20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਾਡੀ ਸਾਂਝ ਰੈਲੀ ਦੀ ਤਿਆਰੀ ਲਈ ਡਾ. ਮਨੋਹਰ ਸਿੰਘ ਵਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ

ਖਮਾਣੋ, 19 ਸਤੰਬਰ (ਮਨਮੋਹਣ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਯੂਥ ਕਾਂਗਰਸ ਦੇ ਸਹਿਯੋਗ ਨਾਲ ਹੋਣ ਵਾਲੀ ਅੱਜ ਐਤਵਾਰ ਦੀ ‘ਸਾਡੀ ਸਾਂਝ’ ਰੈਲੀ ਦੀ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ। ਜਿਸ ਦੇ ਤਹਿਤ ਪਿੰਡ ਭੜੀ ਵਿਖੇ ਕੀਤੀ ਜਾਣ ਵਾਲੀ ਸਾਡੀ ਸਾਂਝ ਰੈਲੀ ਦੀਆਂ ਤਿਆਰੀਆਂ ਸਬੰਧੀ ਸੀਨੀਅਰ ਕਾਂਗਰਸ ਨੇਤਾ ਤੇ ਇੰਟਕ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਡਾ.

ਅਜੀਤ ਡੈਸਕ 20-09-2026
ਖਮਾਣੋ, 19 ਸਤੰਬਰ (ਮਨਮੋਹਣ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਯੂਥ ਕਾਂਗਰਸ ਦੇ ਸਹਿਯੋਗ ਨਾਲ ਹੋਣ ਵਾਲੀ ਅੱਜ ਐਤਵਾਰ ਦੀ ‘ਸਾਡੀ ਸਾਂਝ’ ਰੈਲੀ ਦੀ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ। ਜਿਸ ਦੇ ਤਹਿਤ ਪਿੰਡ ਭੜੀ ਵਿਖੇ ਕੀਤੀ ਜਾਣ ਵਾਲੀ ਸਾਡੀ ਸਾਂਝ ਰੈਲੀ ਦੀਆਂ ਤਿਆਰੀਆਂ ਸਬੰਧੀ ਸੀਨੀਅਰ ਕਾਂਗਰਸ ਨੇਤਾ ਤੇ ਇੰਟਕ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਡਾ. ਮਨੋਹਰ ਸਿੰਘ ਨੇ ਵੱਖ-ਵੱਖ ਥਾਵਾਂ ’ਤੇ ਵਰਕਰਾਂ ਨੂੰ ਨਾਲ ਲੈ ਕੇ ਮੀਟਿੰਗਾਂ ਕੀਤੀਆਂ। ਸਾਬਕਾ ਸਰਪੰਚ ਯੂਨੀਅਨ ਪ੍ਰਧਾਨ ਗੁਰਦੀਪ ਸਿੰਘ ਦੀਪਾ ਨੇ ਦੱਸਿਆ ਕਿ ਇਸ ਰੈਲੀ ਲਈ ਜਿੱਥੇ ਕਾਂਗਰਸ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਉੱਥੇ ਆਮ ਲੋਕਾਂ ਨੂੰ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ ਜਾ ਰਿਹਾ ਹੈ। ਇਹ ਰੈਲੀ ਆਮ ਲੋਕਾਂ ਨਾਲ ਸਾਂਝ ਵਧਾਉਣ ਅਤੇ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਸਾਂਝੇ ਕਰਨ ਲਈ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕਾਂਗਰਸ ਪਾਰਟੀ ਦੇ ਵਰਕਰ ਤੇ ਅਹੁਦੇਦਾਰ, ਇੰਟਕ ਫੈਡਰੇਸ਼ਨ ਆਗੂ ਅਤੇ ਖ਼ਾਸ ਕਰਕੇ ਹਲਕਾ ਯੂਥ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਹਾਜ਼ਰ ਹੋਣਗੇ। ਹਲਕਾ ਬਸੀ ਪਠਾਣਾਂ ਦੇ ਯੂਥ ਪ੍ਰਧਾਨ ਹਰਮਨ ਸਿੰਘ ਸਿੱਧੂ, ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ ਸ਼ਗਨਪ੍ਰੀਤ ਸਿੰਘ ਔਜਲਾ, ਬਲਾਕ ਬਸੀ ਮੀਤ ਪ੍ਰਧਾਨ ਦਲਜੀਤ ਸਿੰਘ ਅਤੇ ਖਮਾਣੋਂ ਯੂਥ ਕਾਂਗਰਸ ਪ੍ਰਧਾਨ ਹਰਜਸ ਸਿੰਘ ਸਮਸ਼ਪੁਰ ਦੇ ਸਹਿਯੋਗ ਨਾਲ ਯੂਥ ਕਾਂਗਰਸ ਅਤੇ ਹਲਕੇ ਦੇ ਸੀਨੀਅਰ ਆਗੂ ਇਸ ਰੈਲੀ ਨੂੰ ਕਾਮਯਾਬ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ।
ਪਿਛਲੀ ਖ਼ਬਰ ਸ੍ਰੀ ਰਾਮ ਕਲਾ ਮੰਚ ਵਲੋਂ ਵਿਧੀਵਤ ਪੂਜਾ ਉਪਰੰਤ ਸ੍ਰੀ ਰਾਮ-ਲੀਲ੍ਹਾ ਦੀ ਰਿਹਰਸਲ ਸ਼ੁਰੂ ਅਗਲੀ ਖ਼ਬਰ ਤਿੰਨ ਰੋਜ਼ਾ ਮੁਫ਼ਤ ਯੋਗਾ ਤੇ ਐਕਿਊਪ੍ਰੈਸ਼ਰ ਕੈਂਪ ਦੀਆਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।