20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮਾਲੋਵਾਲ ਵਿਖੇ ਹੋਣ ਵਾਲੇ ਪੰਥਕ ਇਕੱਠ ਨੂੰ ਲੈ ਕੇ ਲੋਕਾਂ ’ਚ ਉਤਸ਼ਾਹ- ਸੋਨੂੰ

ਅਮਲੋਹ, 19 ਸਤੰਬਰ (ਕੇਵਲ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 20 ਸਤੰਬਰ ਨੂੰ ਸਵੇਰੇ 11 ਵਜੇ ਰਾਜਾ ਰਿਜੋਰਟ ਮਾਲੋਵਾਲ ਵਿਖੇ ਪੰਥਕ ਇਕੱਠ ਕਰਵਾਇਆ ਜਾ ਰਿਹਾ ਹੈ। ਇਸ ਇਕੱਠ ਵਿਚ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਿਸ਼ੇਸ਼ ਤੌਰ ’ਤੇ ਪਹੁੰਚਣਗੇ।

ਅਜੀਤ ਡੈਸਕ 20-09-2026
ਅਮਲੋਹ, 19 ਸਤੰਬਰ (ਕੇਵਲ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 20 ਸਤੰਬਰ ਨੂੰ ਸਵੇਰੇ 11 ਵਜੇ ਰਾਜਾ ਰਿਜੋਰਟ ਮਾਲੋਵਾਲ ਵਿਖੇ ਪੰਥਕ ਇਕੱਠ ਕਰਵਾਇਆ ਜਾ ਰਿਹਾ ਹੈ। ਇਸ ਇਕੱਠ ਵਿਚ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਇਕੱਠ ਨੂੰ ਲੈ ਕੇ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਵਲੋਂ ਤਿਆਰੀਆਂ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਿਸ ਪੰਜਾਬ ਦੇ ਆਗੂ ਸਟੈਲਨਜੀਤ ਸਿੰਘ ਸੋਨੂੰ ਨੇ ਦੱਸਿਆ ਕਿ ਹਲਕਾ ਅਮਲੋਹ ਦੇ ਪਿੰਡ ਮਾਲੋਵਾਲ ਵਿਖੇ ਹੋਣ ਵਾਲਾ ਇਹ ਪੰਥਕ ਇਕੱਠ ਇਤਿਹਾਸਕ ਹੋਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਸਟੈਲਨਜੀਤ ਸਿੰਘ ਸੋਨੂੰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਸਾਹਮਣੇ ਪਾਣੀ, ਪ੍ਰਦੂਸ਼ਣ, ਬੇਰੁਜ਼ਗਾਰੀ, ਨਸ਼ਿਆਂ, ਟਰੈਫਿਕ ਅਤੇ ਮੰਡੀਕਰਨ ਸਮੇਤ ਕਈ ਅਹਿਮ ਮੁੱਦੇ ਹਨ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਵੀ ਅਹਿਮ ਦੱਸਦਿਆਂ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਨਸ਼ਿਆਂ ਦੇ ਮੁੱਦੇ ’ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਨੌਜਵਾਨਾਂ ਦੇ ਨਸ਼ਿਆਂ ਦੀ ਲਪੇਟ ਵਿਚ ਆਉਣ ਦੀ ਸਮੱਸਿਆ ਅਜੇ ਵੀ ਮੌਜੂਦ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕਰਨ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੰਜਾਬ ਦੇ ਭਵਿੱਖ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਕਮਲਜੀਤ ਸਿੰਘ ਮਾਲੋਵਾਲ ਤੇ ਹੈਪੀ ਟਿੱਬੀ ਨੇ ਕਿਹਾ ਕਿ ਨੌਜਵਾਨਾਂ ਵਲੋਂ ਵਾਰਿਸ ਪੰਜਾਬ ਦੇ ਅਤੇ ਭਾਈ ਅੰਮ੍ਰਿਤਪਾਲ ਸਿੰਘ ਪ੍ਰਤੀ ਸਮਰਥਨ ਪ੍ਰਗਟ ਕੀਤਾ ਜਾ ਰਿਹਾ ਹੈ। ਜਿਸ ਕਰਕੇ ਪੰਥਕ ਇਕੱਠ ਨੂੰ ਲੈ ਕੇ ਲੋਕਾਂ ਵਿਚ ਕਾਫ਼ੀ ਉਤਸ਼ਾਹ ਹੈ।
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਲਈ ‘ਇੰਟਰਨਸ਼ਿਪ ਸੰਬੰਧੀ ਦਿਸ਼ਾ-ਨਿਰਦੇਸ਼ ਭਾਸ਼ਨ’ ਅਗਲੀ ਖ਼ਬਰ ਪੀ. ਐੱਮ. ਸਵੈਨਿਧੀ ਸਕੀਮ ਅਧੀਨ ਲੋਕ ਕਲਿਆਣ ਮੇਲਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।