09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜ਼ਿਲ੍ਹਾ ਹਸਪਤਾਲ ਵਿਖੇ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 09-10-2026
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਖੇ ‘ਆਪਣੀਆਂ ਅੱਖਾਂ ਨੂੰ ਪਿਆਰ ਕਰੋ’ ਥੀਮ ਤਹਿਤ ‘ਵਿਸ਼ਵ ਦ੍ਰਿਸ਼ਟੀ ਦਿਵਸ’ ਮਨਾਇਆ ਗਿਆ, ਜਿਸ ਵਿਚ ਅੱਖਾਂ ਦੇ ਮਾਹਿਰ ਡਾ.ਰਵਨੀਤ ਕੌਰ ਵਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ, ਸਕਰੀਨਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਆਮ ਲੋਕਾਂ ਨੂੰ ਸੁਨੇਹਾ ਦਿੱਤਾ ਗਿਆ ਕਿ ਆਓ ਅਸੀਂ ਆਪਣੀਆਂ ਅੱਖਾਂ ਨੂੰ ਪਿਆਰ ਕਰਨ ਦਾ ਪ੍ਰਣ ਕਰੀਏ। ਇਸ ਮੌਕੇ ਤੇ ਡਾ. ਜਸਪ੍ਰੀਤ ਬੇਦੀ ਨੇ ਮਰੀਜ਼ਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ ਹਨ, ਇਸ ਲਈ ਇਨ੍ਹਾਂ ਦੀ ਸਾਂਭ ਸੰਭਾਲ ਕਰਨੀ ਬਹੁਤ ਜ਼ਰੂਰੀ ਹੁੰਦੀ ਹੈ। ਅੱਖਾਂ ਦੀ ਵਧੀਆ ਰੌਸ਼ਨੀ ਲਈ ਵਿਅਕਤੀ ਨੂੰ ਆਪਣੀ ਖ਼ੁਰਾਕ ਵਿਚ ਸੰਤੁਲਿਤ ਭੋਜਨ, ਵਿਟਾਮਿਨ-ਏ ਅਤੇ ਹਰੀਆਂ ਪੱਤੇਦਾਰ ਸਬਜ਼ੀਆਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਨਵ ਜਨਮੇ ਬੱਚਿਆਂ ਨੂੰ ਮਾਂ ਦਾ ਪਹਿਲਾ ਗੂੜੇ ਪੀਲੇ ਰੰਗ ਦਾ ਦੁੱਧ ਜੋ ਕਲਸਟਰੋਮ ਭਰਪੂਰ ਹੁੰਦਾ ਹੈ, ਜ਼ਰੂਰ ਪਿਲਾਉਣਾ ਚਾਹੀਦਾ ਹੈ, ਜੋ ਕਿ ਬੱਚਿਆਂ ਨੂੰ ਅੰਧਰਾਤਾ ਰੋਗ ਤੋਂ ਬਚਾਉਂਦਾ ਹੈ। ਅੱਖਾਂ ਦੇ ਮਾਹਿਰ ਡਾ. ਰਵਨੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਟੀ.ਵੀ ਦੇਖਣ ਸਮੇਂ ਅੱਖਾਂ ਤੋਂ ਟੀ.ਵੀ ਦੀ ਦੂਰੀ 3 ਮੀਟਰ ਰੱਖਣ ਅਤੇ ਕਿਤਾਬ ਪੜ੍ਹਨ ਮੌਕੇ ਅੱਖਾਂ ਤੋਂ ਕਿਤਾਬ ਦੀ ਦੂਰੀ ਘੱਟੋ ਘੱਟ 14 ਇੰਚ ਰੱਖਣਾ ਜ਼ਰੂਰੀ ਹੈ। ਪੜ੍ਹਨ ਵਾਲੇ ਬੱਚਿਆਂ ਨੂੰ ਸਮੇਂ ਸਮੇਂ ਤੇ ਅੱਖਾਂ ਦੀ ਨਿਗਾਹ ਦਾ ਰੈਗੂਲਰ ਚੈੱਕਅਪ ਕਰਾਉਣਾ ਵੀ ਜ਼ਰੂਰੀ ਹੈ। ਅੱਖਾਂ ਦੀਆਂ ਬਿਮਾਰੀਆਂ ਦੇ ਲੱਛਣਾਂ ਜਿਵੇਂ ਅੱਖਾਂ ਵਿਚ ਦਬਾਅ, ਥਕਾਣ ਮਹਿਸੂਸ ਹੋਣਾ, ਦੂਰ ਜਾਂ ਨੇੜੇ ਦੀਆਂ ਚੀਜ਼ਾਂ ਸਾਫ਼ ਨਜ਼ਰ ਨਾ ਆਉਣਾ, ਅੱਖਾਂ ਖ਼ੁਸ਼ਕ ਹੋਣੀਆਂ, ਘੱਟ ਰੌਸ਼ਨੀ ਵਿਚ ਦਿਖਾਈ ਨਾ ਦੇਣਾ ਜਾਂ ਧੁੰਦਲਾ ਦਿਖਾਈ ਦੇਣਾ, ਅੱਖਾਂ ਵਿਚ ਲਾਲੀ, ਅੱਖਾਂ ਵਿਚ ਦਰਦ ਮਹਿਸੂਸ ਹੋਣਾ, ਅੱਖਾਂ ਦੀਆਂ ਬਿਮਾਰੀ ਦੇ ਸੰਕੇਤ ਹਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਅਪਥਲਮਿਕ ਅਫ਼ਸਰ ਪਰਦੀਪ ਸਿੰਘ ਤੋਂ ਇਲਾਵਾ ਆਮ ਵਿਅਕਤੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਟਰਸਾਈਕਲ ਸਵਾਰਾਂ ਨੇ ਚਾਕੂ ਦੀ ਨੋਕ ’ਤੇ ਪ੍ਰਵਾਸੀ ਤੋਂ ਮੋਬਾਈਲ ਖੋਹਿਆ ਅਗਲੀ ਖ਼ਬਰ ਓਮ ਪ੍ਰਕਾਸ਼ ਬਾਂਸਲ ਮਾਡਲ ਸਕੂਲ ਦੇ ਦੋ ਸਕੇ ਭਰਾ ਦੀਪਾਂਸ਼ ਤੇ ਕਾਵਿਆ ਨੇ ਬਾਕਸਿੰਗ ’ਚ ਜਿੱਤੇ ਸੋਨ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।