20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅਨਮੋਲ ਸਿੰਘ ਨੇ ਐੱਮ.ਬੀ.ਬੀ.ਐੱਸ. ਲਈ ਦਾਖਲਾ ਹਾਸਿਲ ਕਰਕੇ ਸਕੂਲ ਦਾ ਨਾਮ ਰੁਸ਼ਨਾਇਆ

ਮੰਡੀ ਗੋਬਿੰਦਗੜ੍ਹ, 19 ਸਤੰਬਰ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਅਨਮੋਲ ਸਿੰਘ ਨੇ ਦੇਸ਼ ਦੇ ਪ੍ਰਸਿੱਧ ਮੈਡੀਕਲ ਸੰਸਥਾਨ ਏ. ਆਈ.

ਅਜੀਤ ਡੈਸਕ 20-09-2026
ਮੰਡੀ ਗੋਬਿੰਦਗੜ੍ਹ, 19 ਸਤੰਬਰ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਅਨਮੋਲ ਸਿੰਘ ਨੇ ਦੇਸ਼ ਦੇ ਪ੍ਰਸਿੱਧ ਮੈਡੀਕਲ ਸੰਸਥਾਨ ਏ.ਆਈ.ਆਈ.ਐੱਮ.ਐੱਸ. ਗੁਹਾਟੀ ਵਿਚ ਐੱਮ.ਬੀ.ਬੀ.ਐੱਸ ਪ੍ਰੋਗਰਾਮ ਲਈ ਦਾਖਲਾ ਹਾਸਲ ਕੀਤਾ ਹੈ। ਅਨਮੋਲ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਉਸ ਦੇ ਮਾਤਾ-ਪਿਤਾ ਦੇ ਨਾਲ-ਨਾਲ ਸੇਂਟ ਫ਼ਰੀਦ ਪਰਿਵਾਰ ਦਾ ਮਾਣ ਵਧਾਇਆ ਹੈ। ਇਹ ਸਫਲਤਾ ਉਸ ਦੀ ਮਿਹਨਤ, ਲਗਨ, ਅਨੁਸ਼ਾਸਨ, ਦ੍ਰਿੜ੍ਹ ਇਰਾਦੇ ਅਤੇ ਅਕਾਦਮਿਕ ਉੱਤਮਤਾ ਦਾ ਨਤੀਜਾ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਅੰਮ੍ਰਿਤਾ ਸਿੰਘ ਅਤੇ ਸਮੂਹ ਸਟਾਫ਼ ਨੇ ਅਨਮੋਲ ਸਿੰਘ ਅਤੇ ਉਸ ਦੇ ਮਾਣਮੱਤੇ ਮਾਤਾ-ਪਿਤਾ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਅਨਮੋਲ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਸ ਦੀ ਇਹ ਪ੍ਰਾਪਤੀ ਸਕੂਲ ਦੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ। ਸਕੂਲ ਪਰਿਵਾਰ ਨੇ ਆਸ ਪ੍ਰਗਟਾਈ ਕਿ ਅਨਮੋਲ ਭਵਿੱਖ ਵਿਚ ਇਕ ਕਾਬਲ, ਸੰਵੇਦਨਸ਼ੀਲ ਅਤੇ ਸਮਰਪਿਤ ਡਾਕਟਰ ਬਣ ਕੇ ਸਮਾਜ ਅਤੇ ਦੇਸ਼ ਦੀ ਸੇਵਾ ਕਰੇਗਾ। ਅਨਮੋਲ ਸਿੰਘ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਪੂਰਾ ਸੇਂਟ ਫ਼ਰੀਦ ਪਰਿਵਾਰ ਮਾਣ ਮਹਿਸੂਸ ਕਰਦਾ ਹੈ।
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਜੀ.ਪੀ. ਦੀ ਲੋਕਾਂ ਵਿਚ ਮਜ਼ਬੂਤ ਪਕੜ, ਪਾਰਟੀ ਲਈ ਵੱਡੀ ਤਾਕਤ-ਅਮਰਿੰਦਰ ਸਿੰਘ ਮੌਲਾ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਐਡਵੋਕੇਟ ਸਾਊ ਨੇ ਆਪਣੀ ਟੀਮ ਸਮੇਤ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।