16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਾਰ ਤੇ ਬੈਂਚ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਾਂਗੇ- ਜ਼ਿਲ੍ਹਾ ਤੇ ਸੈਸ਼ਨ ਜੱਜ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਚੁਣੇ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਅਹੁਦੇ ਦਾ ਚਾਰਜ ਸੰਭਾਲਣ ਮਗਰੋਂ ਅੱਜ ਆਪਣੀ ਨਵੀਂ ਕਾਰਜਕਾਰਨੀ ਸਮੇਤ ਜ਼ਿਲ੍ਹੇ ਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਨਾਲ ਰਸਮੀ ਤੌਰ ’ਤੇ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਬਾਰ ਤੇ ਬੈਂਚ ਵਿਚਕਾਰ ਸਹਿਯੋਗ ਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਵਲੋਂ ਮਿਲ ਕੇ ਯਤਨ ਕੀਤੇ ਜਾਣਗੇ।

ਅਜੀਤ ਡੈਸਕ 16-09-2026
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਚੁਣੇ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਅਹੁਦੇ ਦਾ ਚਾਰਜ ਸੰਭਾਲਣ ਮਗਰੋਂ ਅੱਜ ਆਪਣੀ ਨਵੀਂ ਕਾਰਜਕਾਰਨੀ ਸਮੇਤ ਜ਼ਿਲ੍ਹੇ ਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਨਾਲ ਰਸਮੀ ਤੌਰ ’ਤੇ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਬਾਰ ਤੇ ਬੈਂਚ ਵਿਚਕਾਰ ਸਹਿਯੋਗ ਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਵਲੋਂ ਮਿਲ ਕੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਿਆਂ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਾਰ ਤੇ ਬੈਂਚ ਵਿਚਕਾਰ ਚੰਗੇ ਸਬੰਧ, ਆਪਸੀ ਸਹਿਯੋਗ ਅਤੇ ਸਦਭਾਵਨਾ ਬਹੁਤ ਜ਼ਰੂਰੀ ਹਨ। ਉਨ੍ਹਾਂ ਨਵੀਂ ਬਾਡੀ ਨੂੰ ਭਵਿੱਖ ਵਿਚ ਵਕੀਲਾਂ ਅਤੇ ਅਦਾਲਤੀ ਪ੍ਰਬੰਧ ਨਾਲ ਸਬੰਧਿਤ ਮਾਮਲਿਆਂ ਨੂੰ ਆਪਸੀ ਵਿਚਾਰ-ਵਟਾਂਦਰੇ ਰਾਹੀਂ ਹੱਲ ਕਰਨ ਲਈ ਪ੍ਰੇਰਿਤ ਕੀਤਾ। ਨਵੇਂ ਚੁਣੇ ਪ੍ਰਧਾਨ ਐਡਵੋਕੇਟ ਸਾਊ ਨੇ ਸੈਸ਼ਨ ਜੱਜ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰ ਬਾਰ ਅਤੇ ਬੈਂਚ ਵਿਚਕਾਰ ਸੁਚਾਰੂ ਤਾਲਮੇਲ ਬਣਾਈ ਰੱਖਣ ਲਈ ਹਰ ਸੰਭਵ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰੇ ਨਾਲ ਸਬੰਧਿਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਹੱਲ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾਣਗੇ। ਇਸ ਮੌਕੇ ਬਾਰ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਤੋਂ ਇਲਾਵਾ ਨਵੀਂ ਕਾਰਜਕਾਰਨੀ ਦੇ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਅਣਗਹਿਲੀ: ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਆਈ 3 ਕਰੋੜ ਦੀ ਗਰਾਂਟ ਜਾ ਸਕਦੀ ਹੈ ਵ... ਅਗਲੀ ਖ਼ਬਰ ਸਰਹਿੰਦ ਦੀ ਅਨਾਜ ਮੰਡੀ ਵਿਖੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।