ਕਾਂਗਰਸ ਦੇ ਰਾਜ ਦੌਰਾਨ ਬਣੇ ਪ੍ਰੋਜੈਕਟਾਂ ਨੂੰ ਸੰਭਾਲਣ ’ਚ ‘ਆਪ’ ਸਰਕਾਰ ਨਾਕਾਮ- ਸਾਧੂ ਸਿੰਘ ਧਰਮਸੋਤ
ਨਾਭਾ, 17 ਸਤੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਹਲਕੇ ਵਿਚ ਹਮੇਸ਼ਾ ਹੀ ਕਾਂਗਰਸ ਪਾਰਟੀ ਦੇ ਰਾਜ ਦੌਰਾਨ ਹੀ ਵੱਡੇ ਪ੍ਰੋਜੈਕਟ ਲਿਆ ਕੇ ਉਨ੍ਹਾਂ ਨੂੰ ਚਾਲੂ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਥਾਨਕ ਗਊਸ਼ਾਲਾ ਰੋਡ ਸਥਿਤ ਵਾਟਰ ਟਰੀਟਮੈਂਟ ਪਲਾਂਟ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਨਾਭਾ, 17 ਸਤੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਹਲਕੇ ਵਿਚ ਹਮੇਸ਼ਾ ਹੀ ਕਾਂਗਰਸ ਪਾਰਟੀ ਦੇ ਰਾਜ ਦੌਰਾਨ ਹੀ ਵੱਡੇ ਪ੍ਰੋਜੈਕਟ ਲਿਆ ਕੇ ਉਨ੍ਹਾਂ ਨੂੰ ਚਾਲੂ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਥਾਨਕ ਗਊਸ਼ਾਲਾ ਰੋਡ ਸਥਿਤ ਵਾਟਰ ਟਰੀਟਮੈਂਟ ਪਲਾਂਟ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਟਰ ਟਰੀਟਮੈਂਟ ਪਲਾਂਟ ਤੇ ਕਾਂਗਰਸ ਦੇ ਰਾਜ ਦੌਰਾਨ ਕਰੀਬ 20 ਕਰੋੜ ਰੁਪਏ ਦੀ ਲਾਗਤ ਆਈ ਸੀ, ਜਿਸ ਨੂੰ ਤਿਆਰ ਕਰਵਾ ਕੇ ਉਨ੍ਹਾਂ ਵਲੋਂ ਲੋਕਾਂ ਦੇ ਹਵਾਲੇ ਕੀਤਾ ਗਿਆ ਸੀ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਨੂੰ ਚਾਲੂ ਕਰਨ ਵਿਚ ਕੋਈ ਦਿਲਚਸਪੀ ਨਹੀਂ ਦਿਖਾਈ ਗਈ, ਜਿਸ ਕਰਕੇ ਸ਼ਹਿਰ ਦੇ ਲੋਕ ਤਰਾਹਿ ਤਰਾਹਿ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਕੱਲੇ ਵਾਟਰ ਟਰੀਟਮੈਂਟ ਪਲਾਂਟ ਦੀ ਗੱਲ ਨਹੀਂ, ਸ਼ਹਿਰ ਦੇ ਸਰਕਾਰੀ ਸਿਵਲ ਹਸਪਤਾਲ ਵਿਚ 2526 ਕਰੋੜ ਰੁਪਏ ਦੀ ਲਾਗਤ ਨਾਲ ਜੱਚਾ ਬੱਚਾ ਇਮਾਰਤ ਬਣ ਕੇ ਤਿਆਰ ਹੈ, ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਉਸ ਇਮਾਰਤ ਦਾ ਉਦਘਾਟਨ ਤੱਕ ਨਹੀਂ ਕਰ ਸਕੀ। ਧਰਮਸੋਤ ਨੇ ਕਿਹਾ ਕਿ ਇਸੇ ਤਰ੍ਹਾਂ ਲੱਖਾਂ ਰੁਪਏ ਦੀ ਲਾਗਤ ਨਾਲ ਮਲੇਰ ਕੋਟਲਾ ਸੜਕ ਤੇ ਚੁੰਗੀ ਨਜਦੀਕ ਲੱਖਾਂ ਰੁਪਏ ਦੀ ਲਾਗਤ ਨਾਲ ਨੇਚਰ ਪਾਰਕ ਤਿਆਰ ਕੀਤਾ ਗਿਆ ਸੀ ਜਿਸ ਦੀ ਹਾਲਤ ਬਹੁਤ ਹੀ ਤਰਸ ਯੋਗ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਗਊਸ਼ਾਲਾ ਰੋਡ ਅਤੇ ਅਲਹੌਰਾਂ ਗੇਟ ਸੜਕ ਦਾ ਕੰਮ 15 ਦਿਨਾਂ ਦੇ ਅੰਦਰ ਅੰਦਰ ਚਾਲੂ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਤੇ ਸੰਬੰਧਿਤ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਬਖਸ਼ ਸਿੰਘ ਭੱਟੀ, ਸੂਬਾ ਯੂਥ ਕਾਂਗਰਸ ਉਪ ਪ੍ਰਧਾਨ ਮਨਜਿੰਦਰ ਸਿੰਘ ਜਿੰਦਰੀ, ਸਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਗਲਾ, ਹਰੀ ਕ੍ਰਿਸ਼ਨ ਸੇਠ, ਬਲਜੀਤ ਸਿੰਘ ਥੂਹੀ, ਚਰਨਜੀਤ ਬਾਤਿਸ਼, ਵਿੱਕੀ ਡੱਲਾ, ਹਰਜੀਤ ਸਿੰਘ ਰੂਪਰਾਏ ਤੇ ਹੋਰ ਹਾਜ਼ਰ ਸਨ।