ ਜਾਵੇਗਾ- ਲਖਵੀਰ ਸਿੰਘ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।