ਮਨਵੀਰ ਸਿੰਘ ਭੁੱਟਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੰਜਾਬ ਬਚਾਓ ਪ੍ਰੋਗਰਾਮ ਤਹਿਤ ਲੋਕਾਂ ਦੇ ਫਾਰਮ ਭਰੇ
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੇ ਸਪੁੱਤਰ ਮਨਵੀਰ ਸਿੰਘ ਭੁੱਟਾ ਨੇ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਚੋਣ ਪ੍ਰਚਾਰ ਮੁਹਿੰਮ ਤਹਿਤ ਸਰਹਿੰਦ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਜਿੱਥੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ, ਉੱਥੇ ਹੀ ਪੰਜਾਬ ਬਚਾਓ ਪ੍ਰੋਗਰਾਮ ਤਹਿਤ ਫਾਰਮ ਵੀ ਭਰਵਾਏ ਗਏ। ਇਸ ਮੌਕੇ ਮਨਵੀਰ ਸਿੰਘ ਭੁੱਟਾ ਨੇ ਕਿਹਾ ਕਿ ਭਗਵੰਤ ਮਾਨ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਮੁਲਾਜ਼ਮ, ਪੈਨਸ਼ਨਰ ਜਾਂ ਹੋਰ ਵਰਗ ਜਾਂ ਆਮ ਲੋਕਾਂ ਨੂੰ ਆਪਣੇ ਮਸਲਿਆਂ ਦੇ ਹੱਲ ਲਈ ਧਰਨੇ ਨਹੀਂ ਲਗਾਉਣੇ ਪੈਣਗੇ।
ਸ਼
ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਮਨਵੀਰ ਸਿੰਘ ਭੁੱਟਾ ਘਰ-ਘਰ ਚੋਣ ਪ੍ਰਚਾਰ ਮੁਹਿੰਮ ਤਹਿਤ ਸਰਹਿੰਦ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪੰਜਾਬ ਬਚਾਓ ਪ੍ਰੋਗਰਾਮ ਤਹਿਤ ਲੋਕਾਂ ਦੇ ਫਾਰਮ ਭਰਨ ਸਮੇਂ। ਅਜੀਤ ਤਸਵੀਰ
09-10-2026
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੇ ਸਪੁੱਤਰ ਮਨਵੀਰ ਸਿੰਘ ਭੁੱਟਾ ਨੇ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਚੋਣ ਪ੍ਰਚਾਰ ਮੁਹਿੰਮ ਤਹਿਤ ਸਰਹਿੰਦ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਜਿੱਥੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ, ਉੱਥੇ ਹੀ ਪੰਜਾਬ ਬਚਾਓ ਪ੍ਰੋਗਰਾਮ ਤਹਿਤ ਫਾਰਮ ਵੀ ਭਰਵਾਏ ਗਏ। ਇਸ ਮੌਕੇ ਮਨਵੀਰ ਸਿੰਘ ਭੁੱਟਾ ਨੇ ਕਿਹਾ ਕਿ ਭਗਵੰਤ ਮਾਨ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਮੁਲਾਜ਼ਮ, ਪੈਨਸ਼ਨਰ ਜਾਂ ਹੋਰ ਵਰਗ ਜਾਂ ਆਮ ਲੋਕਾਂ ਨੂੰ ਆਪਣੇ ਮਸਲਿਆਂ ਦੇ ਹੱਲ ਲਈ ਧਰਨੇ ਨਹੀਂ ਲਗਾਉਣੇ ਪੈਣਗੇ। ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ 4 ਸਾਲਾਂ ਵਿਚ ਪੰਜਾਬ ਦਾ ਹਰ ਵਰਗ ਆਪਣੇ ਹੱਕਾਂ ਤੇ ਹਿਤਾਂ ਦੀ ਰਾਖੀ ਲਈ ਸੜਕਾਂ ’ਤੇ ਉੱਤਰਿਆ ਹੋਇਆ ਹੈ ਅਤੇ ਥਾਂ-ਥਾਂ ’ਤੇ ਧਰਨੇ ਲੱਗ ਰਹੇ ਹਨ। ਜਿਸ ਕਰਕੇ ਸੂਬੇ ਦੇ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਵਿਖਾਉਣ ਲਈ ਬੇਸਵਰੀ ਨਾਲ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਪ੍ਰਚਾਰ ਮੁਹਿੰਮ ਨੂੰ ਲੋਕਾਂ ਪਾਸੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉਸ ਤੋਂ ਸਪਸ਼ਟ ਹੈ ਕਿ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਇਸ ਮੌਕੇ ’ਤੇ ਜਤਿੰਦਰ ਸਿੰਘ, ਸੰਦੀਪ ਸਿੰਘ, ਸੂਰਜ ਪ੍ਰਕਾਸ਼, ਗੁਰਪ੍ਰੀਤ ਸਿੰਘ ਸਰਪ੍ਰਸਤ ਆਈ.ਟੀ ਵਿੰਗ, ਬਲਜੀਤ ਸਿੰਘ ਖ਼ਾਲਸਾ ਸ਼ਹਿਰੀ ਪ੍ਰਧਾਨ ਐਸ.ਸੀ ਵਿੰਗ, ਗੁਰਤੇਜ ਸਿੰਘ ਗਿੱਲ, ਹਰਜਿੰਦਰ ਕੌਰ, ਤਰੁਨ ਕੁਮਾਰੀ, ਅਮਰਜੀਤ ਕੌਰ, ਜਗਜੀਤ ਕੌਰ, ਜਸਵੀਰ ਕੌਰ, ਹਰਭਜਨ ਸਿੰਘ, ਸੁਰਿੰਦਰ ਸਿੰਘ, ਜਸਵੀਰ ਸਿੰਘ ਸੋਢੀ, ਰਣਜੀਤ ਸਿੰਘ, ਰਾਕੇਸ਼ ਸਿੰਘ ਬ੍ਰਾਹਮਣ ਮਾਜਰਾ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਜਰਨੈਲ ਸਿੰਘ ਖ਼ਾਲਸਾ ਹਲਕਾ ਪ੍ਰਧਾਨ ਬੀ.ਸੀ ਵਿੰਗ, ਪਲਵਿੰਦਰ ਸਿੰਘ ਕੋਹਲੀ, ਰਾਜਵੀਰ ਸਿੰਘ, ਸੁਖਚੈਨ ਸਿੰਘ, ਵਰਿੰਦਰ ਸਿੰਘ ਵੀ ਹਾਜ਼ਰ ਸਨ।