ਸਟਰੀਟ ਲਾਈਟਾਂ ਦੀ ਯੋਗ ਵਿਵਸਥਾ ਨਾ ਹੋਣ ਕਾਰਨ ਨਗਰ ਕੌਂਸਲ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ
ਸਟਰੀਟ ਲਾਈਟਾਂ ਦੀ ਘਾਟ ਕਾਰਨ ਹਾਦਸਿਆਂ ਦਾ ਖ਼ਤਰਾ-ਪਦਮ
ਮੰਡੀ ਗੋਬਿੰਦਗੜ੍ਹ, 25 ਸਤੰਬਰ (ਇਕਬਾਲਦੀਪ ਸੰਧੂ)-ਅਮਲੋਹ ਰੋਡ ’ਤੇ ਰਾਤ ਸਮੇਂ ਸਟਰੀਟ ਲਾਈਟਾਂ ਦੀ ਯੋਗ ਵਿਵਸਥਾ ਨਾ ਹੋਣ ਕਾਰਨ ਸੜਕ ’ਤੇ ਹਨੇਰਾ ਛਾਇਆ ਰਹਿੰਦਾ ਹੈ, ਜਿਸ ਕਾਰਨ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ ਨੇ ਕਿਹਾ ਕਿ ਅਮਲੋਹ ਰੋਡ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਵਿਚੋਂ ਇਕ ਹੈ ਅਤੇ ਇੱਥੇ ਰਾਤ ਸਮੇਂ ਵੱਡੀ ਗਿਣਤੀ ਵਿਚ ਵਾਹਨਾਂ ਦੀ ਆਵਾਜਾਈ ਹੁੰਦੀ ਹੈ।
ਰ
ਰਵਿੰਦਰ ਸਿੰਘ ਪਦਮ
26-09-2026
ਮੰਡੀ ਗੋਬਿੰਦਗੜ੍ਹ, 25 ਸਤੰਬਰ (ਇਕਬਾਲਦੀਪ ਸੰਧੂ)-ਅਮਲੋਹ ਰੋਡ ’ਤੇ ਰਾਤ ਸਮੇਂ ਸਟਰੀਟ ਲਾਈਟਾਂ ਦੀ ਯੋਗ ਵਿਵਸਥਾ ਨਾ ਹੋਣ ਕਾਰਨ ਸੜਕ ’ਤੇ ਹਨੇਰਾ ਛਾਇਆ ਰਹਿੰਦਾ ਹੈ, ਜਿਸ ਕਾਰਨ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ ਨੇ ਕਿਹਾ ਕਿ ਅਮਲੋਹ ਰੋਡ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਵਿਚੋਂ ਇਕ ਹੈ ਅਤੇ ਇੱਥੇ ਰਾਤ ਸਮੇਂ ਵੱਡੀ ਗਿਣਤੀ ਵਿਚ ਵਾਹਨਾਂ ਦੀ ਆਵਾਜਾਈ ਹੁੰਦੀ ਹੈ। ਇਸ ਦੇ ਬਾਵਜੂਦ ਕਈ ਥਾਵਾਂ ’ਤੇ ਸਟਰੀਟ ਲਾਈਟਾਂ ਦੀ ਕਮੀ ਜਾਂ ਬੰਦ ਪਈਆਂ ਲਾਈਟਾਂ ਲੋਕਾਂ ਲਈ ਸੁਰੱਖਿਆ ਦਾ ਗੰਭੀਰ ਮੁੱਦਾ ਬਣ ਰਹੀਆਂ ਹਨ। ਪਦਮ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਨੂੰ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣੀ ਚਾਹੀਦੀ ਹੈ। ਜੇਕਰ ਨਗਰ ਕੌਂਸਲ ਕੋਲ ਵਿਕਾਸ ਕਾਰਜਾਂ ਲਈ ਵੱਡੇ ਸਰੋਤ ਹਨ ਤਾਂ ਸ਼ਹਿਰ ਦੀਆਂ ਮੁੱਖ ਸੜਕਾਂ ਨੂੰ ਹਨੇਰੇ ਵਿਚ ਛੱਡਣਾ ਸਮਝ ਤੋਂ ਪਰੇ ਹੈ। ਨਗਰ ਕੌਂਸਲ ਚਾਹੇ ਤਾਂ 52 (2) ਐਲ ਦੀ ਉਪਮਦ ਦਾ ਇਸਤੇਮਾਲ ਕਰ ਸਟਰੀਟ ਲਾਈਟ ਦਾ ਪ੍ਰਬੰਧ ਕਰ ਸਕਦੀ ਹੈ। ਪਦਮ ਨੇ ਕਿਹਾ ਕਿ ਸਟਰੀਟ ਲਾਈਟਾਂ ਦੀ ਕਮੀ ਕਾਰਨ ਸੜਕ ਦੇ ਕਿਨਾਰੇ ਖੜ੍ਹੇ ਵਾਹਨ, ਪੈਦਲ ਰਾਹਗੀਰ ਅਤੇ ਹੋਰ ਰੁਕਾਵਟਾਂ ਰਾਤ ਸਮੇਂ ਸਪਸ਼ਟ ਦਿਖਾਈ ਨਹੀਂ ਦਿੰਦੀਆਂ, ਜਿਸ ਨਾਲ ਹਾਦਸਿਆਂ ਦੀ ਸੰਭਾਵਨਾ ਵਧ ਜਾਂਦੀ ਹੈ। ਉਨ੍ਹਾਂ ਨਗਰ ਕੌਂਸਲ ਤੋਂ ਮੰਗ ਕੀਤੀ ਕਿ ਅਮਲੋਹ ਰੋਡ ਦਾ ਤੁਰੰਤ ਨਿਰੀਖਣ ਕਰਵਾ ਕੇ ਸਾਰੀਆਂ ਖ਼ਰਾਬ ਸਟਰੀਟ ਲਾਈਟਾਂ ਦੀ ਮੁਰੰਮਤ ਕੀਤੀ ਜਾਵੇ ਅਤੇ ਜਿੱਥੇ ਲੋੜ ਹੋਵੇ ਉੱਥੇ ਨਵੀਆਂ ਲਾਈਟਾਂ ਲਗਾਈਆਂ ਜਾਣ। ਇਸ ਦੇ ਨਾਲ ਹੀ ਸ਼ਹਿਰ ਦੀਆਂ ਹੋਰ ਮੁੱਖ ਸੜਕਾਂ ’ਤੇ ਵੀ ਰੌਸ਼ਨੀ ਦੀ ਵਿਵਸਥਾ ਦੀ ਸਮੀਖਿਆ ਕੀਤੀ ਜਾਵੇ।