ਕਿਹਾ, 2027 ਵਿਚ ਸੂਬੇ ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ
ਭਾਦਸੋਂ, 4 ਅਕਤੂਬਰ (ਗੁਰਬਖਸ ਸਿੰਘ ਵੜੈਚ)- ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਕਾਂਗਰਸ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਖਨੌੜਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਹਾਈਕਮਾਂਡ ਵਲੋਂ ਸੂਬੇ ਦੀ ਪ੍ਰਧਾਨਗੀ ਪ੍ਰਗਟ ਸਿੰਘ ਨੂੰ ਦੇਣ ਨਾਲ ਸੂਬੇ ’ਚ ਕਾਂਗਰਸ ਹੋਰ ਵੀ ਜ਼ਿਆਦਾ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤੀ ਮਿਲੇਗੀ ਅਤੇ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਵਿਚ ਜਾਣ ਦਾ ਮੌਕਾ ਮਿਲੇਗਾ।
ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਨਾਲ ਮਹੰਤ ਹਰਵਿੰਦਰ ਖਨੌੜਾ। ਅਜੀਤ ਤਸਵੀਰ
05-10-2026