ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਿਖਾਈ
ਜਖਵਾਲੀ, 3 ਅਕਤੂਬਰ (ਨਿਰਭੈ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਪਿੰਡ-ਪਿੰਡ ਦਿਖਾਉਣ ਦੀ ਲੜੀ ਤਹਿਤ ਸਰਹਿੰਦ ਬਲਾਕ ਦੇ ਪਿੰਡ ਪੰਜੋਲੀ ਖ਼ੁਰਦ, ਰਿਉਣਾ ਨੀਵਾਂ, ਰਿਉਣਾ ਭੋਲਾ ਅਤੇ ਬਲਾਕ ਅਮਲੋਹ ਦੇ ਪਿੰਡ ਖੁੰਮਣਾ, ਖਨਿਆਨ ਅਤੇ ਰਾਮਗੜ੍ਹ ਵਿਖੇ 30 ਮਿੰਟ ਦੀ ਡਾਕੂਮੈਂਟਰੀ ਐਲ. ਈ.
ਜਖਵਾਲੀ, 3 ਅਕਤੂਬਰ (ਨਿਰਭੈ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਪਿੰਡ-ਪਿੰਡ ਦਿਖਾਉਣ ਦੀ ਲੜੀ ਤਹਿਤ ਸਰਹਿੰਦ ਬਲਾਕ ਦੇ ਪਿੰਡ ਪੰਜੋਲੀ ਖ਼ੁਰਦ, ਰਿਉਣਾ ਨੀਵਾਂ, ਰਿਉਣਾ ਭੋਲਾ ਅਤੇ ਬਲਾਕ ਅਮਲੋਹ ਦੇ ਪਿੰਡ ਖੁੰਮਣਾ, ਖਨਿਆਨ ਅਤੇ ਰਾਮਗੜ੍ਹ ਵਿਖੇ 30 ਮਿੰਟ ਦੀ ਡਾਕੂਮੈਂਟਰੀ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਅਤੇ ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 4 ਅਕਤੂਬਰ ਨੂੰ ਬਲਾਕ ਸਰਹਿੰਦ ਦੇ ਪਿੰਡ ਖੋਜੇਮਾਜਰਾ, ਅਮਰਗੜ੍ਹ, ਦਿੱਤੂਪੁਰ ਫ਼ਕੀਰਾਂ, ਬਲਾਕ ਅਮਲੋਹ ਦੇ ਪਿੰਡ ਹਿੰਮਤਗੜ ਤੰਗਰਾਲਾ ਫੈਜੁਲਾਪੁਰ ਵਿਚ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ।