19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਰੇਲਵੇ ਪੁਲ ਦਾ ਕੰਮ ਹੋਇਆ ਸ਼ੁਰੂ, ਸ਼ਹਿਰ ਵਾਸੀਆਂ ਨੂੰ ਗੁਮਰਾਹ ਨਾ ਕੀਤਾ ਜਾਵੇ- ਟੌਹੜਾ

ਮੰਡੀ ਗੋਬਿੰਦਗੜ੍ਹ, 18 ਸਤੰਬਰ (ਰਾਜੇਸ਼ ਸ਼ਰਮਾ)- ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਲੋਕਾਂ ਵਲੋਂ ਪਿਛਲੇ ਕਰੀਬ 28 ਸਾਲਾਂ ਤੋਂ ਉਡੀਕੇ ਜਾ ਰਹੇ ਰੇਲਵੇ ਓਵਰਬ੍ਰਿਜ ਦਾ ਕੰਮ ਆਖ਼ਰਕਾਰ ਸ਼ੁਰੂ ਹੋਣ ਨੂੰ ਲੈ ਕੇ ਇਕ ਵਾਰ ਫੇਰ ਤੋਂ ਚਰਚਾ ਵਿਚ ਹੈ, ਜਿਸ ਤੋਂ ਬਾਅਦ ਰੇਲਵੇ ਓਵਰ ਬਿ੍ਰਜ 151-ਸੀ ਦੇ ਨਿਰਮਾਣ ਨੂੰ ਲੈ ਕੇ ਜਿੱਥੇ ਸ਼ਹਿਰ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ, ਉੱਥੇ ਹੀ ਇਸ ਦੇ ਕੰਮ ਨੂੰ ਲੈ ਕੇ ਸਿਆਸੀ ਖਿੱਚੋਤਾਣ ਵੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਵਲੋਂ ਪੁਲ ਦਾ ਕੰਮ ਸ਼ੁਰੂ ਨਾ ਹੋਣ ਨੂੰ ਲੈ ਕੇ ਸ਼ਨੀਵਾਰ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਇਸ ਤੋਂ ਪਹਿਲਾਂ ਹੀ ਰੇਲਵੇ ਵਲੋਂ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਭਾਜਪਾ ਅਤੇ ‘ਆਪ’ ਵਿਚਾਲੇ ਪੁਲ ਦੇ ਕੰਮ ਦਾ ਸਿਹਰਾ ਲੈਣ ਦੀ ਜੱਦੋ-ਜਹਿਦ ਕੀਤੀ ਜਾ ਰਹੀ ਹੈ।

ਰੇਲਵੇ ਓਵਰਬ੍ਰਿਜ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਰਿਤਿਕ ਅਰੋੜਾ, ਕੰਵਰਵੀਰ ਸਿੰਘ ਟੌਹੜਾ ਅਤੇ ਹੋਰ। ਤਸਵੀਰ : ਰਾਜੇਸ਼ ਸ਼ਰਮਾ 19-09-2026
ਮੰਡੀ ਗੋਬਿੰਦਗੜ੍ਹ, 18 ਸਤੰਬਰ (ਰਾਜੇਸ਼ ਸ਼ਰਮਾ)- ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਲੋਕਾਂ ਵਲੋਂ ਪਿਛਲੇ ਕਰੀਬ 28 ਸਾਲਾਂ ਤੋਂ ਉਡੀਕੇ ਜਾ ਰਹੇ ਰੇਲਵੇ ਓਵਰਬ੍ਰਿਜ ਦਾ ਕੰਮ ਆਖ਼ਰਕਾਰ ਸ਼ੁਰੂ ਹੋਣ ਨੂੰ ਲੈ ਕੇ ਇਕ ਵਾਰ ਫੇਰ ਤੋਂ ਚਰਚਾ ਵਿਚ ਹੈ, ਜਿਸ ਤੋਂ ਬਾਅਦ ਰੇਲਵੇ ਓਵਰ ਬਿ੍ਰਜ 151-ਸੀ ਦੇ ਨਿਰਮਾਣ ਨੂੰ ਲੈ ਕੇ ਜਿੱਥੇ ਸ਼ਹਿਰ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ, ਉੱਥੇ ਹੀ ਇਸ ਦੇ ਕੰਮ ਨੂੰ ਲੈ ਕੇ ਸਿਆਸੀ ਖਿੱਚੋਤਾਣ ਵੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਵਲੋਂ ਪੁਲ ਦਾ ਕੰਮ ਸ਼ੁਰੂ ਨਾ ਹੋਣ ਨੂੰ ਲੈ ਕੇ ਸ਼ਨੀਵਾਰ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਇਸ ਤੋਂ ਪਹਿਲਾਂ ਹੀ ਰੇਲਵੇ ਵਲੋਂ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਭਾਜਪਾ ਅਤੇ ‘ਆਪ’ ਵਿਚਾਲੇ ਪੁਲ ਦੇ ਕੰਮ ਦਾ ਸਿਹਰਾ ਲੈਣ ਦੀ ਜੱਦੋ-ਜਹਿਦ ਕੀਤੀ ਜਾ ਰਹੀ ਹੈ। ਰੇਲਵੇ ਬੋਰਡ ਦੀ ਜ਼ੋਨਲ ਯੂਜ਼ਰਜ਼ ਕੰਸਲਟੇਟਿਵ ਕਮੇਟੀ ਦੇ ਮੈਂਬਰ ਰਿਤਿਕ ਅਰੋੜਾ ਨੇ ਨਿਰਮਾਣ ਸਥਾਨ ’ਤੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਕੰਵਰਵੀਰ ਸਿੰਘ ਟੌਹੜਾ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਪਦਮ ਅਤੇ ਕੌਂਸਲਰ ਪੁਨੀਤ ਗੋਇਲ ਵੀ ਮੌਜੂਦ ਸਨ। ਇਸ ਮੌਕੇ ਸਥਾਨਕ ਲੋਕਾਂ ਵਲੋਂ ਆਗੂਆਂ ਦਾ ਸਵਾਗਤ ਵੀ ਕੀਤਾ ਗਿਆ। ਰਿਤਿਕ ਅਰੋੜਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਦਾ ਇਹ ਮਹੱਤਵਪੂਰਨ ਪ੍ਰੋਜੈਕਟ ਲੰਬੇ ਸਮੇਂ ਤੋਂ ਲਟਕਿਆ ਹੋਇਆ ਸੀ। ਕਰੀਬ ਤਿੰਨ ਮਹੀਨੇ ਪਹਿਲਾਂ ਰੇਲਵੇ ਬੋਰਡ ਦੀ ਕਮੇਟੀ ਦਾ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਵਲੋਂ ਪ੍ਰੋਜੈਕਟ ਦੀ ਸਥਿਤੀ ਸਬੰਧੀ ਜਾਣਕਾਰੀ ਹਾਸਲ ਕਰਕੇ ਰੇਲਵੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਮਾਮਲਿਆਂ ਨੂੰ ਹੱਲ ਕਰਵਾਉਣ ਲਈ ਯਤਨ ਕੀਤੇ। ਇਸ ਤੋਂ ਬਾਅਦ ਆਰ.ਓ.ਬੀ. ਅਤੇ ਅੰਡਰਬ੍ਰਿਜ ਦਾ ਟੈਂਡਰ ਬਠਿੰਡਾ ਦੀ ਰਾਇਲ ਦੀਪ ਕੰਸਟਰੱਕਸ਼ਨ ਪ੍ਰਾਈਵੇਟ ਲਿਮਟਿਡ ਨੂੰ ਮਿਲਿਆ ਅਤੇ ਹੁਣ ਕੰਮ ਜ਼ਮੀਨੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੰਪਨੀ ਦੇ ਅਨੁਸਾਰ 1 ਸਤੰਬਰ 2026 ਨੂੰ ਐਲ.ਓ.ਏ. ਜਾਰੀ ਹੋਇਆ ਸੀ ਅਤੇ ਪ੍ਰੋਜੈਕਟ ਨੂੰ ਮੁਕੰਮਲ ਕਰਨ ਲਈ 18 ਮਹੀਨਿਆਂ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਕੰਪਨੀ ਵਲੋਂ ਇਸ ਨੂੰ ਕਰੀਬ 12 ਮਹੀਨਿਆਂ ਵਿਚ ਮੁਕੰਮਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਅੰਡਰ ਬ੍ਰਿਜ ਦਾ ਕੰਮ ਕੀਤਾ ਜਾਵੇਗਾ, ਜਦਕਿ ਆਰ. ਓ. ਬੀ. ਲਈ ਫੈਬਰੀਕੇਸ਼ਨ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ। ਪ੍ਰੋਜੈਕਟ ਲਈ 17.58 ਕਰੋੜ ਰੁਪਏ ਦਾ ਟੈਂਡਰ ਜਾਰੀ ਹੋਇਆ ਹੈ। ਧਰਨਾ ਦੇਣਾ ਹੱਕ, ਪਰ ਲੋਕਾਂ ਨੂੰ ਗੁਮਰਾਹ ਨਾ ਕੀਤਾ ਜਾਵੇ-ਇੰਜੀ. ਕੰਵਰਵੀਰ ਸਿੰਘ ਟੌਹੜਾ- ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਕੰਵਰਵੀਰ ਸਿੰਘ ਟੌਹੜਾ ਨੇ ਕਿਹਾ ਕਿ 1998 ਤੋਂ ਲਟਕ ਰਹੇ ਰੇਲਵੇ ਪੁਲ ਦਾ ਕੰਮ ਹੁਣ ਸ਼ੁਰੂ ਹੋ ਗਿਆ ਹੈ ਅਤੇ ਇਸ ਨੂੰ ਸਿਰੇ ਚੜ੍ਹਾਉਣ ਲਈ ਲੰਬੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਰੇਲਵੇ ਬੋਰਡ ਮੈਂਬਰ ਰਿਤਿਕ ਅਰੋੜਾ ਦੇ ਸਹਿਯੋਗ ਨਾਲ ਟੈਂਡਰ ਦੀ ਪ੍ਰਕਿਰਿਆ ਮੁੜ ਪੂਰੀ ਹੋਈ, ਜਿਸ ਤੋਂ ਬਾਅਦ ਕੰਮ ਸ਼ੁਰੂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਅੰਡਰ ਬ੍ਰਿਜ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜਦਕਿ ਕਰੀਬ ਇਕ ਹਫ਼ਤੇ ਬਾਅਦ ਓਵਰਬ੍ਰਿਜ ਦਾ ਕੰਮ ਵੀ ਸ਼ੁਰੂ ਹੋਣ ਦੀ ਉਮੀਦ ਹੈ। ਧਰਨੇ ਸਬੰਧੀ ਇੰਜੀ. ਟੌਹੜਾ ਨੇ ਕਿਹਾ ਕਿ ਲੋਕਤੰਤਰ ਵਿਚ ਧਰਨਾ ਦੇਣ ਦਾ ਹਰ ਕਿਸੇ ਦਾ ਹੱਕ ਹੈ, ਪਰ ਸ਼ਹਿਰ ਵਾਸੀਆਂ ਨੂੰ ਗੁਮਰਾਹ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਧਰਨਾ ਦੇਣਾ ਹੈ ਤਾਂ ਨਸ਼ਿਆਂ, ਬੇਰੁਜ਼ਗਾਰੀ ਜਾਂ ਕਿਸੇ ਹੋਰ ਜਨਤਕ ਮੁੱਦੇ ਨੂੰ ਲੈ ਕੇ ਦਿੱਤਾ ਜਾਵੇ, ਪਰ ਪੁਲ ਦਾ ਕੰਮ ਸ਼ੁਰੂ ਨਾ ਹੋਣ ਦਾ ਕਹਿ ਕੇ ਧਰਨਾ ਦੇਣਾ ਠੀਕ ਨਹੀਂ। ਉਨ੍ਹਾਂ ਅਪੀਲ ਕੀਤੀ ਕਿ ਇਸ ਮੌਕੇ ‘ਝੂਠ ਨਾ ਬੋਲਿਆ ਜਾਵੇ’ ਅਤੇ ਸ਼ਹਿਰ ਵਾਸੀਆਂ ਨੂੰ ਤੱਥਾਂ ਤੋਂ ਜਾਣੂ ਕਰਵਾਇਆ ਜਾਵੇ। ਇੱਥੇ ਦੱਸਣਯੋਗ ਹੈ ਕਿ ਪ੍ਰੋਜੈਕਟ ਤਹਿਤ ਪੀ. ਡਬਲਿਊ. ਡੀ. ਵਲੋਂ ਰੇਲਵੇ ਲਾਈਨ ਉੱਪਰ ਚੜ੍ਹਨ ਅਤੇ ਉੱਤਰਨ ਵਾਲੇ ਰੈਂਪ ਦਾ ਕੰਮ ਕੀਤਾ ਜਾ ਚੁੱਕਾ ਹੈ। ਬਾਅਦ ਵਿਚ ਐਲਾਈਨਮੈਂਟ ਸਬੰਧੀ ਤਕਨੀਕੀ ਇਤਰਾਜ਼ ਕਾਰਨ ਕੰਮ ਅੱਗੇ ਨਹੀਂ ਵਧ ਸਕਿਆ। ਰੇਲਵੇ ਅਤੇ ਸਬੰਧਿਤ ਵਿਭਾਗਾਂ ਵਿਚਾਲੇ ਮੀਟਿੰਗਾਂ ਤੋਂ ਬਾਅਦ ਨਕਸ਼ੇ ਵਿਚ ਸੋਧ ਕਰਕੇ ਫਰਵਰੀ 2026 ਵਿਚ ਮਨਜ਼ੂਰੀ ਦਿੱਤੀ ਗਈ। ਇਸ ਤੋਂ ਬਾਅਦ ਮੁੜ ਟੈਂਡਰ ਪ੍ਰਕਿਰਿਆ ਪੂਰੀ ਹੋਣ ’ਤੇ ਹੁਣ ਨਿਰਮਾਣ ਕਾਰਜ ਸ਼ੁਰੂ ਹੋਇਆ ਹੈ।
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਫ਼ਿਰੋਜ਼ਪੁਰ ਦੇ ਅਗਾਂਹਵਧੂ ਨੌਜਵਾਨ ਕਿਸਾਨ ਮਨਪ੍ਰੀਤ ਸਿੰਘ ‘ਉਜਾਗਰ ਸਿੰਘ ਧਾਲੀਵਾਲ ਐਵਾਰਡ’ ਨਾਲ ਸਨਮਾਨਿ... ਅਗਲੀ ਖ਼ਬਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਕੱਸਿਆ ਸ਼ਿਕੰਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।