04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਾਈਨ ਗਰੋਵ ਪਬਲਿਕ ਸਕੂਲ ’ਚ ਮਹਾਤਮਾ ਗਾਂਧੀ ਦੀ ਜੈਅੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਬਸੀ ਪਠਾਣਾਂ, 3 ਅਕਤੂਬਰ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਪਬਲਿਕ ਸਕੂਲ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜਯੰਤੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਗਾਂਧੀ ਜੀ ਦੇ ਜੀਵਨ, ਸੰਘਰਸ਼ ਅਤੇ ਸਿਧਾਂਤਾਂ ਨੂੰ ਯਾਦ ਕਰਦਿਆਂ ਸਚਾਈ ਅਹਿੰਸਾ ਅਤੇ ਸਾਦਗੀ ਦੇ ਮਾਰਗ ’ਤੇ ਚੱਲਣ ਪ੍ਰਣ ਕੀਤਾ।

ਅਜੀਤ ਡੈਸਕ 04-10-2026
ਬਸੀ ਪਠਾਣਾਂ, 3 ਅਕਤੂਬਰ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਪਬਲਿਕ ਸਕੂਲ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜਯੰਤੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਗਾਂਧੀ ਜੀ ਦੇ ਜੀਵਨ, ਸੰਘਰਸ਼ ਅਤੇ ਸਿਧਾਂਤਾਂ ਨੂੰ ਯਾਦ ਕਰਦਿਆਂ ਸਚਾਈ ਅਹਿੰਸਾ ਅਤੇ ਸਾਦਗੀ ਦੇ ਮਾਰਗ ’ਤੇ ਚੱਲਣ ਪ੍ਰਣ ਕੀਤਾ। ਮਹਾਤਮਾ ਗਾਂਧੀ ਜੀ ਦੇ ਜੀਵਨ ਨਾਲ ਜੁੜੇ ਵਿਚਾਰਾਂ ਨੂੰ ਆਪਣੇ ਸ਼ਬਦਾਂ ਰਾਹੀਂ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਸੋਚ ਸਿਰਫ਼ ਇਤਿਹਾਸ ਦਾ ਹਿੱਸਾ ਨਹੀਂ, ਸਗੋਂ ਅੱਜ ਵੀ ਸਮਾਜ ਅਤੇ ਨੌਜਵਾਨ ਪੀੜ੍ਹੀ ਲਈ ਪੇ੍ਰਰਨਾ ਦਾ ਸਰੋਤ ਹੈ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਸੱਚ ਅਹਿੰਸਾ ਸੇਵਾ ਅਤੇ ਸਾਦਗੀ ਵਰਗੇ ਗੁਣਾਂ ਨੂੰ ਅਮਲ ਵਿਚ ਲਿਆ ਕੇ ਇਕ ਬਿਹਤਰ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ ਅਤੇ ਚੇਅਰਪਰਸਨ ਵੀਨਾ ਕੌਸ਼ਲ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ ਤੋਂ ਪੇ੍ਰਰਨਾ ਲੈਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਗਾਂਧੀ ਜੀ ਦਾ ਜੀਵਨ ਸਾਨੂੰ ਸਚਾਈ ਅਤੇ ਅਹਿੰਸਾ ਵਰਗੇ ਸਿਧਾਂਤਾਂ ਨੂੰ ਅਪਣਾ ਕੇ ਜੀਵਨ ’ਚ ਵੱਡੀਆਂ ਤਬਦੀਲੀਆਂ ਲਿਆਈਆਂ ਜਾ ਸਕਦੀਆਂ ਹਨ।
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਫ਼ਸਲਾਂ ਦੇ ਭਾਅ ਵਧਾਉਣ ਸਮੇਂ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਅੱਖੋਂ-ਪਰੋਖੇ ਕੀਤਾ-ਡਾ. ਢੋਲੇਵਾਲ ਅਗਲੀ ਖ਼ਬਰ ‘ ਬੈੱਸਟ ਆਊਟ ਆਫ਼ ਵੇਸਟ’ ਵਰਕਸ਼ਾਪ ਰਾਹੀਂ ਸਵੱਛਤਾ ਤੇ ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।