ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਸੰਗਰੂਰ ਧਰਨੇ ਦੀਆਂ ਤਿਆਰੀਆਂ ਮੁਕੰਮਲ
ਪਟਿਆਲਾ, 9 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਤੇ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਵੱਡੀ ਗਿਣਤੀ ਵਿੱਚ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਇਕੱਠੇ ਹੋ ਕੇ ਸਰਕਾਰ ਦਾ ਪਿੱਟ ਸਿ਼ਆਪਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਸਕੱਤਰ ਅਵਤਾਰ ਸਿੰਘ ਕੈਂਥ, ਦਲਵੀਰ ਸਿੰਘ ਜੌਹਲ, ਹਰਪੀ੍ਰਤ ਸਿੰਘ, ਕਰਮਜੀਤ ਸਿੰਘ ਸਿੱਧੂ, ਇੰਜ: ਪਵਿੱਤਰ ਸਿੰਘ ਨੌਲੱਖਾ, ਅਮਿਤ ਕੁਮਾਰ, ਵਿਜੇ ਕੁਮਾਰ, ਜਗਰੂਪ ਸਿੰਘ ਮਹਿਮਦਪੁਰ, ਗੁਰਵਿੰਦਰ ਸਿੰਘ ਗੁਰੂ, ਸੰਜੀਵ ਕੁਮਾਰ, ਸੁਰਿੰਦਰ ਧਰਾਂਗਵਾਲਾ, ਅਸ਼ੋਕ ਕੁਮਾਰ, ਕੁਲਵਿੰਦਰ ਸਿੰਘ, ਲਖਵੀਰ ਸਿੰਘ, ਛਿੰਦਰ ਸਿੰਘ, ਜਸਵੀਰ ਸਿੰਘ ਮੋਹਾਲੀ, ਹਰਜਸ ਸਿੰਘ ਮਹਿਰਾਜ, ਪਰਮਜੀਤ ਸਿੰਘ ਜਲੰਧਰ, ਰਾਜਿੰਦਰ ਸਿੰਘ, ਪ੍ਰਮੋਦ ਜਿੰਦਲ, ਮੁਨੀਸ਼ ਸ਼ਰਮਾ ਅਤੇ ਸ੍ਰੀ ਸਰਦਾਰਾ ਸਿੰਘ ਗੱਜੂਮਾਜਰਾ ਵੱਲੋ ਦੱਸਿਆ ਗਿਆ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋ ਆਪਣੀਆ ਹੱਕੀ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਨੂੰ ਸਮੇਂ-ਸਮੇਂ ਸਿਰ ਪੱਤਰ ਜਾਰੀ ਕਰਕੇ ਮੀਟਿੰਗ ਦੀ ਮੰਗ ਕੀਤੀ ਗਈ ਸੀ ਤਾਂ ਜੋ ਆਪਸੀ ਗੱਲਬਾਤ ਰਾਹੀਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾ ਸਕੇ ਪਰ ਪੰਜਾਬ ਸਰਕਾਰ ਵੱਲੋ ਲਗਾਤਾਰ ਡੀ.
ਪਟਿਆਲਾ, 9 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਤੇ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਵੱਡੀ ਗਿਣਤੀ ਵਿੱਚ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਇਕੱਠੇ ਹੋ ਕੇ ਸਰਕਾਰ ਦਾ ਪਿੱਟ ਸਿ਼ਆਪਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਸਕੱਤਰ ਅਵਤਾਰ ਸਿੰਘ ਕੈਂਥ, ਦਲਵੀਰ ਸਿੰਘ ਜੌਹਲ, ਹਰਪੀ੍ਰਤ ਸਿੰਘ, ਕਰਮਜੀਤ ਸਿੰਘ ਸਿੱਧੂ, ਇੰਜ: ਪਵਿੱਤਰ ਸਿੰਘ ਨੌਲੱਖਾ, ਅਮਿਤ ਕੁਮਾਰ, ਵਿਜੇ ਕੁਮਾਰ, ਜਗਰੂਪ ਸਿੰਘ ਮਹਿਮਦਪੁਰ, ਗੁਰਵਿੰਦਰ ਸਿੰਘ ਗੁਰੂ, ਸੰਜੀਵ ਕੁਮਾਰ, ਸੁਰਿੰਦਰ ਧਰਾਂਗਵਾਲਾ, ਅਸ਼ੋਕ ਕੁਮਾਰ, ਕੁਲਵਿੰਦਰ ਸਿੰਘ, ਲਖਵੀਰ ਸਿੰਘ, ਛਿੰਦਰ ਸਿੰਘ, ਜਸਵੀਰ ਸਿੰਘ ਮੋਹਾਲੀ, ਹਰਜਸ ਸਿੰਘ ਮਹਿਰਾਜ, ਪਰਮਜੀਤ ਸਿੰਘ ਜਲੰਧਰ, ਰਾਜਿੰਦਰ ਸਿੰਘ, ਪ੍ਰਮੋਦ ਜਿੰਦਲ, ਮੁਨੀਸ਼ ਸ਼ਰਮਾ ਅਤੇ ਸ੍ਰੀ ਸਰਦਾਰਾ ਸਿੰਘ ਗੱਜੂਮਾਜਰਾ ਵੱਲੋ ਦੱਸਿਆ ਗਿਆ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋ ਆਪਣੀਆ ਹੱਕੀ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਨੂੰ ਸਮੇਂ-ਸਮੇਂ ਸਿਰ ਪੱਤਰ ਜਾਰੀ ਕਰਕੇ ਮੀਟਿੰਗ ਦੀ ਮੰਗ ਕੀਤੀ ਗਈ ਸੀ ਤਾਂ ਜੋ ਆਪਸੀ ਗੱਲਬਾਤ ਰਾਹੀਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾ ਸਕੇ ਪਰ ਪੰਜਾਬ ਸਰਕਾਰ ਵੱਲੋ ਲਗਾਤਾਰ ਡੀ.ਏ ਅਤੇ ਹੋਰ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਗਿਆ ਜਿਸ ਕਾਰਨ ਸਾਂਝੀ ਤਾਲਮੇਲ ਕਮੇਟੀ ਵਲੋਂ 10 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ। ਮੋਰਚੇ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਜਾਰੀ ਕੀਤੀ ਗਈ ਕਿ ਜੇਕਰ ਤੁਰੰਤ ਮੀਟਿੰਗ ਦੇ ਕੇ ਇਹਨਾਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ 21 ਅਤੇ 22 ਅਕਤੂਬਰ ਨੂੰ ਲਗਾਤਾਰ ਦੋ ਦਿਨ ਲਈ ਸਮੁੱਚੇ ਪੰਜਾਬ ਦੇ ਮੁਲਾਜ਼ਮ ਸਮੂਹਿਕ ਛੁੱਟੀ ਭਰਨਗੇ ਤੇ ਦਫ਼ਤਰਾਂ ਦੇ ਕੰਮ ਕਾਜ ਪੂਰਨ ’ਤੇ ਠੱਪ ਰੱਖਣਗੇ।