18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

‘ ਆਪ’ ਵਲੋਂ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਹਲਕਾ ਇੰਚਾਰਜ ਨਿਯੁਕਤ ਕਰਨਾ ਸਵਾਗਤਯੋਗ- ਕਾਲਾ, ਬੰਟੀ

ਸਮਾਣਾ, 17 ਸਤੰਬਰ (ਪ੍ਰੀਤਮ ਸਿੰਘ ਨਾਗੀ)- ਆਮ ਆਦਮੀ ਪਾਰਟੀ ਵਲੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਪਾਰਟੀ ਦੇ ਸੀਨੀਅਰ ਆਗੂਆਂ ਗੁਰਜਿੰਦਰ ਸਿੰਘ ਕਾਲਾ ਗੱਜੂਮਾਜਰਾ ਅਤੇ ਕੁਲਵੀਰ ਸਿੰਘ ਬੰਟੀ ਨੇ ਸਵਾਗਤ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਲਿਆ ਗਿਆ ਇਹ ਫ਼ੈਸਲਾ ਪਾਰਟੀ ਦੇ ਹਿਤ ਵਿਚ ਇਕ ਮਹੱਤਵਪੂਰਨ ਕਦਮ ਹੈ।

ਅਜੀਤ ਡੈਸਕ 18-09-2026
ਸਮਾਣਾ, 17 ਸਤੰਬਰ (ਪ੍ਰੀਤਮ ਸਿੰਘ ਨਾਗੀ)- ਆਮ ਆਦਮੀ ਪਾਰਟੀ ਵਲੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਪਾਰਟੀ ਦੇ ਸੀਨੀਅਰ ਆਗੂਆਂ ਗੁਰਜਿੰਦਰ ਸਿੰਘ ਕਾਲਾ ਗੱਜੂਮਾਜਰਾ ਅਤੇ ਕੁਲਵੀਰ ਸਿੰਘ ਬੰਟੀ ਨੇ ਸਵਾਗਤ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਲਿਆ ਗਿਆ ਇਹ ਫ਼ੈਸਲਾ ਪਾਰਟੀ ਦੇ ਹਿਤ ਵਿਚ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਇਕ ਤਜਰਬੇਕਾਰ, ਸੁਲਝੇ ਹੋਏ ਅਤੇ ਲੋਕਾਂ ਨਾਲ ਜੁੜੇ ਹੋਏ ਸਿਆਸਤਦਾਨ ਹਨ, ਜੋ ਹਮੇਸ਼ਾ ਆਮ ਲੋਕਾਂ ਤੇ ਪਾਰਟੀ ਵਰਕਰਾਂ ਦੇ ਦੁੱਖ-ਸੁੱਖ ਵਿਚ ਖੜ੍ਹਦੇ ਰਹੇ ਹਨ। ਕਾਲਾ ਗੱਜੂਮਾਜਰਾ ਤੇ ਕੁਲਵੀਰ ਸਿੰਘ ਬੰਟੀ ਨੇ ਕਿਹਾ ਕਿ ਰੱਖੜਾ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਅਤੇ ਤਜਰਬੇ ਨਾਲ ਸਮਾਣਾ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਮੂਹ ਆਗੂ ਤੇ ਵਰਕਰ ਨਵ-ਨਿਯੁਕਤ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ ਤੇ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਰਮਨ ਗੁਪਤਾ ਸ਼ੈਲਰ ਐਸੋਸੀਏਸ਼ਨ ਸੰਘੋਲ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਚੰਡੀਗੜ੍ਹ ’ਚ ਪੰਜਾਬ ਦੇ ਹਿੱਸੇ ਦੀਆਂ ਆਸਾਮੀਆਂ ਪੂਰੀਆਂ ਕੀਤੀਆਂ ਜਾਣ- ਨਵਾਬ ਸਿੰਘ ਮਨੇਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।