29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

2027 ਵਿਚ ਪੰਜਾਬ ਦੇ ਲੋਕ ‘ਆਪ’ ਸਰਕਾਰ ਨੂੰ ਸੱਤਾ ਤੋਂ ਹਟਾ ਕੇ ਕਾਂਗਰਸ ਨੂੰ ਮੌਕਾ ਦੇਣਗੇ- ਰਣਦੀਪ ਨਾਭਾ

ਅਮਲੋਹ, 28 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਨਜ਼ਦੀਕੀ ਪਿੰਡ ਤੰਦਾ ਬੱਧਾ ਕਲਾਂ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਤਿੰਨ ਦਰਜਨ ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ।

ਅਜੀਤ ਡੈਸਕ 29-09-2026
ਅਮਲੋਹ, 28 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਨਜ਼ਦੀਕੀ ਪਿੰਡ ਤੰਦਾ ਬੱਧਾ ਕਲਾਂ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਤਿੰਨ ਦਰਜਨ ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ। ਇਸ ਮੌਕੇ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਤੰਦਾ ਬੱਧਾ ਕਲਾਂ ਤੋਂ ਤਿੰਨ ਦਰਜਨ ਤੋਂ ਵੱਧ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਣਾ ਲੋਕਾਂ ਦੇ ਕਾਂਗਰਸ ਪ੍ਰਤੀ ਵੱਧ ਰਹੇ ਭਰੋਸੇ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਲਗਾਤਾਰ ਕਾਂਗਰਸ ਪਾਰਟੀ ਨਾਲ ਜੁੜਨਾ 2027 ਵਿਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ਦੇ ਸੰਕੇਤ ਹਨ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਬਲਵੀਰ ਸਿੰਘ ਮਿੰਟੂ, ਗੁਰਚਰਨ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਗਰੇਵਾਲ, ਅੰਮ੍ਰਿਤਪਾਲ ਸਿੰਘ ਤੰਦਾ ਬੱਧਾ, ਦਵਿੰਦਰ ਸਿੰਘ ਟੋਨੀ, ਨੇਤਰ ਸਿੰਘ ਬੁੱਗਾ, ਬਿੱਟੂ ਬੁੱਗਾ, ਬਿੱਕਰ ਸਿੰਘ ਦੀਵਾ, ਚੇਅਰਮੈਨ ਰਣਜੀਤ ਕੋਟਲੀ, ਸੁਖਵੀਰ ਸਿੰਘ ਕੋਟਲੀ, ਗੁਰਜੰਟ ਪਹੇੜੀ, ਹਰਦੀਪ ਮਹਿਮੂਦਪੁਰ, ਗੁਰਮੀਤ ਸਿੰਘ ਟਿੱਬੀ, ਜਗਤਾਰ ਸਿੰਘ ਤੰਗਰਾਲਾ, ਸਿਕੰਦਰ ਮਹਿਮੂਦਪੁਰ, ਬਲਜੀਤ ਮਰਾਰੜੂ, ਗੁਰਮੁੱਖ ਨਰਾਇਣਗੜ੍ਹ, ਲਾਲ ਚੰਦ ਕਾਲਾ ਬੈਂਸ, ਸੁੱਖਾ ਖੁੰਮਣਾ, ਦਲਜੋਤ ਔਜਲਾ, ਪੀ. ਏ. ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਮੰਡੀਆਂ ’ਚ ਸਾਰੇ ਪ੍ਰਬੰਧ ਮੁਕੰਮਲ, ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ- ਚੇਅਰਮੈਨ ਰਾਏ ਅਗਲੀ ਖ਼ਬਰ ਵਿਧਾਇਕ ਰਾਏ ਨੇ ਬਹੁਮੰਤਵੀ ਸਹਿਕਾਰੀ ਸਭਾ ਜੱਲ੍ਹਾ ਦੇ ਖੇਤੀਬਾੜੀ ਸੰਦਾਂ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।