10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮੁੱਖ ਚੋਣ ਕਮਿਸ਼ਨਰ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ- ਕੁਲਵੰਤ ਸਿੰਘ ਨਾਰੀਕੇ

ਭਾਦਸੋਂ, 9 ਅਕਤੂਬਰ (ਪ੍ਰਦੀਪ ਦੰਦਰਾਲਾ)- ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਖਿਲਾਫ਼ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਤੇ ਸਮੁੱਚੀ ਸੀਨੀਅਰ ਕਾਂਗਰਸੀ ਲੀਡਰਸ਼ਿਪ ਵਲੋਂ ਵਿਰੋਧੀ ਧਿਰਾਂ ਨੂੰ ਨਾਲ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਬਾਰੇ ਕੁਲਵੰਤ ਸਿੰਘ ਨਾਰੀਕੇ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪਟਿਆਲਾ ਨੇ ਆਖਿਆ ਕਿ ਸੰਵਿਧਾਨ ਤੇ ਵੋਟ ਚੋਰੀ ਨੂੰ ਬਚਾਉਣ ਲਈ ਮੁੱਖ ਚੋਣ ਕਮਿਸ਼ਨਰ ਨੂੰ ਬਦਲਣਾ ਬਹੁਤ ਜਰੂਰੀ ਹੈ ਤੇ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨਰ ਨੇ ਆਪ ਹੁਦਰੇ ਢੰਗ ਨਾਲ ਤੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨਾਲ ਮਿਲ ਕੇ ਸੰਵਿਧਾਨ ਦੀਆਂ ਧੱਜੀਆਂ ਉਡਾ ਕੇ ਵੋਟਾਂ ਕੱਟੀਆਂ ਜਾ ਰਹੀਆਂ ਹਨ, ਇਸ ਫੈਸਲੇ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨੀ ਘੱਟ।

ਅਜੀਤ ਡੈਸਕ 10-10-2026
ਭਾਦਸੋਂ, 9 ਅਕਤੂਬਰ (ਪ੍ਰਦੀਪ ਦੰਦਰਾਲਾ)- ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਖਿਲਾਫ਼ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਤੇ ਸਮੁੱਚੀ ਸੀਨੀਅਰ ਕਾਂਗਰਸੀ ਲੀਡਰਸ਼ਿਪ ਵਲੋਂ ਵਿਰੋਧੀ ਧਿਰਾਂ ਨੂੰ ਨਾਲ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਬਾਰੇ ਕੁਲਵੰਤ ਸਿੰਘ ਨਾਰੀਕੇ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪਟਿਆਲਾ ਨੇ ਆਖਿਆ ਕਿ ਸੰਵਿਧਾਨ ਤੇ ਵੋਟ ਚੋਰੀ ਨੂੰ ਬਚਾਉਣ ਲਈ ਮੁੱਖ ਚੋਣ ਕਮਿਸ਼ਨਰ ਨੂੰ ਬਦਲਣਾ ਬਹੁਤ ਜਰੂਰੀ ਹੈ ਤੇ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨਰ ਨੇ ਆਪ ਹੁਦਰੇ ਢੰਗ ਨਾਲ ਤੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨਾਲ ਮਿਲ ਕੇ ਸੰਵਿਧਾਨ ਦੀਆਂ ਧੱਜੀਆਂ ਉਡਾ ਕੇ ਵੋਟਾਂ ਕੱਟੀਆਂ ਜਾ ਰਹੀਆਂ ਹਨ, ਇਸ ਫੈਸਲੇ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨੀ ਘੱਟ। ਉਨ੍ਹਾਂ ਆਖਿਆ ਕਿ ਰਾਹੁਲ ਗਾਂਧੀ ਵਲੋਂ ਆਦਿਵਾਸੀ ਤੇ ਹੋਰ ਕਬੀਲਿਆ ਨਾਲ ਹੋ ਰਹੀਆਂ ਵਧੀਕੀਆਂ ਵਿਰੁੱਧ ਆਵਾਜ਼ ਉਠਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਾਰੀਕੇ ਨੇ ਅੱਗੇ ਆਖਿਆ ਕਿ ਸ੍ਰੀ ਗਾਂਧੀ ਭਾਰਤ ਦੇ ਸੰਵਿਧਾਨ ਨੂੰ ਬਚਾਉਣ ਦੇ ਨਾਲ ਦੇਸ਼ ਦੀ ਕਿਸਾਨੀ, ਜਵਾਨੀ ਤੇ ਆਮ ਲੋਕਾਂ ਦੇ ਹਿੱਤਾਂ ਤੇ ਹੱਕਾਂ ਬਾਰੇ ਆਵਾਜ਼ ਬੁਲੰਦ ਕਰ ਰਹੇ ਉਹ ਇੱਕ ਕਾਬਿਲ-ਏ-ਤਾਰੀਫ ਕੰਮ ਹੈ, ਜਿਸ ਦੀ ਹਰ ਪਾਸੇ ਸਰਾਹਨਾ ਹੋ ਰਹੀ, ਜੋ ਕਿ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਰਾਹੁਲ ਗਾਂਧੀ ਦੀ ਅਗਵਾਈ ਵਿਚ ਪੰਜਾਬ ਤੇ ਕੇਂਦਰ ਵਿਚ ਕਾਂਗਰਸ ਦੀਆਂ ਸਰਕਾਰਾਂ ਬਣਨ ਜਾ ਰਹੀਆਂ ਹਨ, ਜਿਸ ਦਾ ਕਿ ਡਰ ਮੌਜੂਦਾ ‘ਆਪ’ ਤੇ ਭਾਰਤੀ ਜਨਤਾ ਪਾਰਟੀ ਨੂੰ ਡਰ ਸਤਾ ਰਿਹਾ ਹੈ।
ਪਿਛਲੀ ਖ਼ਬਰ ਸੀ. ਬੀ. ਆਈ. ਦੀਆਂ ਛਾਪੇਮਾਰੀਆਂ ਨੇ ‘ਆਪ’ ਸਰਕਾਰ ਦੀ ਕਥਿਤ ਇਮਾਨਦਾਰੀ ’ਤੇ ਖੜ੍ਹੇ ਕੀਤੇ ਸਵਾਲ- ਸਾਬਕਾ ਵਿਧਾਇਕ ਰਾਜਿੰਦਰ... ਅਗਲੀ ਖ਼ਬਰ ਗਮਾਡਾ ਵਲੋਂ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਸੰਬੰਧੀ ਪਿੰਡ ਕਰਾਲਾ ਵਿਖੇ ਕੀਤੀ ਗਈ ਜਨਤਕ ਸੁਣਵਾਈ ਸਮੂਹ ਖੇਵਟਦਾਰਾਂ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।