30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਯੂਥ ਪ੍ਰਧਾਨ ਨਵਜੋਤ ਸਿੰਘ ਨੇ ‘ਆਪ’ ਵਿਚ ਕੀਤੀ ਘਰ ਵਾਪਸੀ

ਅਮਲੋਹ, 29 ਸਤੰਬਰ (ਕੇਵਲ ਸਿੰਘ)- ਹਲਕਾ ਅਮਲੋਹ ਦੇ ਪਿੰਡ ਨਰੈਣਗੜ੍ਹ ਤੋਂ ਯੂਥ ਪ੍ਰਧਾਨ ਨਵਜੋਤ ਸਿੰਘ ਨੇ ਮੁੜ ਆਮ ਆਦਮੀ ਪਾਰਟੀ ਵਿਚ ‘ਘਰ ਵਾਪਸੀ’ ਕੀਤੀ। ਇਸ ਮੌਕੇ ਹਲਕਾ ਅਮਲੋਹ ਤੋਂ ਵਿਧਾਇਕ ਗੈਰੀ ਬੜਿੰਗ ਨੇ ਨਵਜੋਤ ਸਿੰਘ ਦਾ ਪਾਰਟੀ ਵਿਚ ਮੁੜ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 30-09-2026
ਅਮਲੋਹ, 29 ਸਤੰਬਰ (ਕੇਵਲ ਸਿੰਘ)- ਹਲਕਾ ਅਮਲੋਹ ਦੇ ਪਿੰਡ ਨਰੈਣਗੜ੍ਹ ਤੋਂ ਯੂਥ ਪ੍ਰਧਾਨ ਨਵਜੋਤ ਸਿੰਘ ਨੇ ਮੁੜ ਆਮ ਆਦਮੀ ਪਾਰਟੀ ਵਿਚ ‘ਘਰ ਵਾਪਸੀ’ ਕੀਤੀ। ਇਸ ਮੌਕੇ ਹਲਕਾ ਅਮਲੋਹ ਤੋਂ ਵਿਧਾਇਕ ਗੈਰੀ ਬੜਿੰਗ ਨੇ ਨਵਜੋਤ ਸਿੰਘ ਦਾ ਪਾਰਟੀ ਵਿਚ ਮੁੜ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਸਮਾਜ ਦਾ ਹਰ ਵਰਗ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਵਰਗੇ ਮਿਹਨਤੀ ਨੌਜਵਾਨ ਦੀ ਪਾਰਟੀ ਵਿਚ ਵਾਪਸੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ । ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਅਤੇ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਨਵਜੋਤ ਸਿੰਘ ਦੇ ਮੁੜ ਪਾਰਟੀ ਨਾਲ ਜੁੜਨ ਨਾਲ ਨਰੈਣਗੜ੍ਹ ਤੇ ਆਸ-ਪਾਸ ਦੇ ਇਲਾਕਿਆਂ ਵਿਚ ਪਾਰਟੀ ਨੂੰ ਨਵੀਂ ਊਰਜਾ ਮਿਲੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿਚ ਨਵਜੋਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਨਵਜੋਤ ਸਿੰਘ ਨੇ ਵਿਧਾਇਕ ਗੈਰੀ ਬੜਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ‘ਆਪ’ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਉਹ ਹਲਕਾ ਅਮਲੋਹ ਦੀ ਤਰੱਕੀ ਲਈ ਪਾਰਟੀ ਨਾਲ ਮਿਲ ਕੇ ਮਿਹਨਤ ਕਰਨਗੇ। ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ, ਵਾਇਸ ਕੋਆਰਡੀਨੇਟਰ ਕੁਲਜੀਤ ਸਿੰਘ ਨਰਾਇਣਗੜ੍ਹ ਤੇ ਜਗਜੀਵਨ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਪ੍ਰਿੰਸੀਪਲ ਨੀਤੂ ਕੁਮਾਰ ਨੂੰ ‘ਐਜੂਹਾਨਰਜ਼’ ਸਮਾਗਮ ਦੌਰਾਨ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।