21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 40 ਦੇ ਕਰੀਬ ਪੇਟੀਆਂ ਬਰਾਮਦ, ਕਾਰ ਚਾਲਕ ਫ਼ਰਾਰ

ਬਸੀ ਪਠਾਣਾਂ, 20 ਸਤੰਬਰ (ਰਾਜਿੰਦਰ ਸ਼ਰਮਾ)-ਬਡਾਲੀ ਆਲਾ ਸਿੰਘ ਪੁਲਿਸ ਵਲੋਂ ਸ਼ੱਕੀ ਵਾਹਨਾਂ ਦੀ ਜਾਂਚ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਸਕੋਡਾ ਕਾਰ ’ਚੋਂ 40 ਪੇਟੀਆਂ (480 ਬੋਤਲਾਂ) ਨਾਜਾਇਜ਼ ਸ਼ਰਾਬ ਮਾਰਕਾ ਚੰਡੀਗੜ੍ਹ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ਐਕਸਾਈਜ਼ ਇੰਸਪੈਕਟਰ ਨਾਲ ਟੀ-ਪੁਆਇੰਟ ਖੇੜਾ ਰੋਡ ਬਡਾਲੀ ਆਲਾ ਸਿੰਘ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੇ ਲਾਂਡਰਾ ਸਾਈਡ ਤੋਂ ਆ ਰਹੀ ਇਕ ਸਕੌਡਾ ਕਾਰ ਦੇ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ, ਕਾਰ ਚਾਲਕ ਨੇ ਕਾਰ ਰੋਕਣ ਦੀ ਬਜਾਏ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਕਾਰ ਬੈਰੀਕੇਡ ਨਾਲ ਟਕਰਾਉਣ ਮਗਰੋਂ ਰੁਕ ਗਈ ਅਤੇ ਕਾਰ ਚਾਲਕ ਕਾਰ ’ਚੋਂ ਉਤਰ ਕੇ ਫ਼ਰਾਰ ਹੋ ਗਿਆ।

ਅਜੀਤ ਡੈਸਕ 21-09-2026
ਬਸੀ ਪਠਾਣਾਂ, 20 ਸਤੰਬਰ (ਰਾਜਿੰਦਰ ਸ਼ਰਮਾ)-ਬਡਾਲੀ ਆਲਾ ਸਿੰਘ ਪੁਲਿਸ ਵਲੋਂ ਸ਼ੱਕੀ ਵਾਹਨਾਂ ਦੀ ਜਾਂਚ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਸਕੋਡਾ ਕਾਰ ’ਚੋਂ 40 ਪੇਟੀਆਂ (480 ਬੋਤਲਾਂ) ਨਾਜਾਇਜ਼ ਸ਼ਰਾਬ ਮਾਰਕਾ ਚੰਡੀਗੜ੍ਹ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ਐਕਸਾਈਜ਼ ਇੰਸਪੈਕਟਰ ਨਾਲ ਟੀ-ਪੁਆਇੰਟ ਖੇੜਾ ਰੋਡ ਬਡਾਲੀ ਆਲਾ ਸਿੰਘ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੇ ਲਾਂਡਰਾ ਸਾਈਡ ਤੋਂ ਆ ਰਹੀ ਇਕ ਸਕੌਡਾ ਕਾਰ ਦੇ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ, ਕਾਰ ਚਾਲਕ ਨੇ ਕਾਰ ਰੋਕਣ ਦੀ ਬਜਾਏ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਕਾਰ ਬੈਰੀਕੇਡ ਨਾਲ ਟਕਰਾਉਣ ਮਗਰੋਂ ਰੁਕ ਗਈ ਅਤੇ ਕਾਰ ਚਾਲਕ ਕਾਰ ’ਚੋਂ ਉਤਰ ਕੇ ਫ਼ਰਾਰ ਹੋ ਗਿਆ। ਪੁਲਿਸ ਪਾਰਟੀ ਵਲੋਂ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਦੀ ਡਿੱਗੀ ’ਚੋਂ 20 ਪੇਟੀਆਂ ਮਾਰਕਾ 9 ਵਨ ਵਿਸਕੀ ਅਤੇ ਕਾਰ ਦੀ ਪਿਛਲੀ ਸੀਟ ਤੋਂ 20 ਪੇਟੀਆਂ ਸੋਫੀ ਚੰਡੀਗੜ੍ਹ ਮਾਰਕਾ ਬਰਾਮਦ ਹੋਈਆਂ। ਪੁਲਿਸ ਨੇ ਕਾਰ ਅਤੇ ਬਰਾਮਦ ਸ਼ਰਾਬ ਨੂੰ ਕਬਜ਼ੇ ਵਿਚ ਲੈ ਕੇ ਕਾਰ ਨੰਬਰ ਡੀ.ਐਲ-3ਸੀ-ਏ.ਵਾਈ 2129 ਦੇ ਮਾਲਕ ਅਤੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਵਾਦ ਦੀ ਡੂੰਘਾਈ ਨਾਲ ਜਾਂਚ ਕਰਕੇ ਜ਼ਿੰਮੇਵਾਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ- ਵਿਧਾਇਕ ਮਨਪ੍ਰੀਤ ਇਯ... ਅਗਲੀ ਖ਼ਬਰ ‘ ਆਪ’ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਹਰੇਕ ਔਰਤ ਸੁਚੇਤ ਰਹੇ-ਕਿਰਨਦੀਪ ਕੌਰ ਖੰਨਾ ਪਿੰਡ ਕੁੰਭੜਾ ਤੇ ਚਤੁਰਪੁਰਾ ਵਿਖੇ ਇਸਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।