18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਾਬਾ ਵਿਸ਼ਵਕਰਮਾ ਸਮਾਜ ਭਲਾਈ ਸਭਾ ਨੇ ਸਮਾਜ ਦੇ ਲੋੜਵੰਦਾਂ ਦੀ ਮਦਦ ਜਾਰੀ ਰੱਖਣ ਦਾ ਲਿਆ ਫ਼ੈਸਲਾ

ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਮਨਪ੍ਰੀਤ ਸਿੰਘ)- ਸ੍ਰੀ ਵਿਸ਼ਵਕਰਮਾ ਸਮਾਜ ਭਲਾਈ ਸਭਾ ਫ਼ਤਹਿਗੜ੍ਹ ਸਾਹਿਬ ਵਲੋਂ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਵਸ ਜੱਗਾ ਸਿੰਘ ਦੀ ਵਰਕਸ਼ਾਪ ਸਰਹਿੰਦ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਜਸਵੰਤ ਸਿੰਘ, ਚੇਅਰਮੈਨ ਮਾਸਟਰ ਹਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਮਾਸਟਰ ਰਾਮ ਸਿੰਘ ਤੇ ਜੱਗਾ ਸਿੰਘ ਚਨਾਰਥਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਸ਼ਵਕਰਮਾ ਸਮਾਜ ਕਿਰਤੀ ਲੋਕਾਂ ਨੂੰ ਜਾਗਰੂਕ ਕਰਨ ਤੇ ਛੋਟੇ ਉਦਯੋਗਕਾਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਤਪਰ ਰਿਹਾ ਹੈ ਤੇ ਸਭਾ ਵਲੋਂ ਕਿਰਤੀ ਸਮਾਜ ਨਾਲ ਜੁੜੇ ਆਮ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਓ.

ਅਜੀਤ ਡੈਸਕ 18-09-2026
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਮਨਪ੍ਰੀਤ ਸਿੰਘ)- ਸ੍ਰੀ ਵਿਸ਼ਵਕਰਮਾ ਸਮਾਜ ਭਲਾਈ ਸਭਾ ਫ਼ਤਹਿਗੜ੍ਹ ਸਾਹਿਬ ਵਲੋਂ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਵਸ ਜੱਗਾ ਸਿੰਘ ਦੀ ਵਰਕਸ਼ਾਪ ਸਰਹਿੰਦ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਜਸਵੰਤ ਸਿੰਘ, ਚੇਅਰਮੈਨ ਮਾਸਟਰ ਹਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਮਾਸਟਰ ਰਾਮ ਸਿੰਘ ਤੇ ਜੱਗਾ ਸਿੰਘ ਚਨਾਰਥਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਸ਼ਵਕਰਮਾ ਸਮਾਜ ਕਿਰਤੀ ਲੋਕਾਂ ਨੂੰ ਜਾਗਰੂਕ ਕਰਨ ਤੇ ਛੋਟੇ ਉਦਯੋਗਕਾਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਤਪਰ ਰਿਹਾ ਹੈ ਤੇ ਸਭਾ ਵਲੋਂ ਕਿਰਤੀ ਸਮਾਜ ਨਾਲ ਜੁੜੇ ਆਮ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਓ.ਬੀ.ਸੀ ਤੇ ਬੀ.ਸੀ ਸਮਾਜ ਲਈ ਚੱਲ ਰਹੀਆਂ ਭਲਾਈ ਸਕੀਮਾਂ ਤਹਿਤ ਸਮਾਜ ਦੇ ਲੋਕਾਂ ਦੇ ਕੰਮ ਵੀ ਕਰਵਾਏ ਜਾ ਰਹੇ ਹਨ। ਇਸ ਮੌਕੇ ਸਭਾ ਵਲੋਂ ਸਮਾਜ ਨੂੰ ਆਧੁਨਿਕ ਤਕਨੀਕਾਂ ਨੂੰ ਅਪਣਾ ਕੇ ਕਾਰੋਬਾਰ ਵਿਚ ਵਾਧਾ ਕਰਨ ਹਿਤ ਵੀ ਪ੍ਰੇਰਿਆ ਗਿਆ। ਇਸ ਮੌਕੇ ਸਰਬਸੰਮਤੀ ਨਾਲ ਸਮਾਜ ਦੇ ਲੋੜਵੰਦਾਂ ਦੀ ਮਦਦ ਜਾਰੀ ਰੱਖਣ ਦਾ ਵੀ ਫ਼ੈਸਲਾ ਲਿਆ ਗਿਆ। ਇਸ ਮੌਕੇ ਲੱਡੂ ਵੀ ਵੰਡੇ ਗਏ ਤੇ ਬਾਬਾ ਵਿਸ਼ਵਕਰਮਾ ਜੀ ਤੋਂ ਆਪਣੇ ਕੰਮ ਕਾਰਾਂ ਵਿਚ ਵਾਧੇ ਦੀ ਕਾਮਨਾ ਵੀ ਕੀਤੀ ਗਈ। ਇਸ ਮੌਕੇ ਭੁਪਿੰਦਰ ਸਿੰਘ ਖਰੌੜਾ, ਬਲਵੀਰ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ, ਮੱਖਣ ਸਿੰਘ, ਪਰਵਿੰਦਰ ਸਿੰਘ ਗੋਲੂ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਸੈਂਟੀ, ਮਨਕਰਨ ਸਿੰਘ, ਕੁਲਦੀਪ ਸਿੰਘ, ਅਮਰਜੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡੇਰਾ ਬਾਬਾ ਬੁੱਧਦਾਸ ਵਿਖੇ ਸੰਗਰਾਂਦ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਰਮਨ ਗੁਪਤਾ ਸ਼ੈਲਰ ਐਸੋਸੀਏਸ਼ਨ ਸੰਘੋਲ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।