ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਰਣਜੀਤ ਸਿੰਘ ਘੋਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਹਿਕਾਰੀ ਸੁਸਾਇਟੀ ਦੇ ਡਾਇਰੈਕਟਰ ਰਣਜੀਤ ਸਿੰਘ ਘੋਲਾ ਦੇ ਬੇਵਕਤੀ ਅਕਾਲ ਚਲਾਣੇ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪਿੰਡ ਲੁਹਾਰ ਮਾਜਰਾ ਪਹੁੰਚ ਕੇ ਸਵ. ਘੋਲਾ ਦੇ ਸਪੁੱਤਰ ਰਵਿੰਦਰਪਾਲ ਸਿੰਘ ਤੇ ਅਤਿ ਨਜ਼ਦੀਕੀ ਰਿਸ਼ਤੇਦਾਰ ਗੁਰਿੰਦਰਪਾਲ ਸਿੰਘ ਹੈਪੀ ਸਾਬਕਾ ਸਰਪੰਚ ਕੁੰਭ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਅਜੀਤ ਡੈਸਕ
18-09-2026