ਜੀ. ਪੀ. ਸੀ. ਵਿਚ ਲਗਾਏ ਕੈਂਪ ਵਿਚ 40 ਵਿਦਿਆਰਥੀਆਂ ਨੇ ਕੀਤਾ ਖ਼ੂਨਦਾਨ
ਮੰਡੀ ਗੋਬਿੰਦਗੜ੍ਹ, 29 ਸਤੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਗੋਬਿੰਦਗੜ੍ਹ ਐਜੂਕੇਸ਼ਨਲ ਐਂਡ ਸੋਸ਼ਲ ਵੈੱਲਫੇਅਰ ਟਰੱਸਟ ਦੇ ਸਵਰਗੀ ਟਰੱਸਟੀਆਂ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ, ਸੈਕਟਰ-32, ਚੰਡੀਗੜ੍ਹ ਤੋਂ ਮੈਡੀਕਲ ਟੀਮ ਨੇ ਖ਼ੂਨ ਇਕੱਤਰ ਕੀਤਾ।
ਮੰਡੀ ਗੋਬਿੰਦਗੜ੍ਹ, 29 ਸਤੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਗੋਬਿੰਦਗੜ੍ਹ ਐਜੂਕੇਸ਼ਨਲ ਐਂਡ ਸੋਸ਼ਲ ਵੈੱਲਫੇਅਰ ਟਰੱਸਟ ਦੇ ਸਵਰਗੀ ਟਰੱਸਟੀਆਂ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ, ਸੈਕਟਰ-32, ਚੰਡੀਗੜ੍ਹ ਤੋਂ ਮੈਡੀਕਲ ਟੀਮ ਨੇ ਖ਼ੂਨ ਇਕੱਤਰ ਕੀਤਾ। ਕੈਂਪ ਦਾ ਉਦਘਾਟਨ ਟਰੱਸਟ ਦੇ ਪ੍ਰਧਾਨ ਰਾਜ ਗੋਇਲ ਅਤੇ ਸਕੱਤਰ ਨਿਤਿਨ ਸੱਗੜ੍ਹ ਨੇ ਕੀਤਾ। ਇਸ ਮੌਕੇ ਸੀਨੀਅਰ ਟਰੱਸਟੀ ਪਿਆਰਾ ਸਿੰਘ ਕਲਸੀ, ਅਤੁਲ ਅਗਰਵਾਲ, ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ, ਪੀ. ਆਈ. ਐਮ. ਟੀ. ਡਾਇਰੈਕਟਰ ਡਾ ਨਿਸ਼ੀ ਬਾਲਾ, ਡਾ. ਰੁਪਿੰਦਰ ਸਿੰਘ, ਡਾ. ਮਨਦੀਪ ਸਿੰਘ, ਪ੍ਰੋ. ਯਾਸਮੀਨ ਸੱਗੂ ਅਤੇ ਪ੍ਰੋ. ਅਰਸ਼ਿਤਾ ਸਮੇਤ ਕਾਲਜ ਸਟਾਫ਼ ਹਾਜ਼ਰ ਰਿਹਾ। ਕੈਂਪ ਵਿਚ 40 ਵਿਦਿਆਰਥੀਆਂ ਨੇ ਖ਼ੂਨਦਾਨ ਕਰਕੇ ਮਨੁੱਖਤਾ ਅਤੇ ਸਮਾਜ ਸੇਵਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ। ਇਸ ਮੌਕੇ ਰਾਜ ਗੋਇਲ ਨੇ ਖ਼ੂਨਦਾਨ ਨੂੰ ਮਹਾਂਦਾਨ ਦੱਸਦਿਆਂ ਕਿਹਾ ਕਿ ਇਹ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿਚ ਸਹਾਇਕ ਬਣ ਸਕਦਾ ਹੈ। ਨਿਤਿਨ ਸੱਗੜ ਨੇ ਖ਼ੂਨਦਾਨ ਨੂੰ ਮਨੁੱਖਤਾ ਦੀ ਮਹਾਨ ਸੇਵਾ ਦੱਸਿਆ। ਪਿ੍ਰੰਸੀਪਲ ਡਾ. ਨੀਨਾ ਸੇਠ ਪਜਨੀ ਨੇ ਖ਼ੂਨਦਾਨੀ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਸਮਾਜ ਸੇਵੀ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਨ ਨੇ ਮੈਡੀਕਲ ਟੀਮ, ਟਰੱਸਟ ਅਤੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ।