29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 28 ਸਤੰਬਰ (ਰਾਜੇਸ਼ ਸ਼ਰਮਾ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ 119ਵਾਂ ਜਨਮ ਦਿਹਾੜਾ ਸਥਾਨਕ ਮਾਡਲ ਟਾਊਨ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।

ਅਜੀਤ ਡੈਸਕ 29-09-2026
ਮੰਡੀ ਗੋਬਿੰਦਗੜ੍ਹ, 28 ਸਤੰਬਰ (ਰਾਜੇਸ਼ ਸ਼ਰਮਾ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ 119ਵਾਂ ਜਨਮ ਦਿਹਾੜਾ ਸਥਾਨਕ ਮਾਡਲ ਟਾਊਨ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ ਬਿੱਟੂ ਮੈਂਬਰ ਪੀ . ਪੀ. ਸੀ. ਸੀ. ਨੇ ਕੀਤੀ। ਇਸ ਮੌਕੇ ਹਾਜ਼ਰੀਨ ਵਲੋਂ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਰਜਿੰਦਰ ਸਿੰਘ ਬਿੱਟੂ ਤੇ ਕਲੱਬ ਮੈਂਬਰਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਕੁਰਬਾਨੀ ਅੱਜ ਵੀ ਨੌਜਵਾਨ ਪੀੜ੍ਹੀ ਲਈ ਪੇ੍ਰਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਚੋਂ ਅਨਪੜ੍ਹਤਾ ਅਤੇ ਗ਼ਰੀਬੀ ਵਰਗੀਆਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ, ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੱਚਿਆਂ ਨੂੰ ਉੱਚ ਵਿੱਦਿਆ ਅਤੇ ਗਿਆਨ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਮਾਸਟਰ ਜਰਨੈਲ ਸਿੰਘ, ਤਰਕਸ਼ੀਲ ਸੁਸਾਇਟੀ ਵਲੋਂ ਸ਼ਮਸ਼ੇਰ ਮਲਿਕ, ਅਮਰਜੀਤ ਸਿੰਘ, ਜੀਤ ਸਿੰਘ ਰਾਮਗੜ੍ਹ, ਲਾਇਨਜ਼ ਕਲੱਬ ਦੇ ਪ੍ਰਧਾਨ ਅਨੰਦ ਪਨੇਸਰ, ਅਰਜੁਨ ਸਿੰਘ, ਕੌਂਸਲਰ ਪਤੀ ਚੇਤੰਨ ਸ਼ਰਮਾ, ਫੋਰਮੈਨ ਜਸਵਿੰਦਰ ਪਾਲ, ਧਰਮਪਾਲ, ਗੁਰਚਰਨ ਸਿੰਘ ਚੰਨੀ, ਹਰਨੇਕ ਸਿੰਘ, ਰਾਜਾ ਰਾਮ, ਰਮਨਦੀਪ ਸਿੰਘ, ਅਮਰਿੰਦਰ ਸਿੰਘ, ਸੰਜੀਵ ਕੁਮਾਰ, ਦਿਲਪਿਆਰ ਭਾਂਬਰੀ, ਦੀਪਾ ਨਸਰਾਲੀ, ਦੀਪਾ ਪੰਜੇਟਾ, ਨਰਜੀਤ ਸਿੰਘ, ਸੰਜੂ ਕੁਮਾਰ ਅਤੇ ਸਤਪਾਲ ਸੱਤਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਖ਼ੂਨਦਾਨ ਦੇ ਨਾਲ-ਨਾਲ ਅੰਗ ਦਾਨ ਕਰਨ ਦੇ ਮਾਨਵਤਾਵਾਦੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੀ ਲੋੜ- ਐਮ. ਐਲ. ਵਰਮਾ ਅਗਲੀ ਖ਼ਬਰ ਚਨਾਰਥਲ ਕਲਾਂ ’ਚ ਦੁਸਹਿਰੇ ਮੌਕੇ 19 ਤੋਂ 21 ਅਕਤੂਬਰ ਤੱਕ ਕਬੱਡੀ ਟੂਰਨਾਮੈਂਂਟ ਹੋਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।