17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਭਾਜਪਾ ਜ਼ਿਲ੍ਹਾ ਓ. ਬੀ. ਸੀ. ਮੋਰਚੇ ਵਲੋਂ 40 ਮੈਂਬਰੀ ਨਵੀਂ ਜਥੇਬੰਦੀ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਭੱਟੀ ਫਾਰਮ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਭਾਜਪਾ ਜ਼ਿਲ੍ਹਾ ਓ. ਬੀ.

ਅਜੀਤ ਡੈਸਕ 17-09-2026
ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਭੱਟੀ ਫਾਰਮ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਭਾਜਪਾ ਜ਼ਿਲ੍ਹਾ ਓ. ਬੀ. ਸੀ. ਮੋਰਚੇ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸ. ਭੱਟੀ ਨੇ ਕਿਹਾ ਕਿ ਓ.ਬੀ.ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਸਾਨੀਪੁਰ ਵਲੋਂ 40 ਮੈਂਬਰੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਧਰਮ ਸਿੰਘ ਸੈਣੀ, ਰਾਜਪਾਲ ਸਿੰਘ, ਬਲਵਿੰਦਰ ਸਿੰਘ ਗੋਗੀ ਤੇ ਬਲਕਾਰ ਸਿੰਘ ਨੂੰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਧੀਮਾਨ ਤੇ ਅਮਨਦੀਪ ਸਿੰਘ ਭਾਨੀ ਜਨਰਲ ਸੈਕਟਰੀ, ਅਮੀਰ ਖ਼ਾਨ, ਸੰਚਿਤ ਵਰਮਾ ਤੇ ਆਸ਼ੀਸ਼ ਵਰਮਾ ਸਕੱਤਰ, ਗਗਨਦੀਪ ਸਿੰਘ ਖ਼ਜ਼ਾਨਚੀ, ਕੁਲਦੀਪ ਸਿੰਘ ਨੂੰ ਦਫ਼ਤਰ ਸਕੱਤਰ ਵਜੋਂ ਸ਼ਾਮਿਲ ਕੀਤਾ ਗਿਆ। ਜਦੋਂਕਿ ਕਾਰਜਕਾਰਨੀ ਮੈਂਬਰਾਂ ਵਿਚ ਹਰਮਿੰਦਰ ਸਿੰਘ, ਕੁਲਵੰਤ ਸਿੰਘ, ਪਰਮਿੰਦਰ ਸਿੰਘ, ਵਿਵੇਕ ਸਿੰਘ, ਜਸਪ੍ਰੀਤ ਸਿੰਘ, ਸਾਹਿਲ ਖ਼ਾਨ, ਜਸਪ੍ਰੀਤ ਸਿੰਘ, ਹਰਦੇਵ ਸਿੰਘ, ਉਦੈ ਧੀਮਾਨ, ਇੰਦਰਜੀਤ ਸਿੰਘ, ਲਖਵੀਰ ਸਿੰਘ, ਧਰਮਿੰਦਰ ਸਿੰਘ, ਮਨਿੰਦਰ ਸਿੰਘ, ਕੇਵਲ ਕ੍ਰਿਸ਼ਨ, ਮਨਦੀਪ ਕੁਮਾਰ, ਸੋਹਣ ਸਿੰਘ, ਈਸ਼ਵਰ ਸਿੰਘ ਸ਼ਾਮਿਲ ਹਨ। ਇਸ ਮੌਕੇ ਓ.ਬੀ.ਸੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਸਾਨੀਪੁਰ ਨੇ ਕਿਹਾ ਕਿ ਆਗਾਮੀ 19 ਸਤੰਬਰ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਜੋ ਨਸ਼ਿਆਂ ਵਿਰੋਧ ਰੈਲੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਉਸ ਵਿਚ ਓ.ਬੀ.ਸੀ ਮੋਰਚੇ ਵਲੋਂ ਬਹੁ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਬੋਲਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਬੂਥ ਪੱਧਰ ਤੱਕ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰ ਲਿਆ ਹੈ ਜਿਸ ਸਦਕਾ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੇ ਹੱਕ ਵਿਚ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਮੁੱਦੇ ਲੈ ਕੇ ਰਾਜਨੀਤੀ ਕਰਨ ਵਾਲੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੇ ਵਗਦੇ ਦਰਿਆ ਨੂੰ ਠੱਲ੍ਹ ਪਾਉਣ ਵਿਚ ਪੂਰੀ ਫ਼ੇਲ੍ਹ ਸਾਬਿਤ ਹੋਈ ਹੈ।
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀਆਂ ’ਚ ਹੋ ਰਹੇ ਇਕੱਠਾਂ ਨੇ ਅਕਾਲੀ ਵਰਕਰਾਂ ਵਿਚ ਭਰਿਆ ਜੋਸ਼- ਪਰਦੀਪ ਸਿੰਘ ਖੱਟੜਾ ਅਗਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।