09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੰਜਾਬ ਸਰਕਾਰ ਕਿਸਾਨਾਂ ਦੀ ਜਿਣਸ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ- ਚੇਅਰਮੈਨ ਲਿਬੜਾ

ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਜਿਣਸ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ, ਜਿਸ ਦੁਆਰਾ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਤੇ ਵੱਖ-ਵੱਖ ਏਜੰਸੀਆਂ ਦੁਆਰਾ ਲਗਾਤਾਰ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 09-10-2026
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਜਿਣਸ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ, ਜਿਸ ਦੁਆਰਾ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਤੇ ਵੱਖ-ਵੱਖ ਏਜੰਸੀਆਂ ਦੁਆਰਾ ਲਗਾਤਾਰ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਚੇਅਰਮੈਨ ਲਿਬੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਕਿਸਾਨਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹਨ, ਜਿਨ੍ਹਾਂ ਦੁਆਰਾ ਵੱਖ-ਵੱਖ ਖ਼ਰੀਦ ਏਜੰਸੀਆਂ ਨਾਲ ਪਹਿਲਾਂ ਹੀ ਮੀਟਿੰਗਾਂ ਕਰ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਸੀ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਵਿਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਤਾਂ ਜੋ ਉਨ੍ਹਾਂ ਦੇ ਝੋਨੇ ਦੀ ਸਹੀ ਸਮੇਂ ਤੇ ਖ਼ਰੀਦ ਹੋ ਸਕੇ। ਲਿਬੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਸਮੇਂ ਦੌਰਾਨ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਦੇਣ ਤੋਂ ਇਲਾਵਾ ਕਿਸਾਨਾਂ ਦੀਆ ਫ਼ਸਲਾਂ ਦੀ ਸਹੀ ਸਮੇਂ ਤੇ ਖ਼ਰੀਦ ਕੀਤੀ ਹੈ, ਜਦਕਿ ਪਿਛਲੀਆਂ ਸਰਕਾਰਾਂ ਸਮੇਂ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀਆਂ ਦੀਆ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਖ਼ੁਸ਼ ਹੈ, ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਨੂੰ ਭਾਰੀ ਫ਼ਤਵਾ ਦੇਣਗੇ।
ਪਿਛਲੀ ਖ਼ਬਰ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅਲਾਦਾਦਪੁਰ ਤੇ ਭਰਪੂਰਗੜ੍ਹ ਨੂੰ ਗ੍ਰਾਂਟਾਂ ਜਾਰੀ ਕੀਤੀਆਂ ਅਗਲੀ ਖ਼ਬਰ ਦੁਕਾਨਦਾਰ ਨਾਲ ਹੱਥੋਪਾਈ, ਗਾਲੀ-ਗਲੋਚ ਤੇ ਜਾਤੀਸੂਚਕ ਸ਼ਬਦ ਬੋਲਣ ਦਾ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।