08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਡਾ. ਮਨੋਹਰ ਸਿੰਘ ਨੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਖਮਾਣੋਂ, 7 ਅਕਤੂਬਰ (ਮਨਮੋਹਣ ਸਿੰਘ ਕਲੇਰ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਇੰਟਕ ਫੈਡਰੇਸ਼ਨ ਪੰਜਾਬ ਸੂਬਾ ਪ੍ਰਧਾਨ ਡਾ. ਮਨੋਹਰ ਸਿੰਘ ਨੇ ਪੰਜਾਬ ਕਾਂਗਰਸ ਪ੍ਰਦੇਸ਼ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਦਿੱਲੀ ਵਿਖੇ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ।

ਡਾ. ਮਨੋਹਰ ਸਿੰਘ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਦੌਰਾਨ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 08-10-2026
ਖਮਾਣੋਂ, 7 ਅਕਤੂਬਰ (ਮਨਮੋਹਣ ਸਿੰਘ ਕਲੇਰ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਇੰਟਕ ਫੈਡਰੇਸ਼ਨ ਪੰਜਾਬ ਸੂਬਾ ਪ੍ਰਧਾਨ ਡਾ. ਮਨੋਹਰ ਸਿੰਘ ਨੇ ਪੰਜਾਬ ਕਾਂਗਰਸ ਪ੍ਰਦੇਸ਼ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਦਿੱਲੀ ਵਿਖੇ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ। ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਪਰਗਟ ਸਿੰਘ ਨੂੰ ਮਿਲ ਕੇ ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੇ ਮੁਬਾਰਕਬਾਦ ਦਿੱਤੀ। ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਕਾਂਗਰਸ ਆਗੂ ਡਾ. ਮਨੋਹਰ ਸਿੰਘ ਨੇ ਅੱਗੇ ਆਖਿਆ ਕਿ ਪ੍ਰਗਟ ਸਿੰਘ ਇਕ ਤਜਰਬੇਕਾਰ, ਮਿਹਨਤੀ ਅਤੇ ਇਮਾਨਦਾਰ ਆਗੂ ਸ਼ਖ਼ਸੀਅਤ ਦੇ ਮਾਲਕ ਹਨ। ਡਾ. ਮਨੋਹਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਨਵ ਨਿਯੁਕਤ ਪ੍ਰਧਾਨ ਨਾਲ ਬਸੀ ਪਠਾਣਾਂ ਵਿਧਾਨ ਸਭਾ ਹਲਕੇ ਬਾਰੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਅਤੇ ਹਲਕੇ ਵਿਚ ਆਪਣੀਆਂ ਸਿਆਸੀ ਤੇ ਸਮਾਜਿਕ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਾਂਗਰਸ ਪ੍ਰਧਾਨ ਨੂੰ ਜਲਦੀ ਹਲਕੇ ਵਿੱਚ ਆਉਣ ਲਈ ਸੱਦਾ ਦਿੱਤਾ। ਉਨ੍ਹਾਂ ਹਲਕੇ ਅੰਦਰ ਯੂਥ ਕਾਂਗਰਸ ਦੀਆਂ ਗਤੀਵਿਧੀਆਂ ਬਾਰੇ ਵੀ ਵਿਸ਼ੇਸ਼ ਤੌਰ ਤੇ ਗੱਲ ਕਰਦਿਆਂ ਕਿਹਾ ਕਿ ਯੂਥ ਕਾਂਗਰਸ ਦੀ ਟੀਮ ਹਲਕੇ ਵਿਚ ਪਾਰਟੀ ਲਈ ਜੰਗੀ ਪੱਧਰ ਤੇ ਕੰਮ ਕਰ ਰਹੀ ਅਤੇ ਇਸੇ ਹਫ਼ਤੇ ਯੂਥ ਕਾਂਗਰਸ ਵਲੋਂ ਦੋ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਅੱਧਾ ਘੰਟਾ ਚੱਲੀ ਇਸ ਮੁਲਾਕਾਤ ਸਮੇਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਪੰਜਾਬ ਕਾਂਗਰਸ ਐਸ.ਸੀ ਵਿੰਗ ਸਕੱਤਰ ਸਾਬਕਾ ਸਰਪੰਚ ਮਨਜੀਤ ਸਿੰਘ ਨੰਦਪੁਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਭੁੱਟਾ ਨੇ ਸ਼ਾਹਪੁਰ ਤੇ ਸਲੇਮਪੁਰ ਦਾ ਕੀਤਾ ਦੌਰਾ ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਨੇ ਸ਼ੁਰੂ ਕੀਤਾ ਐੱਮ. ਐੱਸ. ਸੀ. ਕਲੀਨਿਕਲ ਐਂਬ੍ਰਿਓਲੋਜੀ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।