ਆੜ੍ਹਤੀ ਐਸੋਸੀਏਸ਼ਨ ਵਲੋਂ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ ਤੇ ਸਕੱਤਰ ਕੰਵਲਜੀਤ ਸਿੰਘ ਨਾਲ ਮੁਲਾਕਾਤ
ਦਾਣਾ ਮੰਡੀ ਦੇ ਸੁਚਾਰੂ ਪ੍ਰਬੰਧਾਂ ਲਈ ਆੜ੍ਹਤੀ ਐਸੋਸੀਏਸ਼ਨ ਤੇ ਮਾਰਕੀਟ ਕਮੇਟੀ ਵਿਚਕਾਰ ਤਾਲਮੇਲ ਜ਼ਰੂਰੀ-ਰਣਜੀਤ ਸਿੰਘ ਸੋਮਲ
ਬਸੀ ਪਠਾਣਾਂ, 20 ਸਤੰਬਰ (ਰਾਜਿੰਦਰ ਸ਼ਰਮਾ)-ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਕਲੌੜ ਦੇ ਪ੍ਰਧਾਨ ਰਣਜੀਤ ਸਿੰਘ ਸੋਮਲ ਦੀ ਅਗਵਾਈ ਹੇਠ ਕਲੌੜ ਦੇ ਆੜ੍ਹਤੀਆਂ ਵਲੋਂ ਮਾਰਕੀਟ ਕਮੇਟੀ ਨਾਲ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ, ਆਗਾਮੀ ਝੋਨੇ ਦੇ ਸੀਜ਼ਨ ਨੂੰ ਲੈ ਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ ਅਤੇ ਸਕੱਤਰ ਕੰਵਲਜੀਤ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਸਕੱਤਰ ਰਾਜੇਸ਼ ਸਿੰਗਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਬਸੀ ਪਠਾਣਾਂ, 20 ਸਤੰਬਰ (ਰਾਜਿੰਦਰ ਸ਼ਰਮਾ)-ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਕਲੌੜ ਦੇ ਪ੍ਰਧਾਨ ਰਣਜੀਤ ਸਿੰਘ ਸੋਮਲ ਦੀ ਅਗਵਾਈ ਹੇਠ ਕਲੌੜ ਦੇ ਆੜ੍ਹਤੀਆਂ ਵਲੋਂ ਮਾਰਕੀਟ ਕਮੇਟੀ ਨਾਲ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ, ਆਗਾਮੀ ਝੋਨੇ ਦੇ ਸੀਜ਼ਨ ਨੂੰ ਲੈ ਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ ਅਤੇ ਸਕੱਤਰ ਕੰਵਲਜੀਤ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਸਕੱਤਰ ਰਾਜੇਸ਼ ਸਿੰਗਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰਧਾਨ ਸੋਮਲ ਨੇ ਕਿਹਾ ਕਿ ਦਾਣਾ ਮੰਡੀ ਨਾਲ ਸਬੰਧਿਤ ਮਾਮਲਿਆਂ ਦੇ ਹੱਲ ਅਤੇ ਆੜ੍ਹਤੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਮਾਰਕੀਟ ਕਮੇਟੀ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਮਾਰਕੀਟ ਕਮੇਟੀ ਵਲੋਂ ਭਵਿੱਖ ’ਚ ਵੀ ਆੜ੍ਹਤੀ ਭਾਈਚਾਰੇ ਨੂੰ ਇਸੇ ਤਰ੍ਹਾਂ ਸਹਿਯੋਗ ਦਿੱਤਾ ਜਾਂਦਾ ਰਹੇਗਾ। ਇਸ ਮੋਕੇ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅੰਮ੍ਰਿਤਪਾਲ ਸਿੰਘ ਗਿੱਲ, ਬਲਜੀਤ ਸਿੰਘ ਲੂਲੋ, ਸਤਿੰਦਰ ਸਿੰਘ ਚਾਹਲ, ਬਰਿੰਦਰ ਕੁਮਾਰ, ਵੇਦ ਪ੍ਰਕਾਸ਼ ਸਮੇਤ ਹੋਰ ਆੜ੍ਹਤੀ ਵੀ ਹਾਜ਼ਰ ਸਨ।