ਸੂਬੇ ਵਿਚ ‘ਆਪ’ ਸਰਕਾਰ ਨਸ਼ਾਖੋਰੀ ਖ਼ਤਮ ਕਰਨ ’ਚ ਨਾਕਾਮ- ਸਿੱਧੂਪੁਰ
ਖਮਾਣੋਂ, 1 ਅਕਤੂਬਰ (ਮਨਮੋਹਣ ਸਿੰਘ ਕਲੇਰ)- ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀਆਂ ਨੂੰ ਝੂਠ ਬੋਲ ਕੇ ਕਿ ‘ਆਪ’ ਸਰਕਾਰ ਬਣਦੇ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ, ਜਦੋਂ ਕਿ ਪੰਜਾਬ ਵਿਚ ਕੋਈ ਨਸ਼ਾਖੋਰੀ ਬੰਦ ਨਹੀਂ ਹੋਈ, ਸਗੋਂ ਇਸ ਦੀ ਆੜ ਵਿਚ ਆਮ ਲੋਕਾਂ ਨੂੰ ਪਰੇਸ਼ਾਨ ਅਤੇ ਮੁਕੱਦਮੇ ਵਿਚ ਜੇਲ੍ਹਾਂ ਵਿਚ ਬੰਦ ਕਰਕੇ ਸਰਕਾਰ ਝੂਠਾ ਨਸ਼ਾ ਖੋਰੀ ਬੰਦ ਕਰਨ ਦਾ ਪ੍ਰਚਾਰ ਕਰ ਰਹੀ ਹੈ। ਇਹ ਦਾਅਵਾ ਭਾਰਤੀ ਜਨਤਾ ਪਾਰਟੀ ਹਲਕਾ ਬਸੀ ਪਠਾਣਾਂ ਦੇ ਸੀਨੀਅਰ ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਆਪਣੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕੀਤਾ।
ਖਮਾਣੋਂ, 1 ਅਕਤੂਬਰ (ਮਨਮੋਹਣ ਸਿੰਘ ਕਲੇਰ)- ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀਆਂ ਨੂੰ ਝੂਠ ਬੋਲ ਕੇ ਕਿ ‘ਆਪ’ ਸਰਕਾਰ ਬਣਦੇ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ, ਜਦੋਂ ਕਿ ਪੰਜਾਬ ਵਿਚ ਕੋਈ ਨਸ਼ਾਖੋਰੀ ਬੰਦ ਨਹੀਂ ਹੋਈ, ਸਗੋਂ ਇਸ ਦੀ ਆੜ ਵਿਚ ਆਮ ਲੋਕਾਂ ਨੂੰ ਪਰੇਸ਼ਾਨ ਅਤੇ ਮੁਕੱਦਮੇ ਵਿਚ ਜੇਲ੍ਹਾਂ ਵਿਚ ਬੰਦ ਕਰਕੇ ਸਰਕਾਰ ਝੂਠਾ ਨਸ਼ਾ ਖੋਰੀ ਬੰਦ ਕਰਨ ਦਾ ਪ੍ਰਚਾਰ ਕਰ ਰਹੀ ਹੈ। ਇਹ ਦਾਅਵਾ ਭਾਰਤੀ ਜਨਤਾ ਪਾਰਟੀ ਹਲਕਾ ਬਸੀ ਪਠਾਣਾਂ ਦੇ ਸੀਨੀਅਰ ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਆਪਣੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਵਿਰੁੱਧ ਕੇਂਦਰ ਨੇ ਦੇਸ਼ ਭਰ ਵਿਚ ਹਜ਼ਾਰਾਂ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਕੀਤੀ ਹੈ, ਪਰ ਪੰਜਾਬ ਸਰਕਾਰ ਨੇ ਸੂਬੇ ਵਿਚ ਨਸ਼ਾ ਤਸਕਰਾਂ ਵਿਰੁੱਧ ਕੋਈ ਠੋਸ ਕਦਮ ਨਹੀਂ ਚੁੱਕਿਆ। ਸਿੱਧੂਪੁਰ ਨੇ ‘ਆਪ’ ਸਰਕਾਰ ਨੂੰ ਘੇਰਦਿਆਂ ਪੁੱਛਿਆ ਕਿ ਨੌਜਵਾਨਾਂ ਨੂੰ ਨੌਕਰੀਆਂ, ਪਿੰਡ ਕਲੀਨਿਕਾਂ ਅਤੇ ਨਵੇਂ ਮੈਡੀਕਲ ਕਾਲਜਾਂ ਦੇ ਕੀਤੇ ਵਾਅਦਿਆਂ ਦਾ ਕੀ ਬਣਿਆ? ਉਨ੍ਹਾਂ ਕਿਹਾ ਕਿ ਜਿਵੇਂ ਕੇਂਦਰ ਨੇ ਦੇਸ਼ ’ਚੋਂ ਅੱਤਵਾਦ ਅਤੇ ਨਕਸਲਵਾਦ ’ਤੇ ਠੱਲ੍ਹ ਪਾਈ ਹੈ, ਓਵੇਂ ਹੀ ਸਿਰਫ਼ ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੀ ਹੈ।