ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮਾਤਾ ਗੁਜਰੀ ਕਾਲਜ ਦੇ ਐਡੀਸ਼ਨਲ ਸਕੱਤਰ ਵਜੋਂ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮਾਤਾ ਗੁਜਰੀ ਕਾਲਜ ਦੀ ਗਵਰਨਿੰਗ ਕੌਂਸਲ ਦਾ ਐਡੀਸ਼ਨਲ ਸਕੱਤਰ ਨਾਮਜ਼ਦ ਹੋਣ ਤੋਂ ਬਾਅਦ ਅੱਜ ਪਲੇਠੀ ਰਸਮੀ ਮੀਟਿੰਗ ਕੀਤੀ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਾਲਜ ਦੀ ਵਿੱਦਿਅਕ ਤਰੱਕੀ, ਪ੍ਰਬੰਧਕੀ ਕਾਰਜਾਂ ਅਤੇ ਭਵਿੱਖੀ ਵਿਕਾਸ ਨਾਲ ਸਬੰਧਿਤ ਵੱਖ-ਵੱਖ ਉਸਾਰੂ ਪੱਖਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮਾਤਾ ਗੁਜਰੀ ਕਾਲਜ ਦੀ ਗਵਰਨਿੰਗ ਕੌਂਸਲ ਦਾ ਐਡੀਸ਼ਨਲ ਸਕੱਤਰ ਨਾਮਜ਼ਦ ਹੋਣ ਤੋਂ ਬਾਅਦ ਅੱਜ ਪਲੇਠੀ ਰਸਮੀ ਮੀਟਿੰਗ ਕੀਤੀ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਾਲਜ ਦੀ ਵਿੱਦਿਅਕ ਤਰੱਕੀ, ਪ੍ਰਬੰਧਕੀ ਕਾਰਜਾਂ ਅਤੇ ਭਵਿੱਖੀ ਵਿਕਾਸ ਨਾਲ ਸਬੰਧਿਤ ਵੱਖ-ਵੱਖ ਉਸਾਰੂ ਪੱਖਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ, ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਗਈ। ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਰਾਜੂ ਖੰਨਾ ਨੂੰ ਵਧਾਈ ਦਿੰਦਿਆਂ ਇਹ ਭਰੋਸਾ ਜਤਾਇਆ ਕਿ ਉਹ ਆਪਣੇ ਦੁਆਰਾ ਪਿਛਲੇ ਲੰਬੇ ਸਮੇਂ ਤੋਂ ਸਮਾਜ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਦਕਾ ਕਾਲਜ ਦੀ ਤਰੱਕੀ ਅਤੇ ਬਿਹਤਰੀ ਵਿਚ ਵਡਮੁੱਲਾ ਯੋਗਦਾਨ ਪਾਉਣਗੇ। ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕਾਲਜ ਦੀਆਂ ਵਿੱਦਿਅਕ ਲੋੜਾਂ ਅਤੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਰਾਜੂ ਖੰਨਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਕਾਲਜ ਦੀ ਸਰਬਪੱਖੀ ਬਿਹਤਰੀ, ਵਿੱਦਿਅਕ ਉੱਨਤੀ, ਖੇਡਾਂ ਦੇ ਵਿਕਾਸ ਅਤੇ ਸੰਸਥਾ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰਨਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸਰਕਲ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ, ਹਰਬੰਸ ਸਿੰਘ ਬਡਾਲੀ (ਸਾਰੇ ਮੈਂਬਰ ਮੈਨੇਜਮੈਂਟ), ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਘਨੌਰ ਹਲਕੇ ਤੋਂ ਇੰਚਾਰਜ ਸਰਬਜੀਤ ਸਿੰਘ ਝਿੰਜਰ, ਹਲਕਾ ਇੰਚਾਰਜ ਬਸੀ ਪਠਾਣਾਂ ਦਰਬਾਰਾ ਸਿੰਘ ਗੁਰੂ ਦਾ ਵੀ ਕਾਲਜ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਪਤਵੰਤੇ ਸੱਜਣ ਅਤੇ ਕਾਲਜ ਦੇ ਸੀਨੀਅਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।