18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਿੰਡ ਫਰੌਰ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ 20 ਨੂੰ ਮਨਾਿੲਆ ਜਾਵੇਗਾ

ਖਮਾਣੋਂ, 16 ਸਤੰਬਰ (ਜੋਗਿੰਦਰ ਪਾਲ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ 532ਵਾਂ ਪ੍ਰਕਾਸ਼ ਦਿਹਾੜਾ 20 ਸਤੰਬਰ ਦਿਨ ਐਤਵਾਰ ਨੂੰ ਬਾਬਾ ਸ੍ਰੀ ਚੰਦ ਦਰਬਾਰ ਗੁਰੂ ਅਮਰਦਾਸ ਪਬਲਿਕ ਸਕੂਲ ਪਿੰਡ ਫਰੌਰ ਵਿਖੇ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਬਾਬਾ ਸਰਬਜੀਤ ਸਿੰਘ ਭੱਲਾ ਬਰਵਾਲੀ ਵਾਲਿਆਂ ਨੇ ਦੱਸਿਆ ਕਿ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇੇ 20 ਸਤੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਸ੍ਰੀ ਚੰਦ ਜੀ ਦੀ ਆਰਤੀ, ਕੀਰਤਨ ਦਰਬਾਰ ਤੇ ਢਾਡੀ ਦਰਬਾਰ ਹੋਵੇਗਾ।

ਬਾਬਾ ਸਰਬਜੀਤ ਸਿੰਘ ਭੱਲਾ ਬਰਵਾਲੀ ਵਾਲੇ। 17-09-2026
ਖਮਾਣੋਂ, 16 ਸਤੰਬਰ (ਜੋਗਿੰਦਰ ਪਾਲ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ 532ਵਾਂ ਪ੍ਰਕਾਸ਼ ਦਿਹਾੜਾ 20 ਸਤੰਬਰ ਦਿਨ ਐਤਵਾਰ ਨੂੰ ਬਾਬਾ ਸ੍ਰੀ ਚੰਦ ਦਰਬਾਰ ਗੁਰੂ ਅਮਰਦਾਸ ਪਬਲਿਕ ਸਕੂਲ ਪਿੰਡ ਫਰੌਰ ਵਿਖੇ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਬਾਬਾ ਸਰਬਜੀਤ ਸਿੰਘ ਭੱਲਾ ਬਰਵਾਲੀ ਵਾਲਿਆਂ ਨੇ ਦੱਸਿਆ ਕਿ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇੇ 20 ਸਤੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਸ੍ਰੀ ਚੰਦ ਜੀ ਦੀ ਆਰਤੀ, ਕੀਰਤਨ ਦਰਬਾਰ ਤੇ ਢਾਡੀ ਦਰਬਾਰ ਹੋਵੇਗਾ। ਇਸ ਮੌਕੇ ਉੱਘੇ ਕਥਾਵਾਚਕ, ਸੰਤ ਮਹਾਂਪੁਰਸ਼ ਅਤੇ ਹਜ਼ੂਰੀ ਕੀਰਤਨੀ ਜਥੇ ਪਹੁੰਚ ਰਹੇ ਹਨ ਅਤੇ ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਮੌਕੇ ਬਾਬਾ ਸ੍ਰੀ ਚੰਦ ਜੀ ਦੇ ਅਸਥਾਨਾਂ ਉੱਤੇ ਨਤਮਸਤਕ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਭੰਡਾਰੇ ਦੀਆਂ ਤਿਆਰੀਆਂ ਲਗਭਗ ਮੁਕੰਮਲ ਹਨ ਤੇ ਇਸ ਮੌਕੇ ਗੁਰੂ ਕੇ ਲੰਗਰ ਸਾਰਾ ਦਿਨ ਅਤੁੱਟ ਵਰਤਣਗੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਕਾਰਜਕਾਲ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਦੀਆ ਮੰਗਾਂ ਨੂੰ ਪੂਰਾ ਕੀਤਾ- ਸ਼ਿੰਗਾਰਾ ਸਿੰ... ਅਗਲੀ ਖ਼ਬਰ ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਸਫਲ ਯੁਵਾ ਸੰਸਦ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।