29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ ਭਗਤ ਸਿੰਘ ਯੂਥ ਕਲੱਬ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਖਮਾਣੋਂ, 28 ਸਤੰਬਰ (ਜੋਗਿੰਦਰ ਪਾਲ)- ਸ਼ਹੀਦ ਭਗਤ ਸਿੰਘ ਯੂਥ ਕਲੱਬ ਭਾਂਬਰੀ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ ਜਨਮ ਦਿਹਾੜਾ ਪ੍ਰਧਾਨ ਰਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

ਅਜੀਤ ਡੈਸਕ 29-09-2026
ਖਮਾਣੋਂ, 28 ਸਤੰਬਰ (ਜੋਗਿੰਦਰ ਪਾਲ)- ਸ਼ਹੀਦ ਭਗਤ ਸਿੰਘ ਯੂਥ ਕਲੱਬ ਭਾਂਬਰੀ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ ਜਨਮ ਦਿਹਾੜਾ ਪ੍ਰਧਾਨ ਰਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ਅੱਗੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਪ੍ਰਧਾਨ ਰਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਛੋਟੀ ਉਮਰ ਵਿਚ ਹੀ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਸੋਚ, ਦੇਸ਼ ਭਗਤੀ ਅਤੇ ਨੌਜਵਾਨਾਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਅੱਜ ਵੀ ਪੇ੍ਰਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ ਅਤੇ ਵਿਚਾਰਾਂ ਤੋਂ ਪੇ੍ਰਰਨਾ ਲੈ ਕੇ ਦੇਸ਼ ਅਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਲਾਲਾ ਰਜਤ, ਗੁਰਸੇਵਕ ਸਿੰਘ, ਪਰਮਨਜੋਤ ਸਿੰਘ, ਸੋਨੂ ਔਜਲਾ, ਰੁਪਿੰਦਰ ਸਿੰਘ, ਜਿਊਣ ਸਿੰਘ, ਦਲਵੀਰ ਸਿੰਘ, ਗੁਰਪਾਲ ਸਿੰਘ, ਹਰਪਾਲ ਸਿੰਘ, ਪਰਮਵੀਰ ਸਿੰਘ ਰੰਧਾਵਾ ਸਮੇਤ ਕਲੱਬ ਦੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਖ਼ੂਨਦਾਨ ਦੇ ਨਾਲ-ਨਾਲ ਅੰਗ ਦਾਨ ਕਰਨ ਦੇ ਮਾਨਵਤਾਵਾਦੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੀ ਲੋੜ- ਐਮ. ਐਲ. ਵਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।