ਰੱਖੜਾ ਨੂੰ ਹਲਕਾ ਸਮਾਣਾ ਦਾ ਇੰਚਾਰਜ ਬਣਾਏ ਜਾਣ ’ਤੇ ਬੰਗੜ ਵਲੋਂ ਵਧਾਈ
ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਵਲੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਵਿਧਾਨ ਸਭਾ ਹਲਕਾ ਸਮਾਣਾ ਦਾ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਅਮਰੀਕ ਸਿੰਘ ਬੰਗੜ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਬੰਗੜ ਨੇ ਕਿਹਾ ਕਿ ਰੱਖੜਾ ਇਕ ਤਜਰਬੇਕਾਰ ਤੇ ਸੀਨੀਅਰ ਆਗੂ ਹਨ, ਜਿਨ੍ਹਾਂ ਦਾ ਹਲਕਾ ਸਮਾਣਾ ਦੇ ਲੋਕਾਂ ਨਾਲ ਲੰਮੇ ਸਮੇਂ ਤੋਂ ਗਹਿਰਾ ਰਿਸ਼ਤਾ ਰਿਹਾ ਹੈ।
ਸੁਰਜੀਤ ਸਿੰਘ ਰੱਖੜਾ ਨੂੰ ਗੁਲਦਸਤਾ ਦੇ ਕੇ ਅਮਰੀਕ ਸਿੰਘ ਬੰਗੜ ਵਧਾਈ ਦਿੰਦੇ ਹੋਏ। ਅਜੀਤ ਤਸਵੀਰ
20-09-2026