02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਿਸਾਨਾਂ ਦੀ ਫ਼ਸਲ ਦਾ ਮੰਡੀਆਂ ’ਚ ਦਾਣਾ-ਦਾਣਾ ਖ਼ਰੀਦਿਆ ਜਾਵੇਗਾ- ਵਿਧਾਇਕ ਗੈਰੀ ਬੜਿੰਗ

ਅਮਲੋਹ, 1 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅਨਾਜ ਮੰਡੀ ਅਮਲੋਹ ਵਿਖੇ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਮੰਡੀ ਵਿਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਅਜੀਤ ਡੈਸਕ 02-10-2026
ਅਮਲੋਹ, 1 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅਨਾਜ ਮੰਡੀ ਅਮਲੋਹ ਵਿਖੇ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਮੰਡੀ ਵਿਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਮੰਡੀਆਂ ਵਿਚ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਨਾਲੋ-ਨਾਲ ਖ਼ਰੀਦ ਹੋ ਸਕੇ ਅਤੇ ਉਨ੍ਹਾਂ ਨੂੰ ਮੰਡੀ ਵਿਚ ਬੇਲੋੜੀ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਮੰਡੀ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਗੈਰੀ ਬੜਿੰਗ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ 25 ਰੁਪਏ ਦੇ ਵਾਧੇ ਨੂੰ ਨਾਕਾਫ਼ੀ ਕਰਾਰ ਦਿੰਦਿਆਂ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿਚ ਇਹ ਵਾਧਾ ਕਿਸਾਨਾਂ ਨਾਲ ਮਜ਼ਾਕ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪਸ਼ਟ ਹੁੰਦਾ ਹੈ ਕਿ ਕੇਂਦਰ ਸਰਕਾਰ ਕਿਸਾਨ ਹਿਤੈਸ਼ੀ ਨਹੀਂ ਹੈ। ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ, ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਦਰਸ਼ਨ ਸਿੰਘ ਚੀਮਾ, ਸਾਬਕਾ ਚੇਅਰਮੈਨ ਸੁਖਵਿੰਦਰ ਕੌਰ ਗਹਿਲੋਤ, ਮਾਰਕੀਟ ਕਮੇਟੀ ਦੇ ਸੈਕਟਰੀ ਗੁਰਜੀਤ ਸਿੰਘ, ਵਾਇਸ ਕੋਆਰਡੀਨੇਟਰ ਕੁਲਜੀਤ ਸਿੰਘ ਨਰਾਇਣਗੜ੍ਹ, ਮੰਡੀ ਸੁਪਰਵਾਈਜ਼ਰ ਯਾਦਵਿੰਦਰ ਸਿੰਘ, ਕਵਿਤਾ ਭਾਟੀਆ ਮੰਡੀ ਸੁਪਰਵਾਈਜ਼ਰ, ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ, ਸਰਪੰਚ ਜਸਮੇਲ ਸਿੰਘ, ਵਿਨੋਦ ਅਬਰੋਲ, ਗੁਰਸੇਵਕ ਸਿੰਘ ਕੋਹਲੀ, ਹਰਜਿੰਦਰ ਸਿੰਘ, ਹਰਮੇਸ਼ ਜਿੰਦਲ, ਪ੍ਰਧਾਨ ਜਸਵੀਰ ਸਿੰਘ ਕ੍ਰਾਂਤੀਕਾਰੀ ਯੂਨੀਅਨ, ਅਵਤਾਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ, ਹਰਜਿੰਦਰ ਸਿੰਘ ਲਾਡੀ, ਮੋਹਨ ਸਿੰਘ ਅਤੇ ਜੱਗਾ ਰੈਹਿਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ’ਚ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਖ਼ਿਲਾਫ਼ ਡਰਾਈ ਡੇਅ ਮੁਹਿੰਮ ਅਗਲੀ ਖ਼ਬਰ ਇੰਗਲੈਂਡ ਤੇ ਵੇਲਜ਼ ਦੀਆਂ ਜੇਲ੍ਹਾਂ ਤੋਂ ਸੈਂਕੜੇ ਕੈਦੀ ਸਮੇਂ ਤੋਂ ਪਹਿਲਾਂ ਰਿਹਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।