30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪਿੰਡ ਜਖਵਾਲੀ ਦੇ 35 ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਹੋਏ ਸ਼ਾਮਿਲ

ਜਖਵਾਲੀ, 29 ਸਤੰਬਰ (ਨਿਰਭੈ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਉਸ ਵੇਲੇ ਵੱਡਾ ਜਨਤਕ ਹੁੰਗਾਰਾ ਮਿਲਿਆ ਜਦੋਂ ਪਿੰਡ ਜਖ਼ਵਾਲੀ ਦੇ 35 ਦੇ ਕਰੀਬ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ। ਜਿਸ ਦੌਰਾਨ ਸ.

ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਪਿੰਡ ਜਖ਼ਵਾਲੀ ਵਿਖੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ। ਅਜੀਤ ਤਸੀਵਰ 30-09-2026
ਜਖਵਾਲੀ, 29 ਸਤੰਬਰ (ਨਿਰਭੈ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਉਸ ਵੇਲੇ ਵੱਡਾ ਜਨਤਕ ਹੁੰਗਾਰਾ ਮਿਲਿਆ ਜਦੋਂ ਪਿੰਡ ਜਖ਼ਵਾਲੀ ਦੇ 35 ਦੇ ਕਰੀਬ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ। ਜਿਸ ਦੌਰਾਨ ਸ. ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਏ ਲੋਕਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਪਾਰਟੀ ਦੇ ਸਰਗਰਮ ਆਗੂ ਤੇ ਜਖਵਾਲੀ ਦੇ ਮੈਂਬਰ ਪੰਚਾਇਤ ਰਵਿੰਦਰ ਸਿੰਘ ਮੋਨੂੰ ਦੀ ਪ੍ਰੇਰਨਾ ਸਦਕਾ 35 ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮੂਲੀਅਤ ਕੀਤੀ ਹੈ ਜਿਸ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਇਸ ਮੌਕੇ ਸ. ਭੁੱਟਾ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਪਾਰਟੀ ਵਿਚ ਸ਼ਾਮਿਲ ਹੋਏ ਸਾਬੂ ਸਿੰਘ ਰੁੜਕੀ, ਜਸਬੀਰ ਸਿੰਘ, ਸੁਖਵਿੰਦਰ ਸਿੰਘ, ਕੱਜੂ ਖ਼ਾਨ, ਜਰਨੈਲ ਸਿੰਘ, ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਗੁਰਤੇਜ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਖ਼ਾਨ ਵਿੱਕੀ, ਸਤਵੀਰ ਸਿੰਘ, ਦਵਿੰਦਰ ਸਿੰਘ, ਕਾਦਰ ਖ਼ਾਨ, ਸੁਰਿੰਦਰ ਖ਼ਾਨ, ਹਰਜੀਤ ਸਿੰਘ, ਗੋਲਡੀ ਖ਼ਾਨ, ਬਲਵੀਰ ਚੰਦ, ਗੁਰਮੀਤ ਸਿੰਘ, ਗੁਰਵੀਰ ਸਿੰਘ, ਲਾਡੀ ਜਖਵਾਲੀ, ਅੰਗਰੇਜ਼ ਸਿੰਘ ਸ਼ੈਲੀ, ਮਨਜੀਤ ਸਿੰਘ, ਬਲਵੀਰ ਸਿੰਘ, ਸੁੱਚਾ ਸਿੰਘ, ਬਲਵੀਰ ਸਿੰਘ, ਕਾਲਾ ਖ਼ਾਨ, ਰਾਜੂ ਖ਼ਾਨ, ਸੁਰਿੰਦਰ ਖ਼ਾਨ, ਛੋਟਾ ਸਿੰਘ, ਗੋਲਡੀ ਖ਼ਾਨ, ਭਜਨ ਸਿੰਘ, ਹਰਜੀਤ ਸਿੰਘ, ਹਾਕਮ ਸਿੰਘ, ਬਿੱਟੂ ਸਿੰਘ, ਗੁਰਬਚਨ ਸਿੰਘ, ਭੰਤਾ ਖ਼ਾਨ, ਹੈਪੀ ਖ਼ਾਨ, ਹਰਸ਼ਪ੍ਰੀਤ ਸਿੰਘ ਨਰੰਗ ਪੰਚ, ਗੁਰਵਿੰਦਰ ਸਿੰਘ ਜੁਗਨੂੰ ਅਤੇ ਮਨਿੰਦਰ ਸਿੰਘ ਬੁੱਲੇਬਾਸ ਮੁਕੰਦਪੁਰਾ ਨੇ ਕਿਹਾ ਕਿ ਉਹ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਕੀਤੀ ਜਾ ਰਹੀ ਸਖ਼ਤ ਮਿਹਨਤ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ । ਇਸ ਮੌਕੇ ਹਰਸ਼ਪ੍ਰੀਤ ਸਿੰਘ ਜਖਵਾਲੀ ਨੂੰ ਆਈ.ਟੀ ਵਿੰਗ ਸਰਕਲ ਮੂਲੇਪੁਰ ਦਾ ਜਨਰਲ ਸੈਕਟਰੀ ਲਾਇਆ ਗਿਆ। ਇਸ ਮੌਕੇ ਦਵਿੰਦਰ ਸਿੰਘ ਹਲਕਾ ਪ੍ਰਧਾਨ ਐਸ.ਸੀ ਵਿੰਗ, ਲਖਬੀਰ ਸਿੰਘ ਸਰਾਣਾ ਸਰਕਲ ਪ੍ਰਧਾਨ ਚਰਨਾਥਲ ਕਲਾਂ, ਜਗਤਾਰ ਸਿੰਘ ਗੁਣੀਆ ਮਾਜਰਾ ਸਰਕਲ ਪ੍ਰਧਾਨ ਹੱਲੋਤਾਲੀ, ਧਰਮਿੰਦਰ ਸਿੰਘ ਮੂਲੇਪੁਰ ਜ਼ਿਲ੍ਹਾ ਮੀਤ ਪ੍ਰਧਾਨ ਐਸ.ਸੀ ਵਿੰਗ, ਰੋਬਿਨ ਨਲੀਨਾ ਪ੍ਰਧਾਨ ਯੂਥ ਵਿੰਗ ਸਰਕਲ ਮੂਲੇਪੁਰ, ਗੁਰਤੇਜ ਸਿੰਘ ਗਿੱਲ, ਅੰਮ੍ਰਿਤਪਾਲ ਸਿੰਘ ਸਰਹਿੰਦ, ਯਾਦਵਿੰਦਰ ਸਿੰਘ ਰੁੜਕੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਮਤਿ ਮੁਕਾਬਲਿਆਂ ’ਚ 500 ਦੇ ਕਰੀਬ ਬੱਚਿਆਂ ਨੇ ਲਿਆ ਭਾਗ ਅਗਲੀ ਖ਼ਬਰ ਸੁਖਪਾਲ ਸਿੰਘ ਪਾਲੀ ਨੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਤਜਰਬੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।