10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਸਰਹਿੰਦ ’ਚ ਭੁੱਟਾ ਨੇ ਲੋਕਾਂ ਨੂੰ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਅੱਜ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਵਾਰਡ ਨੰ. 22 ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਜਿੱਥੇ ਮੌਜੂਦਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ।

ਅਜੀਤ ਡੈਸਕ 10-10-2026
ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਅੱਜ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਵਾਰਡ ਨੰ. 22 ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਜਿੱਥੇ ਮੌਜੂਦਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ। ਉੱਥੇ ਹੀ ਪੰਜਾਬ ਬਚਾਓ ਪ੍ਰੋਗਰਾਮ ਤਹਿਤ ਲੋਕਾਂ ਦੇ ਫਾਰਮ ਭਰਵਾਏ ਗਏ। ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕੋ ਇਕ ਅਜਿਹੀ ਸਿਆਸੀ ਜਮਾਤ ਹੈ, ਜਿਸ ਨੇ ਹਮੇਸ਼ਾ ਪੰਜਾਬ ਨੂੰ ਚੜ੍ਹਦੀ ਕਲਾ ਵਿਚ ਰੱਖਣ ਤੇ ਪੰਜਾਬ ਦਾ ਅਮਨ ਤੇ ਕਾਨੂੰਨ ਬਹਾਲ ਰੱਖਣ ਲਈ ਬੇਮਿਸਾਲ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ, ਜੋ ਮਾਹੌਲ ਸਿਰਜਿਆ ਹੈ, ਉਸ ਕਾਰਨ ਪੰਜਾਬ ਦਾ ਹਰੇਕ ਅਮਨ ਪਸੰਦ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਤੇ ਲੋਕਾਂ ਅੰਦਰ ਰੋਸ ਦੀ ਲਹਿਰ ਹੈ। ਜਿਸ ਦਾ ਨਤੀਜਾ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਵੇਖ ਣ ਨੂੰ ਮਿਲੇਗਾ। ਭੁੱਟਾ ਨੇ ਕਿਹਾ ਕਿ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਦਿਖਾ ਦੇਣਗੇ ਕਿ ਉਹ ਹੁਣ ਆਮ ਆਦਮੀ ਪਾਰਟੀ ਦੇ ਝੂਠ ਅਤੇ ਗੁੰਮਰਾਹਕੁੰਨ ਪ੍ਰਚਾਰ ਜਾਂ ਝਾਂਸੇ ਵਿਚ ਨਹੀਂ ਆਉਣਗੇ। ਉਨ੍ਹਾਂ ਵਾਰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਤੋਂ ਖ਼ੁਸ਼ਹਾਲ ਬਣਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇ। ਇਸ ਮੌਕੇ ’ਤੇ ਰਜਿੰਦਰ ਸਿੰਘ ਬੱਤਰਾ ਸਰਪ੍ਰਸਤ, ਸੁਖਵਿੰਦਰ ਸਿੰਘ, ਬਲਜੀਤ ਸਿੰਘ ਖ਼ਾਲਸਾ ਸ਼ਹਿਰੀ ਪ੍ਰਧਾਨ ਐੱਸ.ਸੀ ਵਿੰਗ, ਗੁਰਪ੍ਰੀਤ ਸਿੰਘ ਪੰਜੋਲੀ, ਗੁਰਪ੍ਰੀਤ ਸਿੰਘ ਸਰਪ੍ਰਸਤ ਆਈ.ਟੀ ਵਿੰਗ, ਨਰੇਸ਼ ਕੁਮਾਰ ਮੀਤ ਪ੍ਰਧਾਨ ਵਪਾਰ ਵਿੰਗ, ਗੁਰਪ੍ਰੀਤ ਸਿੰਘ, ਰਾਜਵੀਰ ਸਿੰਘ, ਸ਼ੇਰ ਜੰਗ, ਪਵਨ ਕੁਮਾਰ, ਬਲਰਾਜ ਮਾਨ, ਗੁਰਤੇਜ ਗਿੱਲ, ਲਖਵਿੰਦਰ ਸਿੰਘ ਲੱਕੀ, ਪਰਵਿੰਦਰ ਸਿੰਘ, ਹਰਸਿਮਰਨ ਸਿੰਘ ਤੇ ਹਿੰਮਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਜੀ. ਪੀ. ਐਸ. ਦੇ ਖਿਡਾਰੀਆਂ ਨੇ ਜਿੱਤੇ 5 ਸੋਨੇ, 4 ਚਾਂਦੀ ਤੇ 2 ਕਾਂਸੀ ਦੇ ਤਗਮੇ ਅਗਲੀ ਖ਼ਬਰ ਸਰਹਿੰਦ ਦੇ ਵਾਰਡ ਨੰ. 16 ’ਚ ਨਵੀਂ ਗਲੀ ਦਾ ਨਿਰਮਾਣ ਕਾਰਜ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।