04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬਸੀ ਪਠਾਣਾਂ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਸਕੂਟਰੀ ਸਵਾਰ ਕਾਬੂ

ਬਸੀ ਪਠਾਣਾਂ, 3 ਅਕਤੂਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਪੁਲਿਸ ਵਲੋਂ ਦੋ ਸਕੂਟਰੀ ਸਵਾਰ ਵਿਅਕਤੀਆਂ ਕੋਲੋਂ 20 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਭਰਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਜਦੋਂ ਬਸੀ ਪਠਾਣਾਂ ਦੀ ਅਨਾਜ ਮੰਡੀ ਨੇੜੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਦੋ ਸਕੂਟਰੀ ਸਵਾਰ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਚੈਕਿੰਗ ਲਈ ਰੋਕਿਆ ’ਤੇ ਪੁਲਿਸ ਪਾਰਟੀ ਵਲੋਂ ਜਦੋਂ ਦੋਵੇਂ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ 20 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।

ਅਜੀਤ ਡੈਸਕ 04-10-2026
ਬਸੀ ਪਠਾਣਾਂ, 3 ਅਕਤੂਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਪੁਲਿਸ ਵਲੋਂ ਦੋ ਸਕੂਟਰੀ ਸਵਾਰ ਵਿਅਕਤੀਆਂ ਕੋਲੋਂ 20 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਭਰਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਜਦੋਂ ਬਸੀ ਪਠਾਣਾਂ ਦੀ ਅਨਾਜ ਮੰਡੀ ਨੇੜੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਦੋ ਸਕੂਟਰੀ ਸਵਾਰ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਚੈਕਿੰਗ ਲਈ ਰੋਕਿਆ ’ਤੇ ਪੁਲਿਸ ਪਾਰਟੀ ਵਲੋਂ ਜਦੋਂ ਦੋਵੇਂ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ 20 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਵਲੋਂ ਕਾਬੂ ਕੀਤੇ ਦੋਵੇਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਕਾਬੂ ਕੀਤੇ ਦੋਵੇਂ ਵਿਅਕਤੀਆਂ ਦੀ ਪਛਾਣ ਜਰਨੈਲ ਸਿੰਘ ਵਾਸੀ ਮੁਹੱਲਾਪੁਰਾ ਬਸੀ ਪਠਾਣਾਂ ਅਤੇ ਜਸਵਿੰਦਰ ਸਿੰਘ ਵਾਸੀ ਮੁਹੱਲਾ ਕਿਲ੍ਹਾ ਬਸੀ ਪਠਾਣਾਂ ਵਜੋਂ ਦੱਸੀ ਗਈ ਹੈ।
ਪਿਛਲੀ ਖ਼ਬਰ ਵਾਰਡ ਨੰਬਰ 9 ਦੀਆਂ ਕੱਚੀਆਂ ਗਲੀਆਂ ਨੂੰ ਲੈ ਕੇ ਰਾਜੂ ਖੰਨਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਹੰਸਾਲੀ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।