17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸੀ. ਆਈ. ਏ. ਸਮਾਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਚੋਰੀ ਦੇ 20 ਮੋਟਰਸਾਈਕਲ ਤੇ 2 ਐਕਟਿਵਾ ਸਮੇਤ 2 ਗ੍ਰਿਫ਼ਤਾਰ

ਸਮਾਣਾ 16 ਸਤੰਬਰ (ਸਾਹਿਬ ਸਿੰਘ)- ਸੀ. ਆਈ.

ਅਜੀਤ ਡੈਸਕ 17-09-2026
ਸਮਾਣਾ 16 ਸਤੰਬਰ (ਸਾਹਿਬ ਸਿੰਘ)- ਸੀ. ਆਈ. ਏ. ਸਮਾਣਾ ਦੀ ਪੁਲਿਸ ਨੇ ਵਾਹਨ ਚੋਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਦੇ 20 ਮੋਟਰਸਾਈਕਲ ਅਤੇ 2 ਐਕਟਿਵਾ ਸਕੂਟਰ ਬਰਾਮਦ ਕੀਤੇ ਹਨ। ਸੀ. ਆਈ. ਏ. ਦੀ ਇਹ ਵੱਡੀ ਸਫਲਤਾ ਮੰਨੀ ਜਾ ਰਹੀ ਹੈ। ਸੀ. ਆਈ. ਏ. ਦੇ ਮੁਖੀ ਇੰਸਪੈਕਟਰ ਅੰਕੁਰਦੀਪ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ. ਟੀਮ ਵਲੋਂ ਨਾਕਾਬੰਦੀ ਦੌਰਾਨ ਸਹਾਇਕ ਥਾਣੇਦਾਰ ਸੇਵਕ ਸਿੰਘ ਦੀ ਟੀਮ ਨੇ ਗੁਰਭਜਨ ਸਿੰਘ ਉਰਫ਼ ਜੋਲੀ ਵਾਸੀ ਪਿੰਡ ਫਤਹਿਗੜ੍ਹ ਛੰਨਾ ਛੋਟੇ ਜੀ ਕਲਾਂ, ਥਾਣਾ ਸਦਰ ਪਟਿਆਲਾ ਨੂੰ ਚੋਰੀ ਦੇ ਮੋਟਰਸਾਈਕਲ ਸਪਲੈਂਡਰ ਸਮੇਤ ਕਾਬੂ ਕੀਤਾ। ਤਫ਼ਤੀਸ਼ ਦੌਰਾਨ ਉਸ ਵਿਰੁੱਧ ਥਾਣਾ ਸ਼ਹਿਰੀ ਸਮਾਣਾ ਵਿਖੇ ਮਾਮਲਾ ਦਰਜ ਕੀਤਾ ਗਿਆ। ਕਥਿਤ ਦੋਸ਼ੀ ਗੁਰਭਜਨ ਸਿੰਘ ਦੇ ਇੰਕਸ਼ਾਫ਼ ’ਤੇ ਪਟਿਆਲਾ-ਸਮਾਣਾ ਸੜਕ ’ਤੇ ਭਾਖੜਾ ਦੀ ਪਟਰੀ ਨੇੜਿਓਂ 7 ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਗਏ। ਕਥਿਤ ਦੋਸ਼ੀ ਦੇ ਪੁਲਿਸ ਹਿਰਾਸਤ ਦੌਰਾਨ ਕੀਤੀ ਪੁੱਛਗਿੱਛ ਤੋਂ ਬਾਅਦ ਉਸ ਦੇ ਸਾਥੀ ਜਸਪ੍ਰੀਤ ਸਿੰਘ ਉਰਫ਼ ਜੱਸ ਵਾਸੀ ਪਿੰਡ ਕਕਰਾਲਾ, ਥਾਣਾ ਸਮਾਣਾ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ। ਕਥਿਤ ਦੋਸ਼ੀ ਜਸਪ੍ਰੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਬੱਸ ਅੱਡਾ ਪਿੰਡ ਫਤਹਿਪੁਰ ਨੇੜੇ ਬਣੇ ਬੇ-ਆਬਾਦ ਕਮਰੇ ਵਿਚ ਲੁਕਾ ਕੇ ਰੱਖੇ 12 ਮੋਟਰਸਾਈਕਲ ਅਤੇ 2 ਐਕਟਿਵਾ ਸਕੂਟਰ ਬਰਾਮਦ ਕੀਤੀਆਂ ਗਈਆਂ। ਇੰਸਪੈਕਟਰ ਅੰਕੁਰਦੀਪ ਸਿੰਘ ਅਨੁਸਾਰ ਦੋਵੇਂ ਕਥਿਤ ਦੋਸ਼ੀ ਰਲ ਕੇ ਵਾਹਨ ਚੋਰੀ ਕਰਦੇ ਸਨ ਅਤੇ ਉਨ੍ਹਾਂ ਦੇ ਇੰਜਨ ਤੇ ਚਾਸੀ ਨੰਬਰ ਮਿਟਾ ਕੇ ਅੱਗੇ ਵੇਚਣ ਦੀ ਫਿਰਾਕ ਵਿਚ ਸਨ। ਫੜੇ ਗਏ ਦੋਵੇਂ ਕਥਿਤ ਦੋਸ਼ੀ ਅਪਰਾਧਿਕ ਪ੍ਰਵਿਰਤੀ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਚੋਰੀ ਤੇ ਹੋਰ ਧਾਰਾਵਾਂ ਤਹਿਤ ਕਈ ਮਾਮਲੇ ਦਰਜ ਹਨ।
ਪਿਛਲੀ ਖ਼ਬਰ ਪਿੰਡ ਡੰਡੋਆ ਦੀ ਸਮੁੱਚੀ ਪੰਚਾਇਤ ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਏਸ਼ੀਅਨ ਗਰੁੱਪ ਆਫ਼ ਕਾਲਜਿਜ਼ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।